Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੀਸੀਏ ਜੇਲ੍ਹ ਵਿੱਚ ਨਜ਼ਰਬੰਦ ਬੇਕਸੂਰ ਕੈਮਿਸਟਾਂ ਦੀ ਕਰੇਗਾ ਪੈਰਵੀ : ਚਾਵਲਾ 

January 07, 2025 04:03 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਕੈਮਿਸਟ ਐਸੋਸੀਏਸ਼ਨ  (ਪੀਸੀਏ) ਦੇ ਸੂਬਾ ਸਕੱਤਰ ਜੀ ਐਸ ਚਾਵਲਾ ਨੇ ਦੱਸਿਆ ਕਿ ਪੰਜਾਬ ਦੇ ਕਰੀਬ ਦਸ ਹਜ਼ਾਰ ਕੈਮਿਸਟ ਨਸ਼ਿਆਂ ਦੇ ਕੇਸਾਂ ਵਿੱਚ ਜੇਲ੍ਹ ਅੰਦਰ ਨਜ਼ਰਬੰਦ ਹਨ। ਉਨ੍ਹਾਂ ਵਿੱਚੋਂ ਬਹੁਤ ਸਾਰੇ ਬੇਕਸੂਰ ਹਨ ਪੀਸੀਏ ਬੇਕਸੂਰਾਂ ਨੂੰ ਰਿਹਾਅ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਮੰਗਲਵਾਰ ਨੂੰ ਸੁਨਾਮ ਵਿਖੇ ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਦੇ ਵੱਡੇ ਵਪਾਰੀ ਜੋ ਅਸਲ ਦੋਸ਼ੀ ਹਨ ਉਨ੍ਹਾਂ ਦੀ ਪਹੁੰਚ ਉੱਚੀ ਹੋਣ ਕਾਰਨ ਉਹ ਕਾਨੂੰਨ ਦੀ ਪਕੜ ਤੋਂ ਬਾਹਰ ਰਹਿ ਜਾਂਦੇ ਹਨ ਜਦਕਿ ਛੋਟੇ ਦੁਕਾਨਦਾਰ ਜੇਲ੍ਹ ਵਿੱਚ ਨਜ਼ਰਬੰਦ ਹਨ। ਪੀਸੀਏ ਬੇਕਸੂਰ ਕੈਮਿਸਟਾਂ ਦੀ ਗੰਭੀਰਤਾ ਨਾਲ ਪੈਰਵੀ ਕਰੇਗਾ। ਉਨ੍ਹਾਂ ਦੱਸਿਆ ਕਿ ਲਾਇਸੈਂਸ ਨਵਿਆਉਣ ਸਬੰਧੀ ਕੈਮਿਸਟਾਂ ਦੀਆਂ ਮੁਸ਼ਕਲਾਂ ਦਾ ਹੱਲ ਹੁਣ ਡਿਜੀਟਲ ਵਰਕ ਰਾਹੀਂ ਕੀਤਾ ਜਾਵੇਗਾ। ਪੀਸੀਏ ਦੀ ਮੰਗ ਹੈ ਕਿ ਡਰੱਗ ਵਿਭਾਗ ਨੂੰ ਡਿਜੀਟਲ ਕੀਤਾ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਕੰਮ ਬਹੁਤ ਸਰਲ ਅਤੇ ਤੇਜ਼ ਹੋ ਜਾਵੇਗਾ। ਕੈਮਿਸਟ ਘਰ ਬੈਠੇ ਹੀ ਆਪਣਾ ਕੰਮ ਆਨਲਾਈਨ ਕਰ ਸਕਣਗੇ। ਇਸ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ। ਚਾਵਲਾ ਨੇ ਕਿਹਾ ਕਿ ਬਹੁ-ਰਾਸ਼ਟਰੀ ਕੰਪਨੀਆਂ ਕੋਰੋਨਾ ਦੇ ਦੌਰ ਦੌਰਾਨ ਬਣੇ ਡਰੱਗ ਕਾਨੂੰਨਾਂ ਦੀ ਦੁਰਵਰਤੋਂ ਕਰਕੇ ਦਵਾਈਆਂ ਦਾ ਆਨਲਾਈਨ ਕਾਰੋਬਾਰ ਕਰ ਰਹੀਆਂ ਹਨ। ਜਿਸ ਕਾਰਨ ਲੱਖਾਂ ਕੈਮਿਸਟ ਪ੍ਰਭਾਵਿਤ ਹੋ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਰਾਸ਼ਟਰੀ ਪੱਧਰ 'ਤੇ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਕਾਨੂੰਨ ਨੂੰ ਰੱਦ ਕਰਕੇ ਕੈਮਿਸਟਾਂ ਨੂੰ ਰਾਹਤ ਦੇਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ, ਨਵੀਨ ਕੁਮਾਰ ਮੁਹਾਲੀ, ਅਮਰਦੀਪ ਸਿੰਘ, ਰਾਜੀਵ ਜੈਨ, ਤ੍ਰਿਲੋਕ ਗੋਇਲ, ਆਰ ਐਨ ਕਾਂਸਲ, ਦੀਪਕ ਮਿੱਤਲ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ