Saturday, November 01, 2025

Doaba

ਨਵੇਂ ਸਾਲ ਦੀ ਆਮਦ ਤੇ ਸਿਵਲ ਸਰਜਨ ਦਫ਼ਤਰ ਵਿਖੇ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ 

January 01, 2025 05:37 PM
SehajTimes
ਹੁਸ਼ਿਆਰਪੁਰ : ਨਵੇ ਸਾਲ ਦੀ ਆਮਦ ਤੇ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਦੇ ਸਮੂਹ ਸਟਾਫ ਵੱਲੋ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਦੇ ਹੋਏ ਨਵੀਂ ਸੋਚ ਨਾਲ ਸ਼ੁਰੂਆਤ ਕੀਤੀ । ਇਸ ਮੌਕੇ ਰਾਗੀ ਸਿੰਘਾਂ ਵੱਲੋ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋਏ ਨਵੇ ਸਾਲ ਵਿੱਚ ਆਪਣਾ ਕੰਮ ਪੂਰੀ ਤਨਦੇਹੀ, ਇਮਾਨਦਾਰੀ ਅਤੇ ਬਿਨਾ ਭੇਦ ਭਾਵ ਤੋ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਬੇਹਤਰ ਤੇ ਮਿਆਰੀ ਸਿਹਤ ਸੇਵਾਂਵਾਂ ਮਿਲ ਸਕਣ। ਉਨਾਂ ਕਿਹਾ ਕਿ ਪਿੱਛਲੇ ਵਰ੍ਹੇ ਦੋਰਾਨ ਸਿਹਤ ਅਮਲੇ ਵੱਲੋ ਆਪਣੀ ਡਿਉਟੀ ਬਾਖੂਬੀ ਨਿਭਾਈ ਹੈ ਅਤੇ ਭਵਿੱਖ ਵਿੱਚ ਵੀ ਸਿਹਤ ਵਿਭਾਗ ਚੰਗੀਆਂ ਸੇਵਾਂਵਾਂ ਦੇਣ ਲਈ ਵਚਨਵੱਧ ਹੈ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕਮਲੇਸ਼ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਅਨੀਤਾ ਕਟਾਰੀਆ ਅਤੇ ਸਮੂਹ ਸਿਹਤ ਅਮਲਾ ਹਾਜ਼ਰ ਰਿਹਾ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ