Thursday, December 18, 2025

Chandigarh

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

January 06, 2025 04:57 PM
SehajTimes

ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ

ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ

ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਕੀਤਾ ਜਾਵੇਗਾ ਸ਼ੁਰੂ

ਖੰਨਾ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ 'ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ।

ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ।

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੋਲ ਫਰੀ ਨੰਬਰ 1800-121-5721 ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਫਰੀ ਨੰਬਰ ‘ਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖੰਨਾ ਸ਼ਹਿਰ ਵਿਚ ਕੂੜਾ ਚੁੱਕਣ ਵਾਲੇ ਸਾਰੇ ਵਾਹਨਾਂ ਦੀ ਜੀ.ਪੀ.ਐਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਤ ਕੀਤੇ ਕੰਟਰੋਲ ਰੂਮ ਦੀ ਸਕਰੀਨ 'ਤੇ ਲਾਈਵ ਦਿਖੇਗਾ ਕਿ ਕਿਹੜਾ ਵਾਹਨ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿੱਚੋਂ ਕੂੜਾ ਚੁੱਕ ਰਿਹਾ ਹੈ।

ਸੌਂਦ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਖੰਨਾ ਸ਼ਹਿਰ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਉਣਾ ਹੈ, ਇਸ ਲਈ
ਡੋਰ ਟੂ ਡੋਰ ਕੂੜਾ ਚੁੱਕਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਨਿਵੇਕਲੇ ਕੰਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਦੇ ਬਾਕੀ ਸਾਥੀਆਂ ਵੱਲੋਂ ਦਿੱਤੇ ਗਏ ਭਰਪੂਰ ਯੋਗਦਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਦੀ ਕਾਪੀ ਨਾ ਸਿਰਫ ਪੂਰੇ ਪੰਜਾਬ ਵਿਚ ਹੋਵੇਗੀ ਸਗੋਂ ਭਾਰਤ ਦੇ ਸਾਰੇ ਸੂਬੇ ਵੀ ਪੰਜਾਬ ਤੋਂ ਸੇਧ ਲੈਣਗੇ। ਇਸ ਪ੍ਰੋਜੈਕਟ ਰਾਹੀਂ ਕੂੜੇ ਨੂੰ ਅਲੱਗ ਅਲੱਗ (ਸੇਗਰੀਗੇਸ਼ਨ) ਕਰਨ ਤੋਂ ਬਾਅਦ ਗਿੱਲੇ ਕੂੜੇ ਤੋਂ ਖਾਦ ਬਣਾਈ ਜਾਵੇਗੀ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ। ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਉਣ ਵੱਲ ਇਕ ਸਾਰਥਕ ਕਦਮ ਵਧਾਇਆ ਜਾ ਸਕੇ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ