Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੇ ਭੜਕੇ ਲੋਕਾਂ ਨੇ ਲਾਇਆ ਧਰਨਾ 

January 07, 2025 06:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਸ਼ਹਿਰ ਦੀ ਗੀਤਾ ਭਵਨ ਰੋਡ ਤੇ ਸਥਿਤ ਦਲਿਤ ਵਸੋਂ ਵਾਲੇ ਇਲਾਕੇ ਨੇੜੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਭੜਕੇ ਲੋਕਾਂ ਨੇ ਧਰਨਾ ਲਗਾ ਕੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਉਕਤ ਸਮੱਸਿਆ ਨੂੰ ਲੈਕੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਮੰਗਲਵਾਰ ਨੂੰ ਸੁਨਾਮ ਵਿਖੇ ਲਾਏ ਧਰਨੇ ਵਿੱਚ ਸ਼ਾਮਲ ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਉਹਨਾਂ ਦੇ ਮਹੱਲੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਉਹਨਾਂ ਦੇ ਬੱਚੇ ਬਿਮਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹੱਲੇ ਵਿੱਚ ਪੀਣ ਵਾਲੇ ਪਾਣੀ ਲਈ ਪਾਈ ਵਾਟਰ ਸਪਲਾਈ ਦੀ ਪਾਈਪ ਵੀ ਨਾਲੀ ਵਿੱਚੋਂ ਹੋਕੇ ਆਉਂਦੀ ਹੈ ਜਿਸ ਨਾਲ ਪੀਣ ਵਾਲਾ ਪਾਣੀ ਵੀ ਗੰਦਾ ਹੁੰਦਾ ਹੈ। ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਨਗਰ ਕੌਂਸਲ ਅਧਿਕਾਰੀਆਂ ਅਤੇ ਸਬੰਧਿਤ ਕੌਂਸਲਰ ਨੂੰ ਕਈ ਵਾਰ ਮੁਸ਼ਕਿਲ ਤੋਂ ਜਾਣੂੰ ਕਰਵਾਇਆ ਗਿਆ ਹੈ ਪਰੰਤੂ ਅੱਜ ਤੱਕ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੌਂਸਲਰ ਵੱਲੋਂ  ਵਿਸ਼ਵਾਸ ਦਵਾਇਆ ਗਿਆ ਸੀ ਕਿ ਅੱਜ ਤੱਕ ਕੰਮ ਚਾਲੂ ਹੋ ਜਾਵੇਗਾ ਪਰੰਤੂ ਅੱਜ ਸਾਰਾ ਦਿਨ ਬੀਤ ਜਾਣ ਤੋਂ ਬਾਅਦ ਵੀ ਜਦੋਂ ਕੰਮ ਸ਼ੁਰੂ ਨਾ ਹੋਇਆ ਤਾਂ ਉਨ੍ਹਾਂ ਨੂੰ ਧਰਨਾ ਲਾਉਣ ਲਈ ਮਜ਼ਬੂਰ ਹੋਣਾ ਪਿਆ ਹੈ  ਜਦੋਂ ਤੱਕ ਇੱਥੇ ਕੰਮ ਨਹੀਂ ਚਲਾਇਆ ਜਾਂਦਾ ਉਦੋਂ ਤੱਕ ਧਰਨਾ ਲਾ ਕੇ ਰੋਡ ਜਾਮ ਕੀਤਾ ਜਾਵੇਗਾ ਅਤੇ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਇਸੇ ਦੌਰਾਨ ਮੌਕੇ ਤੇ ਪੁੱਜੇ ਨਗਰ ਕੌਂਸਲ ਦੇ ਸੈਨਟਰੀ ਇੰਸਪੈਕਟਰ ਮੇਜ਼ਰ ਸਿੰਘ ਨੇ ਮਹੱਲਾ ਨਿਵਾਸੀਆਂ ਨੂੰ ਇਕ ਦੋ ਦਿਨ ਵਿੱਚ ਕੰਮ ਕਰਵਾਉਣ ਦਾ ਭਰੋਸਾ ਦਿੱਤਾ ਲੇਕਿਨ ਮੁਹੱਲਾ ਨਿਵਾਸੀਆਂ ਨੇ ਤੁਰੰਤ ਸਮਾਨ ਭੇਜਣ ਦੀ ਸ਼ਰਤ ਰੱਖੀ ਅਤੇ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ