Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਸਾਡੇ ਬਜ਼ੁਰਗ ਸਾਡਾ ਮਾਣ ਸਿਹਤ ਸਰਵੇਖਣ ਸਮਾਂਬੱਧ ਢੰਗ ਨਾਲ ਕੀਤਾ ਜਾਵੇ ਮੁਕੰਮਲ: ਡਾ. ਸੋਨਾ ਥਿੰਦ

January 03, 2025 04:56 PM
SehajTimes

ਬਜ਼ੁਰਗਾਂ ਨੂੰ ਸਰਵੇਖਣ ਵਿੱਚ ਸਹਿਯੋਗ ਦੇਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ : ਬਜ਼ੁਰਗਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਉਹਨਾਂ ਦੀਆਂ ਹੋਰਨਾਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਸਮਾਜਕ ਸੁਰੱਖਿਆ ਵਿਭਾਗ ਰਾਹੀਂ  "ਸਾਡੇ ਬਜ਼ੁਰਗ ਸਾਡਾ ਮਾਣ" ਸਿਹਤ ਸਰਵੇਖਣ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਸਮਾਂਬੱਧ ਢੰਗ ਨਾਲ ਪੂਰਾ ਕਰਨਾ ਯਕੀਨੀ ਬਣਾਉਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਰਵੇਖਣ ਵਿੱਚ ਸਹਿਯੋਗ ਦੇਣ ਲਈ ਜ਼ਿਲ੍ਹੇ ਦੇ ਬਜ਼ੁਰਗਾਂ ਨੂੰ ਅਪੀਲ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਰਵੇਖਣ ਦੌਰਾਨ ਜਿੱਥੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਉੱਥੇ ਉਹਨਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦੀ ਜਾਣਕਾਰੀ ਹੋਣ ਜਾਂ ਨਾ ਹੋਣ ਸਬੰਧੀ ਵੀ ਅੰਕੜੇ ਇਕੱਤਰ ਕੀਤੇ ਜਾ ਰਹੇ ਹਨ। ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਹਰੇਕ ਮਹੀਨੇ 1500 ਰੁਪਏ ਪੈਨਸ਼ਨ ਦੇ ਰਹੀ ਹੈ ਤਾਂ ਕਿ ਪੈਸੇ ਦੀ ਲੋੜ ਵੇਲੇ ਉਹਨਾਂ ਨੂੰ ਕਿਸੇ ਦੇ ਹੱਥਾਂ ਵੱਲ ਨਾ ਦੇਖਣਾ ਪਵੇ। ਸਿਹਤ ਦੀ ਬਿਹਤਰੀ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮੁਫ਼ਤ ਦਵਾਈਆਂ ਅਤੇ ਟੈਸਟ ਦੀ ਸੁਵਿਧਾ ਉਪਲਬਧ ਹੈ।

ਬਜ਼ੁਰਗਾਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬਜ਼ੁਰਗਾਂ ਨੂੰ ਬੱਸਾਂ ਤੇ ਰੇਲਾਂ ਰਾਹੀਂ ਪੰਜਾਬ ਜਾਂ ਬਾਹਰਲੇ ਸੂਬਿਆਂ ਵਿੱਚ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਯਾਤਰਾ ਦੌਰਾਨ ਰਹਿਣ-ਸਹਿਣ ਦਾ ਸਾਰਾ ਖ਼ਰਚਾ ਸਰਕਾਰ ਕਰਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਰਵੇਖਣ ਦੇ ਅਨੁਸਾਰ ਬਜ਼ੁਰਗਾਂ ਨੂੰ ਸਿਹਤ ਸਮੇਤ ਵੱਖੋ-ਵੱਖ ਸਹੂਲਤਾਂ ਦੇਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ