Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਕਾਰੀ ਹਸਪਤਾਲਾਂ ਦੇ ਦਰਜਾ ਚਾਰ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਨੂੰ ਹੋਰ ਪੜ੍ਹਕੇ ਅੱਗੇ ਵਧਣ ਦੇ ਦਿੱਤੇ ਜਾਣਗੇ ਮੌਕੇ : ਡਾ. ਬਲਬੀਰ ਸਿੰਘ

January 02, 2025 06:19 PM
SehajTimes

ਸਫ਼ਾਈ ਸੇਵਕਾਂ ਦੀ ਕੀਤੀ ਸ਼ਲਾਘਾ, ਕਿਹਾ, ਇਨ੍ਹਾਂ ਦੀ ਬਦੌਲਤ ਮਾਤਾ ਕੌਸ਼ੱਲਿਆ ਹਸਪਤਾਲ ਰਾਜ ਦਾ ਬਿਹਤਰ ਹਸਪਤਾਲ ਬਣਿਆ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ 'ਚ ਕੰਮ ਕਰਦੇ ਤੇ ਹੋਰ ਤਰੱਕੀ ਕਰਨ ਦੇ ਚਾਹਵਾਨ ਸਫ਼ਾਈ ਸੇਵਕਾਂ ਤੇ ਦਰਜਾ ਚਾਰ ਕਰਮਚਾਰੀਆਂ ਨੂੰ ਪੜ੍ਹਾਈ ਕਰਨ ਦੇ ਮੌਕੇ ਪ੍ਰਦਾਨ ਕਰਕੇ ਜਿੰਦਗੀ 'ਚ ਹੋਰ ਅੱਗੇ ਵਧਣ ਲਈ ਰਾਹ ਦਸੇਰਾ ਬਣਿਆ ਜਾਵੇਗਾ।
ਸੂਬੇ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਮੰਤਰੀ ਨੇ ਅੱਜ ਨਵੇਂ ਸਾਲ 2025 ਦੀ ਆਮਦ ਦਾ ਦੂਜਾ ਦਿਨ ਵੀ ਸਰਕਾਰੀ ਹਸਪਤਾਲ ਦੇ ਦਰਜਾ ਚਾਰ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਦੇ ਨਾਮ ਕਰਦਿਆਂ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦੇ ਸਫ਼ਾਈ ਸੇਵਕਾਂ ਤੇ ਦਰਚਾ ਚਾਰ ਕਰਮਚਾਰੀਆਂ ਨੂੰ ਆਪਣੇ ਹੱਥਾਂ ਨਾਲ ਖਾਣਾ ਵਰਤਾਇਆ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਨਵੇਂ ਸਾਲ 1 ਜਨਵਰੀ ਵਾਲੇ ਦਿਨ ਵੀ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਫ਼ਾਈ ਸੇਵਕਾਂ ਨੂੰ ਖ਼ੁਦ ਖਾਣਾ ਵਰਤਾਕੇ ਖੁਸ਼ੀ ਸਾਂਝੀ ਕੀਤੀ ਸੀ।
ਡਾ. ਬਲਬੀਰ ਸਿੰਘ ਨੇ ਸਫਾਈ ਸੇਵਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਿਹਤ ਖੇਤਰ ਵਿਚ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਾਲਾ ਦੇਸ਼ ਦਾ ਅਹਿਮ ਰਾਜ ਬਣ ਗਿਆ ਹੈ, ਜਿਸ ਲਈ ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਤੇ ਸਫ਼ਾਈ ਸੇਵਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ ਸੂਬੇ ਦਾ ਬਿਹਤਰ ਹਸਪਤਾਲ ਵੀ ਸਫ਼ਾਈ ਸੇਵਕਾਂ ਦੀ ਬਦੌਲਤ ਹੀ ਬਣਿਆ ਹੈ।
ਡਾ. ਬਲਬੀਰ ਸਿੰਘ ਨੇ ਸਫ਼ਾਈ ਸੇਵਕਾਂ ਦੀ ਪਿੱਠ ਥਾਪੜਦਿਆਂ ਆਖਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਨੂੰ ਜਿੰਦਗੀ ਵਿੱਚ ਹੋਰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਜਿਹੜੇ ਸਫ਼ਾਈ ਸੇਵਕ ਤੇ ਦਰਜਾ ਚਾਰ ਕਰਮਚਾਰੀ ਦਸਵੀਂ ਜਾਂ ਬਾਰਵੀਂ ਜਮਾਤ ਪਾਸ ਹਨ ਅਤੇ ਅੱਗੇ ਪੜ੍ਹਨ ਦੀ ਇੱਛਾ ਰੱਖਦੇ ਹਨ, ਉਨ੍ਹਾਂ ਨੂੰ ਨਰਸਿੰਗ ਸਹਾਇਕ, ਓਟੀ ਸਹਾਇਕ ਜਾਂ ਪੈਰਮੈਡਿਕ ਦਾ ਕੋਰਸ ਕਰਵਾ ਕੇ ਤਰੱਕੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਇਨ੍ਹਾਂ ਵਿੱਚ ਵੀ ਹੋਰ ਜਿਆਦਾ ਕੰਮ ਕਰਨ ਦਾ ਉਤਸ਼ਾਹ ਪੈਦਾ ਹੋਣ ਦੇ ਨਾਲ-ਨਾਲ ਇਨ੍ਹਾਂ ਵਿੱਚ ਹਾਂ ਪੱਖੀ ਵਾਤਾਵਰਣ ਸਿਰਜਿਆ ਜਾ ਰਿਹਾ ਹੈ। ਇਸ ਮੌਕੇ ਐਮ.ਕੇ.ਐਚ. ਦੇ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ, ਵੇਦ ਕਪੂਰ, ਬਲਵਿੰਦਰ ਸੈਣੀ, ਡਾ. ਵਿਕਾਸ ਗੋਇਲ ਅਤੇ ਹੋਰ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ