Monday, November 03, 2025

Chandigarh

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

January 07, 2025 06:38 PM
SehajTimes

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ 'ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ.ਏ.ਐਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਦੇ ਉਦੇਸ਼ ਨਾਲ ਸਰਵੇਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ