Saturday, July 05, 2025

Majha

ਦਿੱਲੀ ਹਵਾਈ ਅੱਡੇ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਣਾ ਸਿੱਖਾਂ ਲਈ ਇੱਕ ਅਨਮੋਲ ਤੋਹਫ਼ਾ ਹੋਵੇਗਾ - ਪ੍ਰੋ. ਸਰਚਾਂਦ ਸਿੰਘ ਖਿਆਲਾ

January 07, 2025 04:38 PM
SehajTimes

ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦਿਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੰਦਰਾ ਗਾਂਧੀ ਹਵਾਈ ਅੱਡੇ ਦਾ ਨਾਂ ਬਦਲ ਕੇ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਕੀਤੀ ਮੰਗ ਦਾ ਪੂਰਾ ਸਮਰਥਨ ਕੀਤਾ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਇਹ ਮੰਗ ਸਿੱਖ ਕੌਮ ਦੀ ਚਿਰੋਕਣੀ ਮੰਗ ਹੈ ਅਤੇ ਸਿੱਖ ਭਾਵਨਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿੰਦੂ ਧਰਮ ਅਤੇ ਮਨੁੱਖਤਾ ਲਈ ਸ਼ਹਾਦਤ ਦੇਣ ਵਾਲੇ ਗੁਰੂ ਤੇਗ ਬਹਾਦਰ ਜੀ ਦੀ ਦੇਣ ਭਾਰਤ ਦੇ ਲੋਕ ਨਹੀਂ ਦੇ ਸਕਦੇ ਹਨ। ਜੇਕਰ ਅਸੀਂ ਸੱਚਮੁੱਚ ਹੀ ਗੁਰੂ ਤੇਗ ਬਹਾਦਰ ਜੀ ਨੂੰ ਸਿੱਜਦਾ ਕਰਨੀ ਚਾਹੁੰਦੇ ਹਾਂ ਤਾਂ ਇਸ ਸਾਲ ਨਵੰਬਰ ਵਿੱਚ ਨੌਵੇਂ ਗੁਰੂ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਜੋ ਕਿ ‘ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ’ ਹੈ ਦਾ ਨਾਮ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਬਹਾਦਰ ਹਿੰਦ ਦੀ ਚਾਦਰ ਅੰਤਰਰਾਸ਼ਟਰੀ ਹਵਾਈ ਅੱਡਾ ਰੱਖ ਦਿੱਤਾ ਜਾਵੇ। ਇਹ ਸਿੱਖ ਕੌਮ ਲਈ ਇੱਕ ਅਨਮੋਲ ਤੋਹਫ਼ਾ ਹੋਵੇਗਾ ਅਤੇ ਭਾਰਤ ਵਾਸੀਆਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ ਢੁਕਵਾਂ ਸਨਮਾਨ ਹੋਵੇਗਾ । ਉਨ੍ਹਾਂ ਕਿਹਾ ਕਿ ਜੇਕਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਰੱਖਿਆ ਜਾਵੇ ਤਾਂ ਦੁਨੀਆ ਭਰ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਪਤਾ ਲੱਗ ਸਕੇਗਾ |
ਉਨ੍ਹਾਂ ਕਿਹਾ ਕਿ ਸ਼੍ਰੀਮਤੀ ਇੰਦਰਾ ਗਾਂਧੀ ਨੇ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਸੀ, ਉਸ ਦੀ ਮੌਤ ਤੋਂ ਬਾਅਦ ਕਾਂਗਰਸ ਵੱਲੋਂ ਦਿੱਲੀ ਸਮੇਤ ਵੱਡੇ ਸ਼ਹਿਰਾਂ ਵਿੱਚ ਨਿਰਦੋਸ਼ ਸਿੱਖਾਂ ਦਾ ਯੋਜਨਾਬੱਧ ਕਤਲੇਆਮ ਕੀਤਾ ਗਿਆ ਸੀ। 1 ਨਵੰਬਰ 1984 ਨੂੰ ਸਿੱਖ ਹੋਣ ਦਾ ਮਤਲਬ ਨਿਸ਼ਚਿਤ ਮੌਤ ਸੀ। ਕਾਂਗਰਸ ਸਰਕਾਰਾਂ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਦੋਸ਼ੀਆਂ ਨੂੰ ਸਰਕਾਰੀ ਅਹੁਦਿਆਂ ਨਾਲ ਨਿਵਾਜਿਆ । ਉਨ੍ਹਾਂ ਕਿਹਾ ਕਿ ਜੇਕਰ ਕੌਮਾਂਤਰੀ ਹਵਾਈ ਅੱਡੇ ਤੋਂ ਇੰਦਰਾ ਗਾਂਧੀ ਵਰਗੇ ਸ਼ਾਸਕ ਦਾ ਨਾਂ ਹਟਾ ਕੇ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ਕਰ ਦਿੱਤਾ ਜਾਂਦਾ ਹੈ ਤਾਂ ਕਾਂਗਰਸ ਸਮੇਤ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸਿਆਸੀ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਸਿਰਫ਼ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਹੀ ਨਹੀਂ, ਸਗੋਂ ਗੁਰੂ ਸਾਹਿਬਾਨ ਨਾਲ ਸਬੰਧਿਤ ਵੱਡੇ ਕਾਰਜਾਂ ਦੇ ਫ਼ੈਸਲੇ ਵੀ ਲੈਣੇ ਚਾਹੀਦੇ ਹਨ ।

Have something to say? Post your comment

 

More in Majha

ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੀਤੀ ਮੁਲਾਕਾਤ

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਹੋਇਆ ਸਮਾਪਤ

ਬਾਈਕ ਸਵਾਰਾਂ ਨੇ ਜੱਗੂ ਭਗਵਾਨਪੁਰੀਆ ਦੀ ਮਾਂ 'ਤੇ ਚਲਾਈਆਂ ਗੋਲੀਆਂ

ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਕਿ ਇਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਸਾਜਿਸ਼ ਤਾਂ ਨਹੀਂ : ਹਰਮਨਜੀਤ ਸਿੰਘ ਸ੍ਰੀ ਗੁਰੂ ਸਿੰਘ ਸਭਾ 

ਕੈਨੇਡਾ ਤੋਂ ਦੇਸ਼ ਨਿਕਾਲ਼ਾ ਹੋਵੇ ਜਾਂ ਅਮਰੀਕਾ ਤੋਂ ਬੱਚਿਆਂ ਨੂੰ ਅਪਰਾਧੀਆਂ ਵਾਂਗ ਹੱਥਕੜੀਆਂ ਅਤੇ ਬੇੜੀਆਂ ਪਾ ਕੇ ਭਾਰਤ ਭੇਜਣਾ, ਖਾਲਿਸਤਾਨੀ ਲੋਕ ਚੁੱਪ ਕਿਉਂ ਰਹੇ? : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੇਂਦਰ ਸਰਕਾਰ ਐਮਰਜੈਂਸੀ ਦੌਰਾਨ ਜਾਰੀ ਕੀਤੇ ਗਏ ਪਾਣੀ ਵੰਡ ਆਰਡੀਨੈਂਸਾਂ 'ਤੇ ਮੁੜ ਵਿਚਾਰ ਕਰੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਕੈਨੇਡੀਅਨ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਨੇ ਭਾਰਤ ਦੇ ਦਾਅਵਿਆਂ ਦੀ ਕੀਤੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਨੇਡਾ ’ਚ ਖਾਲਿਸਤਾਨੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਵਿਰੋਧ 'ਤੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ: ਸਰਕਾਰੀ ਮਹਿਮਾਨ ਦਾ ਵਿਰੋਧ ਕਰਨਾ ਸਰਕਾਰ ਦਾ ਵਿਰੋਧ ਹੈ, ਕੈਨੇਡੀਅਨ ਸਰਕਾਰ ਕਾਰਵਾਈ ਕਰੇ