Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਗੰਗਾਨਗਰ-ਨਾਂਦੇੜ ਐਕਸਪ੍ਰੈਸ ਦਾ ਸੁਨਾਮ ਰੁਕਣ ਮੌਕੇ ਭਰਵਾਂ ਸਵਾਗਤ 

January 06, 2025 01:57 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਸੁਨਾਮ ਰੇਲਵੇ ਸਟੇਸ਼ਨ 'ਤੇ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ-ਸ਼੍ਰੀ ਗੰਗਾ ਨਗਰ ਐਕਸਪ੍ਰੈਸ ਰੇਲਗੱਡੀ ਨੂੰ ਰਸਮੀ ਤੌਰ 'ਤੇ ਠਹਿਰਾਓ ਹੋ ਗਿਆ ਹੈ। ਉਕਤ ਟਰੇਨ ਦੇ ਠਹਿਰਾਓ ਲਈ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਕੇਂਦਰੀ ਰੇਲ ਮੰਤਰੀ ਅੱਗੇ ਮੰਗ ਰੱਖੀ ਸੀ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼ਹੀਦ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ-ਸ਼੍ਰੀ ਗੰਗਾ ਨਗਰ ਐਕਸਪ੍ਰੈਸ ਰੇਲਗੱਡੀ ਨੂੰ ਰੁਕਣ ਦੀ ਇਜਾਜ਼ਤ ਦਿੱਤੀ ਸੀ। ਨਾਂਦੇੜ ਸ੍ਰੀ ਹਜ਼ੂਰ ਸਾਹਿਬ - ਗੰਗਾਨਗਰ ਰੇਲ ਗੱਡੀ ਦਾ ਪਹਿਲੇ ਦਿਨ ਸੁਨਾਮ ਰੁਕਣ ਮੌਕੇ ਸ਼ਹਿਰੀਆਂ ਵੱਲੋਂ ਢੋਲ ਢਮੱਕੇ ਨਾਲ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। 
ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਕੇਂਦਰ ਸਰਕਾਰ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੁਆਰਾ ਇਲਾਕੇ ਦੀ ਸੰਗਤ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਇਸ ਲਈ ਉਹ ਨਿੱਜੀ ਤੌਰ 'ਤੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਧੰਨਵਾਦੀ ਹਨ। ਭਾਜਪਾ ਆਗੂ ਦਾਮਨ ਬਾਜਵਾ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਹੋਰ ਟਰੇਨਾਂ ਨੂੰ ਸੁਨਾਮ ਵਿਖੇ ਰੁਕਵਾਉਣ ਵਿੱਚ ਕਾਮਯਾਬ ਹੋਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਦੋਵੇਂ ਹਿੱਸਿਆਂ ਨੂੰ ਜੋੜਨ ਵਾਲੇ ਸੁਨਾਮ ਰੇਲਵੇ ਸਟੇਸ਼ਨ ’ਤੇ ਫੁੱਟ ਓਵਰ ਬ੍ਰਿਜ ਬਣਾਉਣ ਦੀ ਮੰਗ ਕੀਤੀ ਗਈ ਹੈ ਜਿਸ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ, ਮੰਡਲ ਪ੍ਰਧਾਨ ਰਾਜੀਵ ਮੱਖਣ, ਵਪਾਰ ਮੰਡਲ ਪ੍ਰਧਾਨ ਨਰੇਸ਼ ਭੋਲਾ, ਪਵਨ ਗੁੱਜਰਾਂ, ਸੁਰਜੀਤ ਸਿੰਘ ਆਨੰਦ, ਮਹੇਸ਼ ਦੀਵਾਨ, ਗਿਆਨ ਚੰਦ ਗੁਪਤਾ, ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਅਤੇ ਸ਼ਹੀਦ ਊਧਮ ਸਿੰਘ ਯਾਦਗਾਰੀ ਕੰਬੋਜ ਕਮੇਟੀ ਦੇ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ