Sunday, November 02, 2025

Chandigarh

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

December 31, 2024 08:44 PM
SehajTimes

ਅਸ਼ੀਰਵਾਦ ਸਕੀਮ ਤਹਿਤ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ

ਗਰੀਬ ਪਰਿਵਾਰ ਘਰੋ ਹੀ ਪੋਰਟਲ ਤੇ ਅਰਜ਼ੀਆਂ ਆਨਲਾਈਨ ਕਰਕੇ ਲੈ ਸਕਦੇ ਹਨ ਆਸ਼ੀਰਵਾਦ ਸਕੀਮ ਤਹਿਤ ਲਾਭ

ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ 382 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 6.62 ਕਰੋੜ ਰੁਪਏ ਦੇ ਦਿੱਤੇ ਕਰਜੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਸਕੀਮਾਂ ਲਾਗੂ ਕੀਤੀਆਂ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਤਹਿਤ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫੀਸ ਲਈ 40 ਫੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਅਦਾਇਗੀ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਲ 2024-25 ਅਧੀਨ ਸਕਾਲਰਸ਼ਿਪ ਸਕੀਮ ਅਧੀਨ 2 ਲੱਖ 60 ਹਜ਼ਾਰ ਵਿਦਿਆਰਥੀਆਂ ਦਾ ਟੀਚਾ ਰੱਖਿਆ ਗਿਆ ਹੈ, ਜਦਕਿ ਪੋਰਟਲ ਤੇ 2 ਲੱਖ 38 ਹਜ਼ਾਰ ਦੇ ਕਰੀਬ ਵਿਦਿਆਰਥੀ ਇਸ ਸਕੀਮ ਅਧੀਨ ਨਵੇਂ ਰਜਿਸਟਰਡ ਹੋਏ ਹਨ।


ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 29411 ਲਾਭਪਾਤਰੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 15672 ਲਾਭਪਾਤਰੀਆਂ ਕੁੱਲ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਨੂੰ ਹੋਰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਇਸ ਸਕੀਮ ਅਧੀਨ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਗਰੀਬ ਪਰਿਵਾਰ ਘਰੋ ਹੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦੇ ਹਨ।


ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਜ਼ਿਲ੍ਹਾ ਤਰਨਤਾਰਨ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕਰਨ ਲਈ 593.69 ਲੱਖ ਰੁਪਏ ਅਤੇ ਛੇ ਜ਼ਿਲ੍ਹਿਆਂ ਵਿੱਚ ਡਾ. ਬੀ.ਆਰ.ਅੰਬੇਡਕਰ ਭਵਨਾਂ ਦੀ ਮੁਰੰਮਤ ਲਈ 200 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹਨ ਵਾਲੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ ਸਰਕਾਰ ਵੱਲੋਂ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਰਾਹੀਂ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਜੀਵਨ ਵਿੱਚ ਨਵੇਂ ਬਦਲਾਅ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਆਦਰਸ਼ ਗ੍ਰਾਮ ਕੰਪੋਨੈਂਟ ਤਹਿਤ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਕੇਂਦਰੀ ਹਿੱਸੇ ਵਜੋਂ ਪ੍ਰਾਪਤ ਹੋਏ 39.98 ਕਰੋੜ ਰੁਪਏ ਜ਼ਾਰੀ ਕਰ ਦਿੱਤੇ ਗਏ ਹਨ।

ਮੰਤਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 382 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 6.62 ਕਰੋੜ ਰੁਪਏ ਦੇ ਕਰਜੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ। ਪੰਜਾਬ ਪੱਛੜੀਆਂ ਸ਼੍ਰੇਣੀਆਂ ਤੇ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 87 ਲਾਭਪਾਤਰੀਆਂ ਨੂੰ 2.36 ਕਰੋੜ ਰੁਪਏ ਦੇ ਕਰਜੇ ਦੀ ਰਕਮ ਵੰਡੀ ਗਈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ