Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕਿਸਾਨਾਂ ਨੇ ਨਵੀਂ ਖੇਤੀ ਨੀਤੀ ਲਾਗੂ ਨਾ ਕਰਨ ਦੇਣ ਦਾ ਲਿਆ ਅਹਿਦ 

January 06, 2025 01:50 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਹੈਪੀ ਨਮੋਲ, ਬੂਟਾ ਸਿੰਘ ਝਾੜੋਂ ਅਤੇ ਸਤਗੁਰ ਸਿੰਘ ਨਮੋਲ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਖੇਤੀ ਨੀਤੀ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਖੇਤੀ ਨੀਤੀ ਦੇ ਖਰੜੇ ਨੂੰ ਤੁਰੰਤ ਰੱਦ ਕਰਨ ਨੂੰ ਯਕੀਨੀ ਬਣਾਵੇ। ਐਤਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਜਸਵੀਰ ਸਿੰਘ ਮੈਦੇਵਾਸ , ਸੰਤ ਰਾਮ ਛਾਜਲੀ ਅਤੇ ਹੈਪੀ ਨਮੋਲ ਨੇ ਕਿਹਾ ਕਿ ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਦੇਣ ਸਮੇਤ ਹੋਰ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਦੋਵੇਂ ਫੋਰਮਾ ਵੱਲੋਂ ਪਿਛਲੇ ਦਸ ਮਹੀਨਿਆਂ ਤੋਂ ਹਰਿਆਣੇ ਦੀਆਂ ਹੱਦਾਂ ਤੇ ਕਿਸਾਨ ਸ਼ੰਘਰਸ਼ ਚੱਲ ਰਿਹਾ ਹੈ ਬਾਵਜੂਦ ਇਸਦੇ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਕਿਸਾਨਾਂ ਉਪਰ ਜਬਰ ਕਰ ਰਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਗਾਤਾਰ ਮਰਨ ਵਰਤ ਤੇ ਬੈਠੇ ਹੋਏ ਹਨ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜਿਆ ਖੇਤੀ ਨੀਤੀ ਦਾ ਖਰੜਾ ਕਿਸਾਨੀ ਨੂੰ ਬਰਬਾਦ ਕਰ ਦੇਵੇਗਾ ਅਜਿਹੇ ਵਿੱਚ ਸੂਬੇ ਦੀ ਭਗਵੰਤ ਮਾਨ ਸਰਕਾਰ ਕੇਂਦਰ ਵੱਲੋਂ ਭੇਜੇ ਖੇਤੀ ਖਰੜੇ ਨੂੰ ਤੁਰੰਤ ਰੱਦ ਕਰਕੇ ਭੇਜੇ। ਕਿਸਾਨ ਵਿਰੋਧੀ ਨਵੀ ਮਾਰਕੀਟ ਨੀਤੀ ਨੂੰ ਪੰਜਾਬ ਸਰਕਾਰ ਰੱਦ ਕਰਕੇ ਵਾਪਿਸ ਭੇਜੇ ਤੇ ਸਾਰੀਆਂ ਫਸਲਾਂ ਤੇ ਐਮ ਐਸ ਪੀ ਦੇਣ ਦੀ ਸਿਫਾਰਸ਼ ਕਰੇ। ਉਨ੍ਹਾਂ ਕਿਹਾ ਕਿ ਛੇ ਜਨਵਰੀ ਨੂੰ ਸ਼ੰਭੂ ਬਾਰਡਰ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ  ਜੱਗਰ ਸ਼ਾਹਪੁਰ,ਮੀਤਾ ਛਾਜਲੀ,ਮੱਖਣ ਧਰਮਗੜ੍ਹ,ਦਰਵਾਰਾ ਮੈਦੇਵਾਸ, ਚੰਨਣ ਫੌਜੀ ਮੈਦੇਵਾਸ, ਦਰਸ਼ਨ ਸਿੰਘ, ਪ੍ਰਿਤਪਾਲ ਸਿੰਘ, ਨਿਰਭੈ ਸਿੰਘ ਮੈਦੇਵਾਸ, ਗੁਰਚਰਨ ਸਿੰਘ ਬਿਗੜਵਾਲ, ਜਗਤਾਰ ਸਿੰਘ ਧਰਮਗੜ੍ਹ, ਜਗਤਾਰ ਸਿੰਘ ਚੀਮਾਂ, ਮੱਖਣ ਸਿੰਘ ਚੀਮਾਂ, ਹਰਬੰਸ ਸਿੰਘ ਤੋਲਾਵਾਲ, ਸਤਪਾਲ ਸਿੰਘ, ਤਰਸੇਮ ਸਿੰਘ, ਦਰਸ਼ਨ ਸਿੰਘ ਨੀਲੋਵਾਲ, ਬਿੱਕਰ ਸਿੰਘ ਚੀਮਾਂ ਆਦਿ ਹਾਜ਼ਰ ਸਨ।

Have something to say? Post your comment

 

More in Malwa

ਰੇਲ ਗੱਡੀ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਤ 

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ