Thursday, December 18, 2025

Chandigarh

ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ

January 01, 2025 03:01 PM
SehajTimes

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਲੰਬੀ ਵਾਕ ਇਨ-ਏਵੀਅਰੀ ਦਾ ਕੀਤਾ ਗਿਆ ਉਦਘਾਟਨ

ਵਣ ਅਧੀਨ ਰਕਬੇ ਨੂੰ ਵਧਾਉਣ ਲਈ ਵੱਖ-ਵੱਖ ਸਕੀਮਾਂ ਤਹਿਤ 2.84 ਲੱਖ ਬੂਟੇ ਲਗਾਏ ਗਏ

ਚੰਡੀਗੜ੍ਹ : ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਸਾਲ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ 3153.33 ਹੈਕਟੇਅਰ ਰਕਬੇ ਨੂੰ ਜੰਗਲਾਂ ਅਧੀਨ ਲਿਆਂਦਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਗੈਰ-ਜੰਗਲਾਤ ਅਤੇ ਸਰਕਾਰੀ ਜ਼ਮੀਨਾਂ ਵਿੱਚ ਲਗਾਏ ਪੌਦਿਆਂ ਦੀ ਗੈਰ-ਕਾਨੂੰਨੀ ਕਟਾਈ ਨੂੰ ਰੋਕਣ ਦੇ ਨਾਲ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਕੈਬਨਿਟ ਵੱਲੋਂ ਵੱਲੋਂ 'ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024' ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਪ੍ਰਤੀ ਟਿਊਬਵੈੱਲ ਘੱਟੋ-ਘੱਟ 4 ਬੂਟੇ ਲਗਾਉਣ ਸਬੰਧੀ ਨੀਤੀ ਤਹਿਤ ਟਿਊਬਵੈੱਲਾਂ 'ਤੇ 28.99 ਲੱਖ ਬੂਟੇ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਦੌਰਾਨ 46 ਪਵਿਤਰ ਵਣ ਅਤੇ 268 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵਿਭਾਗ ਦੀਆਂ ਨਰਸਰੀਆਂ ਵਿੱਚ ਮਹਿਲਾ ਸਟਾਫ਼ ਮੈਂਬਰਾਂ ਲਈ 78 ਪਖਾਨੇ ਵੀ ਬਣਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ 2030 ਤੱਕ ਜੰਗਲ ਅਧੀਨ ਰਕਬੇ ਨੂੰ 7.5 ਫੀਸਦ ਤੱਕ ਵਧਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਵੱਲੋਂ 792.88 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਇਹ ਪ੍ਰਾਜੈਕਟ 5 ਸਾਲਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਇਸ ਨੂੰ ਸੂਬਾ ਸਰਕਾਰ ਵੱਲੋਂ ਜਾਪਾਨੀ ਇੰਟਰਨੈਸ਼ਨ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ.) ਦੇ ਸਹਿਯੋਗ ਨਾਲ ਨੇਪਰੇ ਚਾੜਿਆਂ ਜਾਵੇਗਾ।

ਰੁਜ਼ਗਾਰ ਉਤਪਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦੋ ਸਾਲਾਂ ਦੌਰਾਨ ਡਿਪਟੀ ਰੇਂਜਰ, ਫੋਰੈਸਟਰ, ਵਣ ਗਾਰਡ, ਕਲਰਕ ਆਦਿ ਕਾਡਰਾਂ ਵਿੱਚ 276 ਸਿੱਧੀਆਂ ਭਰਤੀਆਂ ਕੀਤੀਆਂ ਗਈਆਂ ਹਨ।

ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪ੍ਰਗਤੀਆਂ ਬਾਰੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਛੱਤਬੀੜ ਚਿੜੀਆਘਰ ਵਿੱਚ ਦੇਸ਼ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਲੰਬੀ ਵਾਕ ਇਨ-ਏਵੀਏਰੀ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਿੜੀਆਘਰ ਵਿਖੇ ਇੱਕ ਅਤਿ ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਤਰਜੀਹੀ ਆਧਾਰ 'ਤੇ ਵਿਕਸਤ ਕਰਨ ਲਈ ਪੰਜਾਬ ਦੇ 5 ਵੈਟਲੈਂਡਜ਼- ਹਰੀਕੇ, ਰੋਪੜ, ਕਾਂਝਲੀ, ਕੇਸ਼ੋਪੁਰ ਅਤੇ ਨੰਗਲ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਵੱਖ-ਵੱਖ ਚਿੜੀਆਘਰਾਂ ਅਤੇ ਜੰਗਲੀ ਜੀਵਾਂ ਰੱਖਾਂ ਦੇ ਸਰਵਪੱਖੀ ਵਿਕਾਸ ਲਈ 25.29 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ