Tuesday, September 16, 2025

Malwa

ਰਿਸ਼ੀਪਾਲ ਖੇਰਾ ਪੀ ਐਫ਼ ਏ ਦੇ ਮੈਂਬਰ ਨਾਮਜ਼ਦ 

January 02, 2025 06:56 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੁਹਿਰਦਤਾ ਨਾਲ ਸੇਵਾਵਾਂ ਨਿਭਾਅ ਰਹੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੌਂਸਲਰ ਰਿਸ਼ੀਪਾਲ ਖੇਰਾ ਨੂੰ ਪੰਜਾਬ ਫੁੱਟਬਾਲ ਐਸੋਸੀਏਸ਼ਨ ਦਾ ਕਾਰਜ਼ਕਾਰੀ ਮੈਂਬਰ ਨਿਯੁਕਤ ਕੀਤਾ ‌ਗਿਆ ਹੈ। ਰਿਸ਼ੀਪਾਲ ਖੇਰਾ ਖੁਦ ਫੁੱਟਬਾਲ ਦੇ ਨਾਮਵਰ ਖਿਡਾਰੀਆਂ ਵਿੱਚ ਸ਼ੁਮਾਰ ਹਨ। ਪੰਜਾਬ ਫੁਟਬਾਲ ਐਸੋਸੀਏਸ਼ਨ ਦੇ ਨਵ ਨਿਯੁਕਤ ਕਾਰਜਕਾਰੀ ਮੈਂਬਰ ਰਿਸ਼ੀਪਾਲ ਖੇਰਾ ਨੇ ਆਪਣੀ ਨਿਯੁਕਤੀ ਲਈ ਸ਼ਮੀਰ ਥਾਪਰ ਪ੍ਰਧਾਨ ਪੰਜਾਬ ਫੁਟਬਾਲ ਐਸੋਸੀਏਸ਼ਨ, ਹਰਜਿੰਦਰ ਸਿੰਘ, ਵਿਜੇ ਬਾਲੀ, ਅਨੁਰਿੱਧ ਵਸ਼ਿਸ਼ਟ, ਡਾਕਟਰ ਦਲਬੀਰ ਸਿੰਘ, ਇਕਬਾਲ ਸਿੰਘ ਖਹਿਰਾ, ਮੁਹੰਮਦ ਖ਼ਾਲਦ ਥਿੰਦ ਅਤੇ ਮਨਮੋਹਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਉਹ ਦਿੱਤੀ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਤੇ ਦ੍ਰਿੜਤਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਰੁਚੀ ਲੈਣ ਵਾਲੇ ਨੌਜਵਾਨ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣਗੇ ਅਤੇ ਫੁੱਟਬਾਲ ਵਰਗੀ ਖੇਡ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨਗੇ।  
ਇਸੇ ਦੌਰਾਨ ਰਿਸ਼ੀਪਾਲ ਖੇਰਾ ਦੀ ਨਿਯੁਕਤੀ ਤੇ ਚੰਦਰਸ਼ੇਖਰ ਬੀਐਸਐਫ, ਵਿਜੇਪਾਲ ਪੰਜਾਬ ਪੁਲਿਸ, ਸੁਨੀਲ ਕੁਮਾਰ ਪੰਜਾਬ ਪੁਲਿਸ, ਸੰਦੀਪ ਸਿੰਘ, ਸੰਜੀਵ ਕੁਮਾਰ ਪੰਜਾਬ ਪੁਲਿਸ, ਰਵੀ ਕਾਂਤ, ਪਵਨ ਕੁਮਾਰ ਖਟਕ, ਪਵਨਜੀਤ ਸਿੰਘ ਹੰਝਰਾ ਸਮੇਤ ਫ਼ੁਟਬਾਲ ਪ੍ਰੇਮੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਿਸ਼ੀਪਾਲ ਖੇਰਾ ਖੁਦ ਫੁੱਟਬਾਲ ਖੇਡ ਨੂੰ ਸਮਰਪਿਤ ਹਨ। 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ