Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ

January 02, 2025 06:14 PM
SehajTimes

ਚੰਡੀਗੜ੍ਹ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਰਵਾਰ ਨੂੰ 'ਬੁੱਢੇ ਦਰਿਆ' ਦੇ ਗਊਸ਼ਾਲਾ ਪੁਆਇੰਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ (ਡੀ.ਸੀ.) ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏ.ਡੀ.ਸੀ ਰੋਹਿਤ ਗੁਪਤਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਸਮੇਤ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਦੇ ਹੋਰ ਅਧਿਕਾਰੀ ਨਿਰੀਖਣ ਦੌਰਾਨ ਮੌਜੂਦ ਸਨ। ਇਹ ਅਸਥਾਈ ਪੰਪਿੰਗ ਸਟੇਸ਼ਨ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ 'ਬੁੱਢੇ ਦਰਿਆ' ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼ੁਰੂ ਕੀਤੀ ਗਈ 'ਕਾਰ ਸੇਵਾ' ਤਹਿਤ ਸਥਾਪਿਤ ਕੀਤਾ ਜਾ ਰਿਹਾ ਹੈ। ਇਸਦਾ ਉਦੇਸ਼ ਗਊਸ਼ਾਲਾ ਪੁਆਇੰਟ ਤੋਂ ਐਸ.ਟੀ.ਪੀ ਜਮਾਲਪੁਰ ਤੱਕ ਸੀਵਰੇਜ ਦੇ ਪਾਣੀ ਨੂੰ ਪੰਪ ਕਰਨਾ ਹੈ ਜਦੋਂ ਤੱਕ ਗਊਸ਼ਾਲਾ ਸਥਾਨ 'ਤੇ ਇੱਕ ਸਥਾਈ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ) ਸਥਾਪਤ ਨਹੀਂ ਹੋ ਜਾਂਦਾ।

ਗਊਸ਼ਾਲਾ ਆਈ.ਪੀ.ਐਸ ਸਥਾਪਤ ਕਰਨ ਦਾ ਪ੍ਰੋਜੈਕਟ ਚੱਲ ਰਹੇ ਅਦਾਲਤੀ ਕੇਸ ਕਾਰਨ ਲੰਬਿਤ ਹੈ। ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਚੁੱਕੇ ਜਾ ਸਕਣ ਵਾਲੇ ਕਦਮਾਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਕਿ ਉਹ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣ ਕਿ ਗੋਬਰ ਅਤੇ ਉਦਯੋਗਿਕ ਗੰਦਾ ਪਾਣੀ 'ਬੁੱਢੇ ਦਰਿਆ' ਵਿੱਚ ਨਾ ਸੁੱਟਿਆ ਜਾਵੇ। ਡਾ. ਰਵਜੋਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿੱਚ ਬਾਇਓਗੈਸ ਪਲਾਂਟ ਸਥਾਪਤ ਕਰਨ ਦੇ ਕੰਮ ਨੂੰ ਤੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਨ੍ਹਾਂ ਪਲਾਂਟਾਂ ਵਿੱਚ ਬਾਇਓਗੈਸ ਪੈਦਾ ਕਰਨ ਲਈ ਗੋਬਰ ਦੀ ਵਰਤੋਂ ਕੀਤੀ ਜਾਵੇਗੀ। ਉਦੋਂ ਤੱਕ, ਅਧਿਕਾਰੀਆਂ ਨੂੰ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਅਤੇ ਨਿਰਧਾਰਤ ਥਾਵਾਂ 'ਤੇ ਡੰਪ ਕਰਨ ਲਈ ਅਸਥਾਈ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਬੁੱਢੇ ਦਰਿਆ' ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਸ਼ੁਰੂ ਕੀਤੀ ਗਈ 'ਕਾਰ ਸੇਵਾ' ਤਹਿਤ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਅਸਥਾਈ ਪੰਪਿੰਗ ਸਟੇਸ਼ਨ ਦੀ ਸਥਾਪਨਾ ਦਰਿਆ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਜ਼ਰੂਰ ਮਦਦ ਕਰੇਗੀ ਕਿਉਂਕਿ ਇਸ ਤਹਿਤ ਸੀਵਰੇਜ ਦੇ ਪਾਣੀ ਨੂੰ ਦਰਿਆ ਵਿੱਚ ਜਾਣ ਤੋਂ ਪਹਿਲਾਂ ਜਮਾਲਪੁਰ ਐਸ.ਟੀ.ਪੀ. 'ਤੇ ਸਹੀ ਢੰਗ ਨਾਲ ਟ੍ਰੀਟ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ 'ਬੁੱਢੇ ਦਰਿਆ' ਵਿੱਚ ਪ੍ਰਦੂਸ਼ਣ ਘਟਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ