Tuesday, November 04, 2025

Delhi

ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ, 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਪੈਣਗੀਆਂ ਵੋਟਾਂ

January 07, 2025 05:51 PM
SehajTimes

ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਗਿਆ ਹੈ। ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਚੋਣਾਂ ਦੇ ਨਤੀਜਿਆਂ ਦਾ ਐਲਾਨ 8 ਫਰਵਰੀ ਨੂੰ ਹੋਵੇਗਾ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਦਿੱਲੀ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਵਾਰ ਦਿੱਲੀ ਚੋਣਾਂ ਵਿੱਚ 1.55 ਕਰੋੜ ਤੋਂ ਵੱਧ ਵੋਟਰ ਵੋਟ ਪਾਉਣਗੇ। ਜਿਸ ਵਿੱਚ ਪਹਿਲੀ ਵਾਰ ਵੋਟਰਾਂ ਦੀ ਗਿਣਤੀ 2.08 ਲੱਖ ਹੋਵੇਗੀ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦਿੱਲੀ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਹੋਵੇਗੀ। 10 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਉਮੀਦਵਾਰ 17 ਜਨਵਰੀ ਤੱਕ ਨਾਮਜ਼ਦਗੀ ਦਾਖਲ ਕਰ ਸਕਣਗੇ ਅਤੇ 20 ਜਨਵਰੀ ਤੱਕ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ। ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ।

 

Have something to say? Post your comment

 

More in Delhi

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ