Monday, June 16, 2025

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਨਵੇਂ ਸਾਲ ਦੌਰਾਨ ਡੇਰਾਬੱਸੀ ਸਬ ਡਵੀਜ਼ਨ ਵਿਖੇ 10 ਜਨਵਰੀ ਨੂੰ ਦੁਸਿਹਰਾ ਗਰਾਊਂਡ ਲੋਹਗੜ੍ਹ, ਲਾਲੜੂ ਅਤੇ ਹਰੀਪੁਰ ਹਿੰਦੂਆਂ ਵਿਖੇ ਕੈਂਪ ਲੱਗਣਗੇ : ਐੱਸ ਡੀ ਐਮ ਅਮਿਤ ਗੁਪਤਾ

January 01, 2025 02:06 PM
SehajTimes

ਡੇਰਾਬੱਸੀ : ਆਮ ਲੋਕਾਂ ਨੂੰ  ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਸੁਵਿਧਾ ਕੈਂਪਾ ਦੀ ਲੜੀ ਤਹਿਤ ਨਵੇਂ ਸਾਲ ਦੌਰਾਨ ਡੇਰਾਬੱਸੀ ਸਬ ਡਵੀਜ਼ਨ ਵਿਖੇ 10 ਜਨਵਰੀ ਨੂੰ ਦੁਸਿਹਰਾ ਗਰਾਊਂਡ ਲੋਹਗੜ੍ਹ ਵਿਖੇ, 21 ਨੂੰ ਐਮ.ਸੀ ਦਫਤਰ ਲਾਲੜੂ ਵਿਖੇ ਅਤੇ 31 ਜਨਵਰੀ ਨੂੰ ਹਰੀਪੁਰ ਹਿੰਦੂਆਂ ਵਿਖੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਨੋਡਲ ਅਫਸਰ ਅਤੇ ਡੇਰਾਬੱਸੀ ਦੇ ਐਸ.ਡੀ.ਐਮ. ਅਮਿਤ ਗੁਪਤਾ ਨੇ ਦੱਸਿਆ 10 ਜਨਵਰੀ ਨੂੰ ਡੇਰਾਬੱਸੀ ਸਬ ਡਵੀਜਨ ਦੇ ਦੁਸਿਹਰਾ ਗਰਾਊਂਡ ਲੋਹਗੜ੍ਹ ਵਿਖੇ ਕੈਂਪ ਲੱਗੇਗਾ ਅਤੇ ਇਸ ਕੈਂਪ ਵਿੱਚ ਵਾਰਡ ਨੰ: 19,20,21,22 ਅਤੇ 23 ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ। ਮਿਤੀ 21 ਜਨਵਰੀ ਨੂੰ ਐਮ.ਸੀ ਦਫਤਰ ਲਾਲੜੂ  ਵਿਖੇ ਲੱਗਣ ਵਾਲੇ ਕੈਂਪ ਵਿੱਚ ਵਾਰਡ ਨੰ:11, 12, 13 ਅਤੇ 14 ਦੇ ਵਸਨੀਕ ਆਪਣੀਆਂ ਅਰਜੀਆਂ ਦੇ ਸਕਦੇ ਹਨ। ਇਸੇ ਤਰ੍ਹਾਂ 31 ਜਨਵਰੀ 2025 ਨੂੰ ਡੇਰਾਬੱਸੀ ਸਬ ਡਵੀਜਨ ਦੇ ਪਿੰਡ ਹਰੀਪੁਰ ਹਿੰਦੂਆਂ ਵਿਖੇ ਲਗਾਏ ਜਾਣ ਵਾਲੇ ਕੈਂਪ ਵਿਚ ਪਿੰਡ ਨਿੰਬੂਆਂ, ਬਹਾਦਰਗੜ੍ਹ ਅਤੇ ਸੁੰਡਰਾਂ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ।

ਇਨ੍ਹਾਂ ਕੈਂਪਾਂ ਵਿੱਚ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ