Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ

January 02, 2025 06:44 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।

ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਨੂੰ ਬਾਰੇ ਦਸਦਿਆਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਜਟ ਵਿੱਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਨਾ ਹੈ।

ਮੰਤਰੀ ਨੇ ਕਿਹਾ ਕਿ ਕੈਰੀਅਰ ਅਤੇ ਕਾਉਂਸਲਿੰਗ ਸਬੰਧੀ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨਾ ਹੈ, ਜਿਸ ਲਈ 3.25 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇੰਡਸਟਰੀਅਲ ਵਿਜ਼ਿਟ ਐਂਡ ਐਕਸਪੋਜ਼ਰ ਸਕੀਮ ਲਈ ਬਜਟ ਵਿੱਚ 2 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਨਾਲ ਰੂਬਰੂ ਕਰਵਾ ਕੇ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਸ ਸਕੀਮ ਤਹਿਤ ਪਹਿਲਾਂ ਹੀ 33.44 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਸ. ਬੈਂਸ ਨੇ ਅੱਗੇ ਕਿਹਾ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਲਈ 8.52 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ ,ਜਿਸ ਵਿੱਚੋਂ 5 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਅਧੀਨ ਸ਼ਹੀਦ ਭਗਤ ਸਿੰਘ ਚੇਅਰ ਸਥਾਪਿਤ ਕੀਤੀ ਗਈ ਸੀ , ਇਸ ਪਹਿਲਕਦਮੀ ਲਈ 1 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ ਅਤੇ ਆਰਥਿਕ ਵਿਕਾਸ ਨੂੰ ਵਧਾਉਣਾ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ