Tuesday, December 16, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

January 03, 2025 06:48 PM
SehajTimes

ਚੰਡੀਗੜ੍ਹ : ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ। ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਦੀ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਲਈ ਮਾਲੀਆ ਪੈਦਾ ਕਰਨ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ 'ਤੇ ਰੌਸ਼ਨੀ ਪਾਈ।

ਵਿੱਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਉਗਰਾਹੀ ਵਧਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਲਗਨ ਦੇ ਉਚ-ਮਿਆਰਾਂ ਨੂੰ ਬਰਕਰਾਰ ਰੱਖਣ ਲਈ ਕਿਹਾ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਸਦਕਾ ਪੰਜਾਬ ਦੇ ਸਮੁੱਚੇ ਵਿਕਾਸ 'ਤੇ ਸਕਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਇੱਥੋਂ ਦੇ ਨਾਗਰਿਕਾਂ ਦੇ ਸੁਨਹਿਰੇ ਭਵਿੱਖ ਲਈ ਰਾਹ ਪੱਧਰਾ ਹੋਵੇਗਾ।

Have something to say? Post your comment

 

More in Chandigarh

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ