Tuesday, March 10, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Malwa

ਜੱਸੜਾਂ ਸੂਏ ਤੋਂ ਅਜਨਾਲੀ ਜਾਂਦੀ ਸੜਕ ਦੀ ਛੇਤੀ ਕਰਵਾਈ ਜਾਵੇਗੀ ਮੁਰੰਮਤ

January 06, 2025 04:00 PM
SehajTimes
ਮੰਡੀ ਗੋਬਿੰਦਗੜ੍ਹ : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸ਼ਹਿਰੀ ਖੇਤਰ ਨੂੰ ਮੁੱਢਲੀਆਂ ਸੁਵਿਧਾਵਾਂ  ਮੁਹੱਈਆ ਕਰਵਾਉਣ ਲਈ ਕਾਰਜ਼ਸੀਲ ਹੈ। ਮੰਡੀ ਗੋਬਿੰਦਗੜ੍ਹ ਦੇ ਜੱਸੜਾ ਸੂਏ ਕੋਲੋਂ ਅਜਨਾਲੀ ਨੂੰ ਜਾਂਦੀ ਸੜਕ ਉੱਤੇ ਪਹਿਲਾਂ ਵੀ ਨਗਰ ਕੌਂਸਲ ਵੱਲੋਂ ਕੰਮ ਕਰਵਾਇਆ ਗਿਆ ਸੀ ਅਤੇ ਠੰਡ ਦਾ ਮੌਸਮ ਠੀਕ ਹੋਣ 'ਤੇ ਇਸ ਸੜਕ ਦੀ ਜਲਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ। ਇਹ ਜਾਣਕਾਰੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕਾਰਜਕਾਰੀ ਇੰਜੀਨੀਅਰ ਗੁਰਪ੍ਰੀਤ ਸਿੰਘ ਨੇ ਦਿੱਤੀ।
 
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਪਿਛਲੇ ਸਾਲ ਇਸ ਸੜਕ 'ਤੇ ਸੀਸੀ ਪਾਉਣ ਦਾ ਕੰਮ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲੋਕਾਂ ਨੂੰ ਕੂਨੈਕਸ਼ਨ ਦੇਣ ਲਈ ਸੜਕ ਦੇ ਕੁਝ ਥਾਵਾਂ 'ਤੇ ਪੁਟਾਈ ਕਰਵਾਈ ਗਈ ਹੈ ਅਤੇ ਹੁਣ ਇਹ ਕੰਮ ਹੋ ਚੁੱਕਿਆ ਹੈ। ਕੂਨੈਕਸ਼ਨ ਦੇਣ ਕਾਰਨ ਜਿਹੜੇ ਥਾਵਾਂ ਤੋਂ ਸੜਕ ਦੀ ਪੁਟਾਈ ਕੀਤੀ ਗਈ ਹੈ ਉਹਨਾਂ ਥਾਵਾਂ ਉੱਤੇ ਕੇਵਲ ਸੈਟਲਮੈਂਟ ਹੋਣੀ ਰਹਿੰਦੀ ਹੈ ਜੋ ਕਿ ਛੇਤੀ ਹੀ ਕੰਮ ਕਰਵਾ ਕੇ ਲੋਕਾਂ ਦੀ ਮੁਸ਼ਕਿਲ ਹੱਲ ਕੀਤੀ ਜਾਵੇਗੀ। 
 
ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਸੂਚਨਾ ਦਾ ਅਧਿਕਾਰ ਐਕਟ ਤਹਿਤ ਮੰਗੀ ਗਈ ਜਾਣਕਾਰੀ ਸਮੇਂ ਸਿਰ ਦਿੱਤੀ ਜਾਂਦੀ ਹੈ ਅਤੇ ਇਸ ਵਿੱਚ ਕੋਈ ਦੇਰੀ ਨਹੀਂ ਕੀਤੀ ਜਾਂਦੀ। ਉਹਨਾਂ ਕਿਹਾ ਕਿ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ।

Have something to say? Post your comment

 

More in Malwa