Saturday, November 01, 2025

Chandigarh

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

January 06, 2025 05:06 PM
SehajTimes

ਭੱਠਾ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ