Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਨੇ ਲਗਾਇਆ 10ਵਾਂ ਮੁਫ਼ਤ ਸਿਹਤ ਜਾਂਚ ਕੈਂਪ

January 06, 2025 05:02 PM
SehajTimes

ਜੀਰਕਪੁਰ : ਜ਼ੀਰਕਪੁਰ ਖੇਤਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਮਨੁੱਖੀ ਅਧਿਕਾਰ ਵੈਲਫੇਅਰ ਐਸੋਸੀਏਸ਼ਨ ਜ਼ੀਰਕਪੁਰ ਵੱਲੋਂ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਅੱਜ 10ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਆਯੋਜਨ ਮਹਾਰਾਜਾ  ਅਗਰਸੈਨ ਸਭਾ ਦੇ ਸਹਿਯੋਗ ਨਾਲ ਪਿੰਡ ਲੋਹਗੜ੍ਹ ਦੇ ਗਰੀਨ ਪਾਰਕ ਦੇ ਨਜ਼ਦੀਕ ਸਰਕਾਰੀ ਹਾਈ ਸਕੂਲ ਦੇ ਸਾਹਮਣੇ ਲਗਾਇਆ ਗਿਆ ਸੀ। ਸੰਸਥਾ ਦੇ ਸਰਪ੍ਰਸਤ ਅਤੇ ਪ੍ਰਸਿੱਧ ਸਮਾਜ ਸੇਵੀ ਪ੍ਰੇਮ ਸਿੰਘ ਢਕੋਲੀ ਵੱਲੋਂ ਇਸ ਸਿਹਤ ਜਾਂਚ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਵੱਲੋਂ ਕਰੀਬ 150 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਜਿਸ ਵਿੱਚ ਜਰਨਲ ਦੇ 100 ਮਰੀਜ਼, ਫਿਜਿਓਥਰੈਪੀ ਦੇ 10, ਦੰਦਾਂ ਦੇ 11, ਅੱਖਾਂ ਦੇ 32 ਮਰੀਜ਼ਾਂ  ਦਾ  ਮੁਫ਼ਤ ਚੈਕਅੱਪ ਕੀਤਾ ਗਿਆ। ਇਸ ਸਿਹਤ ਜਾਂਚ ਕੈਂਪ ਦੌਰਾਨ ਮਰੀਜ਼ਾਂ ਦੇ ਲੋੜੀਦੇ ਟੈਸਟ ਬਹੁਤ ਹੀ ਵਾਜਬ ਰੇਟਾਂ ਤੇ ਕੀਤੇ ਗਏ। ਸੰਸਥਾ ਦੇ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਬਲਟਾਣਾ ਨੇ ਦੱਸਿਆ ਕਿ ਉਹਨਾਂ ਵੱਲੋਂ ਬੀਤੇ ਕਰੀਬ 25 ਸਾਲ ਤੋਂ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ ਉਹਨਾਂ ਦੱਸਿਆ ਕਿ ਅੱਜ ਨਵੇਂ ਸਾਲ ਦੀ ਖੁਸ਼ੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੰਸਥਾ ਵੱਲੋਂ ਦਸਵਾਂ ਸਿਹਤ ਜਾਂਚ ਕੈਂਪ ਲਗਾਇਆ ਗਿਆ ਸੀ ਉਹਨਾਂ ਦੱਸਿਆ ਕਿ ਠੰਡ ਦੇ ਬਾਵਜੂਦ ਖੇਤਰ ਦੇ ਵਸਨੀਕਾਂ ਵੱਲੋਂ ਇਸ ਕੈਂਪ ਵਿੱਚ ਬਹੁਤ ਹੀ ਉਤਸਾਹ ਨਾਲ ਭਾਗ ਲਿਆ ਗਿਆ ਉਹਨਾਂ ਆਪਣੀ ਸਮੁੱਚੀ ਸੰਸਥਾ ਵੱਲੋਂ ਇਸ ਸਿਹਤ ਜਾਂਚ ਕੈਂਪ ਵਿੱਚ ਸੇਵਾਵਾਂ ਦੇਣ ਲਈ ਵੱਖ ਵੱਖ ਬਿਮਾਰੀਆਂ ਦੇ ਡਾਕਟਰ ਅਸ਼ਵਨੀ ਬੰਸਲ ਡਾਕਟਰ ਗਰੋਵਰ ਅਤੇ ਡਾਕਟਰ ਗਾਂਧੀ ਦਾ ਵਿਸ਼ੇਸ਼ ਧੰਨਵਾਦ ਕੀਤਾ ਉਹਨਾਂ ਕਿਹਾ ਕਿ ਉਹਨਾਂ ਦੀ ਸੰਸਥਾ ਵੱਲੋਂ ਸਮਾਜ ਸੇਵਾ ਦੇ ਕੰਮ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੇ ਅਤੇ ਜਲਦ ਹੀ ਉਹਨਾਂ ਦੀ ਸੰਸਥਾ ਵੱਲੋਂ ਅਜਿਹੇ ਸਿਹਤ ਜਾਂਚ ਕੈਂਪ ਦਾ ਬਲਟਾਣਾ ਖੇਤਰ ਵਿੱਚ ਵੀ ਆਯੋਜਨ ਕੀਤਾ ਜਾਵੇਗਾ ਇਸ ਮੌਕੇ ਸੰਸਥਾ ਦੇ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਬਲਟਾਣਾ ਸਮੇਤ ਰਾਣਾ ਆਰਐਸ ਵਿਰਕ ,ਸਕੱਤਰ ਜਨਰਲ ਚਰਨਜੀਤ ਸਿੰਘ ਮਹਿਤਾ,ਕੈਸ਼ੀਅਰ ਰਾਜਵਿੰਦਰ ਜੌੜਾ, ਮੀਨਾ ਸ਼ਰਮਾਂ, ਜਤਿੰਦਰਪਾਲ ਕੌਰ ਬੱਬੂ, ਦਰਸ਼ਨ ਅਨੰਦ,ਐਨ ਏ ਖਾਨ,ਮੱਖਣ ਸਿੰਘ, ਜਸਵਿੰਦਰ ਕੌਰ ,ਬੰਤ ਸਿੰਘ ਢਕੌਲਾ, ਸੋਹਣ ਸਿੰਘ ਅਗਰਸੇਨ ਸੰਸਥਾ  ਦੇ ਵਾਈਸ ਪ੍ਰਧਾਨ ਗੋਇਲ ਅਤੇ ਹੋਰ ਮੈਂਬਰ ਹਾਜ਼ਰ ਸਨ। 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ