Tuesday, September 16, 2025

Chandigarh

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ; ਸੰਧਵਾਂ ਨੇ ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

January 03, 2025 06:55 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਪ੍ਰਾਜੈਕਟ ਖੇਤੀਬਾੜੀ ਉਤਪਾਦਕਤਾ 'ਤੇ ਮਾੜਾ ਪ੍ਰਭਾਵ ਪਾ ਸਕਦੇ ਹਨ ਅਤੇ ਮਾਨਸੂਨ ਦੇ ਪੈਟਰਨ ਨੂੰ ਵਿਗਾੜ ਸਕਦੇ ਹਨ।

ਅੱਜ ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਰਿਵਰ ਇੰਟਰਲਿੰਕਿੰਗ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੋਕੇ ਵਾਲੇ ਖੇਤਰਾਂ ਵਿੱਚ ਜਲ ਸਰੋਤਾਂ ਨੂੰ ਮੁੜ ਵੰਡਣ ਦਾ ਉਦੇਸ਼ ਦੱਸਿਆ ਹੈ, ਸਪੀਕਰ ਨੇ ਕਿਹਾ, ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਅਜਿਹੀ ਦਖਲਅੰਦਾਜ਼ੀ ਕੁਦਰਤੀ ਹਾਈਡ੍ਰੋਲੋਜੀਕਲ ਪ੍ਰਣਾਲੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀ ਹੈ।

ਸਪੀਕਰ ਨੇ ਚਿੰਤਾ ਜ਼ਾਹਰ ਕੀਤੀ ਕਿ ਵੱਡੇ ਪੱਧਰ 'ਤੇ ਹਾਈਡ੍ਰੋਲੋਜੀਕਲ ਸੋਧਾਂ ਮਾਨਸੂਨ ਦੇ ਸਥਾਪਿਤ ਪੈਟਰਨਾਂ ਨੂੰ ਵਿਗਾੜ ਸਕਦੀਆਂ ਹਨ, ਸੰਭਾਵੀ ਤੌਰ 'ਤੇ ਖੇਤੀਬਾੜੀ ਸਥਿਰਤਾ ਨੂੰ ਖਤਰੇ ਵਿੱਚ ਪਾ ਸਕਦੀਆਂ ਹਨ ਅਤੇ ਦੇਸ਼ ਭਰ ਵਿੱਚ ਕਈ ਸੈਕਟਰਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਪਾਣੀ ਦੀ ਸੰਭਾਲ ਅਤੇ ਰੀਸਾਈਕਲਿੰਗ ਪਹਿਲਕਦਮੀਆਂ ਨੂੰ ਤਰਜੀਹ ਦੇਣ ਦੀ ਵਕਾਲਤ ਕਰਦਿਆਂ ਸ. ਸੰਧਵਾਂ ਨੇ ਅਡਵਾਂਸ ਵਾਟਰ ਟ੍ਰੀਟਮੈਂਟ ਅਤੇ ਸ਼ੁੱਧੀਕਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਅਹਿਮ ਲੋੜ 'ਤੇ ਜ਼ੋਰ ਦਿੱਤਾ।

ਜ਼ਿਕਰਯੋਗ ਹੈ ਕਿ ਕੇਨ-ਬੇਤਵਾ ਲਿੰਕ ਪ੍ਰੋਜੈਕਟ ਰਾਸ਼ਟਰੀ ਦ੍ਰਿਸ਼ਟੀ ਯੋਜਨਾ ਦੇ ਤਹਿਤ 30 ਯੋਜਨਾਬੱਧ ਪਹਿਲਕਦਮੀਆਂ ਦਾ ਉਦਘਾਟਨੀ ਪ੍ਰੋਜੈਕਟ ਹੈ, ਜੋ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੁਆਰਾ ਜਲ ਸਰੋਤ ਵਿਕਾਸ ਅਤੇ ਨਦੀ ਸੰਪਰਕ ਲਈ ਆਯੋਜਿਤ ਕੀਤਾ ਗਿਆ ਹੈ। ਇਹ ਪ੍ਰੋਜੈਕਟ ਤਹਿਤ ਮੱਧ ਪ੍ਰਦੇਸ਼ ਦੀ ਕੇਨ ਨਦੀ ਤੋਂ ਉੱਤਰ ਪ੍ਰਦੇਸ਼ ਦੀ ਬੇਤਵਾ ਨਦੀ ਵਿੱਚ ਵਾਧੂ ਪਾਣੀ ਦਿੱਤਾ ਜਾਣਾ ਹੈ, ਜਿਸਦਾ ਉਦੇਸ਼ ਸੋਕਾ ਪ੍ਰਭਾਵਿਤ ਬੁੰਦੇਲਖੰਡ ਖੇਤਰ ਵਿੱਚ ਸਿੰਚਾਈ ਸਮਰੱਥਾ ਨੂੰ ਵਧਾਉਣਾ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ