Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

January 02, 2025 07:09 PM
SehajTimes

ਦਸੰਬਰ 2024 ਵਿੱਚ ਸੂਬੇ ਨੇ ਭਰੀ ਜੀਐਸਟੀ ਵਿੱਚ 28.36% ਅਤੇ ਆਬਕਾਰੀ ਮਾਲੀਏ ਵਿੱਚ 21.31% ਵਾਧੇ ਦੀ ਗਵਾਹੀ

ਦਸੰਬਰ 2024 ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਕੁੱਲ ਮਾਲੀਆ ਪ੍ਰਾਪਤੀਆਂ ਵਿੱਚ 20.19% ਵਾਧਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। । ਚਾਲੂ ਮਾਲੀ ਸਾਲ ਵਿੱਚ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31156.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਨ੍ਹਾਂ ਟੈਕਸਾਂ ਤੋਂ ਕੁੱਲ 27927.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਸੰਬਰ 2023 ਦੇ ਮੁਕਾਬਲੇ ਦਸੰਬਰ 2024 ਲਈ ਸੂਬੇ ਵਿੱਚ ਨੈੱਟ ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ ਮਾਲੀਏ ਵਿੱਚ 28.36 ਪ੍ਰਤੀਸ਼ਤ ਅਤੇ ਆਬਕਾਰੀ ਮਾਲੀਏ ਵਿੱਚ 21.31 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਦਸੰਬਰ 2024 ਵਿੱਚ ਇਕੱਲੇ ਨੈੱਟ ਜੀਐਸਟੀ ਤੋਂ ਮਾਲੀਆ ਮਾਲੀਆ ਪ੍ਰਾਪਤੀ 2013.20 ਕਰੋੜ ਰੁਪਏ ਸੀ, ਜੋ ਦਸੰਬਰ 2023 ਵਿੱਚ 1568.36 ਕਰੋੜ ਰੁਪਏ ਦੀ ਨੈੱਟ ਜੀਐਸਟੀ ਪ੍ਰਾਪਤੀ ਤੋਂ 444.84 ਕਰੋੜ ਰੁਪਏ ਵੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਸੰਬਰ 2024 ਵਿੱਚ ਆਬਕਾਰੀ ਤੋਂ ਮਾਲੀਆ 154.75 ਕਰੋੜ ਰੁਪਏ ਦੇ ਵਾਧੇ ਨਾਲ 880.92 ਕਰੋੜ ਰੁਪਏ ਰਿਹਾ ਜਦੋਂ ਕਿ ਦਸੰਬਰ 2023 ਇਹ 726.17 ਕਰੋੜ ਰੁਪਏ ਸੀ।

ਵਿੱਤੀ ਸਾਲ 2024-25 ਵਿੱਚ ਦਸੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਹੋਏ ਮਾਲੀਏ ਦਾ ਵਿਸਥਾਰ ਵਿੱਚ ਵੇਰਵਾ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਨੇ ਵੈਟ ਤੋਂ 5643.81 ਕਰੋੜ ਰੁਪਏ, ਸੀ.ਐਸ.ਟੀ. ਤੋਂ 274.31 ਕਰੋੜ ਰੁਪਏ, ਜੀਐਸਟੀ ਤੋਂ 17405.99 ਕਰੋੜ ਰੁਪਏ, ਪੀ.ਐਸ.ਡੀ.ਟੀ ਤੋਂ 139.10 ਕਰੋੜ ਰੁਪਏ ਅਤੇ ਆਬਕਾਰੀ ਤੋਂ 7693.1 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਜਦੋਂਕਿ, ਵਿੱਤੀ ਸਾਲ 2023-24 ਵਿੱਚ ਵੈਟ ਤੋਂ 5385.24 ਕਰੋੜ ਰੁਪਏ, ਸੀਐਸਟੀ ਤੋਂ 220.72 ਕਰੋੜ ਰੁਪਏ, ਜੀਐਸਟੀ ਤੋਂ 15523.74 ਕਰੋੜ ਰੁਪਏ, ਪੀਐਸਡੀਟੀ ਤੋਂ 121.6 ਕਰੋੜ ਰੁਪਏ ਅਤੇ ਆਬਕਾਰੀ ਤੋਂ 6676.01 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇੰਨ੍ਹਾਂ ਕਰਾਂ ਤੋਂ ਵਿੱਤੀ ਸਾਲ 2023-24 ਦੇ ਮੁਕਾਬਲੇ ਮੌਜੂਦਾ ਵਿੱਤੀ ਵਰ੍ਹੇ ਦੌਰਾਨ 3229 ਕਰੋੜ ਰੁਪਏ ਵੱਧ ਪ੍ਰਾਪਤ ਹੋਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅੰਕੜੇ ਸੂਬੇ ਦੀਆਂ ਮਜਬੂਤ ਆਰਥਿਕ ਨੀਤੀਆਂ ਦਾ ਪ੍ਰਤੀਕ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿੱਤੀ ਸੂਝ-ਬੂਝ ਅਤੇ ਟਿਕਾਊ ਵਿਕਾਸ ਨੂੰ ਹਾਸਲ ਕਰਨ ਲਈ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਮਾਲੀਆ ਪ੍ਰਾਪਤ ਕਰਨ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਬਕਾਰੀ ਅਤੇ ਕਰ ਵਿਭਾਗ ਦੁਆਰਾ ਕਰ ਪਾਲਣਾ ਨੂੰ ਵਧਾਉਣ ਲਈ ਲਾਗੂ ਕੀਤੇ ਉਪਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ