Saturday, November 01, 2025

Chandigarh

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

January 02, 2025 05:05 PM
SehajTimes

ਕਰਜਾ ਧਾਰਕ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ

ਚੰਡੀਗੜ੍ਹ : ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣਗੇ।

ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਬੈਕਫਿੰਕੋ ਨੇ ਵਿੱਤੀ ਸਾਲ 2024-25 ਦੌਰਾਨ ₹2 ਕਰੋੜ ਸ਼ੇਅਰ ਕੈਪੀਟਲ ਦੀ ਰਾਸੀ 23 ਦਸੰਬਰ 2024 ਨੂੰ ਰਲੀਜ਼ ਕੀਤੀ ਹੈ। ਇਸ ਤੋਂ ਇਲਾਵਾ, ਸਾਲ 2023-24 ਦੌਰਾਨ ਐਨ.ਐਮ.ਡੀ. ਸਕੀਮ ਨੂੰ ਮੁੜ ਸ਼ੁਰੂ ਕਰਨ ਲਈ ₹25 ਕਰੋੜ ਰਾਸੀ ਜਾਰੀ ਕੀਤੀ। ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ ਬਣਦੀ ਮਾਰਜਨ ਮਨੀ ਦੀ ਰਕਮ ₹1 ਕਰੋੜ 26 ਦਸੰਬਰ 2024 ਨੂੰ ਰਲੀਜ਼ ਕੀਤੀ ਗਈ।

ਸ੍ਰੀ ਸੈਣੀ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਐਨ.ਬੀ.ਸੀ.ਐਫ.ਡੀ.ਸੀ. ਲਈ ₹30 ਕਰੋੜ ਦੇ ਰੀਵਾਲਵਿੰਗ ਗਰੰਟੀ 'ਤੇ 2% ਗਰੰਟੀ ਫੀਸ ਤੋਂ ਛੋਟ ਦਿਤੀ ਗਈ। ਇਹ ਯਤਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧਤਾ ਦਰਸਾਉਂਦੇ ਹਨ।


ਬੈਕਫਿੰਕੋ ਦੇ ਚੇਅਰਮੈਨ, ਸ੍ਰੀ ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਐਨ.ਐਮ.ਡੀ. ਸਕੀਮ ਅਤੇ ਸਿੱਧਾ ਕਰਜ਼ਾ ਸਕੀਮ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ। ਕਰਜ਼ਾ ਧਾਰਕਾਂ ਨੂੰ ਕਾਰੋਬਾਰ ਵਿੱਚ ਮੁਹਾਰਤ ਪ੍ਰਾਪਤ ਕਰਨ ਲਈ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਰਿਵਾਇਤੀ ਧੰਦਿਆਂ ਤੋਂ ਇਲਾਵਾ ਕਿੱਤਾ ਮੁੱਖੀ ਧੰਦਿਆਂ ਨੂੰ ਅਪਣਾ ਸਕਣ।

ਇਸ ਮੌਕੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਸ. ਹਰਜਿੰਦਰ ਸਿੰਘ ਸੀਚੇਵਾਲ ਅਤੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੰਦੀਪ ਹੰਸ ਅਤੇ ਸਹਾਇਕ ਜਨਰਲ ਮੈਨੇਜਰ ( ਅਮਲਾ) ਸ. ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ