Tuesday, September 16, 2025

Health

ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਲਈ ਵਚਨਬੱਧ : ਸਿਵਲ ਸਰਜਨ

January 01, 2025 02:00 PM
SehajTimes

ਮੋਹਾਲੀ :  ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਦਿ੍ਰੜ ਇਰਾਦਾ ਅਤੇ ਨਿਸ਼ਚਾ ਹੈ ਕਿ ਨਵੇਂ ਸਾਲ ਦੌਰਾਨ ਵੀ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਸੁਚੱਜੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਅਮਲ ਜਾਰੀ ਰਖਿਆ ਜਾਵੇਗਾ ਅਤੇ ਜਿਥੇ ਕਿਤੇ ਵੀ ਕੋਈ ਘਾਟ ਨਜ਼ਰ ਆਉਂਦੀ ਹੈ, ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾਂ ਸਾਲ ਜਿਥੇ ਨਵੀਂ ਊਰਜਾ, ਲਗਨ ਤੇ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਹੱਲਾਸ਼ੇਰੀ ਦਿੰਦਾ ਹੈ, ਉਥੇ ਬੀਤੇ ਵਰ੍ਹੇ ਦੌਰਾਨ ਕੀਤੇ ਗਏ ਚੰਗੇ ਕੰਮਾਂ ਨੂੰ ਲਗਾਤਾਰ ਜਾਰੀ ਰੱਖਣ ਲਈ ਵੀ ਪ੍ਰੇਰਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਮਾਣ ਹੈ ਕਿ ਇਸ ਨੇ ਉਪਲਭਧ ਸਾਧਨਾਂ ਅਤੇ ਹਾਸਲ ਹਾਲਤਾਂ ਦੀ ਸੁਚੱਜੀ ਵਰਤੋਂ ਕਰਦਿਆਂ ਸਾਲ 2024 ਵਿਚ ਲੋਕਾਂ ਲਈ ਉੱਚ ਮਿਆਰੀ ਅਤੇ ਉੱਤਮ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਹਨ। ਉਨ੍ਹਾਂ ਦੁਹਰਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਲਾਭ ਜ਼ਿਲ੍ਹੇ ਦੀ ਹਰ ਸਰਕਾਰੀ ਸਿਹਤ ਸੰਸਥਾ ਵਿਚ ਲੋਕਾਂ ਨੂੰ ਲਗਾਤਾਰ ਦਿਤਾ ਜਾ ਰਿਹਾ ਹੈ।
              ਨਵੇਂ ਸਾਲ ਦੌਰਾਨ ਲੋਕਾਂ ਲਈ ਚੰਗੀ ਸਿਹਤ, ਖ਼ੁਸ਼ੀ ਤੇ ਖ਼ੁਸ਼ਹਾਲੀ ਦੀ ਕਾਮਨਾ ਕਰਦਿਆਂ ਸੀਨੀਅਰ ਸਿਹਤ ਅਧਿਕਾਰੀ ਨੇ ਕਿਹਾ ਕਿ ਜਿਥੇ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਅਪਣੀ ਪੂਰੀ ਵਾਹ ਲਾਉਂਦਾ ਹੈ, ਉਥੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਅਪਣੇ ਘਰ ਅਤੇ ਆਲੇ ਦੁਆਲੇ ਦੀ ਸਾਫ਼-ਸਫ਼ਾਈ ਯਕੀਨੀ ਬਣਾਉਣ, ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ, ਕਿਸੇ ਵੀ ਕਿਸਮ ਦੀ ਬੀਮਾਰੀ ਦੇ ਲੱਛਣ ਦਿਸਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਚ ਪੁੱਜਣ ਅਤੇ ਹਸਪਤਾਲ ਦੇ ਸਟਾਫ਼ ਦਾ ਪੂਰਾ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਨੇ ਲੋਕਾਂ ਦੀ ਸਹਾਇਤਾ ਲਈ ਮੁਫ਼ਤ ਮੈਡੀਕਲ ਹੈਲਪਲਾਈਨ ਨੰਬਰ 104 ਚਲਾਈ ਹੋਈ ਹੈ ਜਿਸ ਦਾ ਪੂਰਾ ਲਾਭ ਲਿਆ ਜਾਵੇ। ਡਾ. ਰੇਨੂੰ ਸਿੰਘ ਨੇ ਸਿਹਤ ਕਾਮਿਆਂ ਨੂੰ ਵੀ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਹੋਰ ਵਧੀਆ ਢੰਗ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਆਖਿਆ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ