Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

January 07, 2025 06:42 PM
SehajTimes

ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ: ਡੀਜੀਪੀ ਗੌਰਵ ਯਾਦਵ

ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਤਾ ਲਗਾਇਆ ਜਾਵੇਗਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚ ਔਰਤ ਸ਼ਾਮਲ ਹੈ, ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (19) ਅਤੇ ਬਲਜੀਤ ਕੌਰ (32) ਦੋਵੇਂ ਵਾਸੀ ਪਿੰਡ ਮੁਠਿਆਵਾਲ ਜ਼ਿਲ੍ਹਾ ਤਰਨਤਾਰਨ, ਮਨਿੰਦਰ ਸਿੰਘ (34) ਵਾਸੀ ਭਿੱਖੀਵਿੰਡ, ਤਰਨਤਾਰਨ ਅਤੇ ਹਰਪ੍ਰੀਤ ਸਿੰਘ (26) ਵਾਸੀ ਪਿੰਡ ਲੋਧੀ ਗੁੱਜਰਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪਾਕਿਸਤਾਨ ਅਧਾਰਤ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਪ੍ਰਾਪਤ ਕਰਦੇ ਸਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਡਰੋਨ ਦੀ ਵਰਤੋਂ ਕਰਕੇ ਖੇਪ ਪਹੁੰਚਾਈ ਜਾ ਰਹੀ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ।
ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ 'ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਅਤੇ ਸੀਆਈਏ ਸਟਾਫ-1 ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਗਵਾਈ ‘ਚ ਪੁਲੀਸ ਟੀਮ ਨੇ ਇਸ ਆਪ੍ਰੇਸ਼ਨ ਨੂੰ ਅੰਜ਼ਾਮ ਦਿੱਤਾ ਅਤੇ ਗੁਰੂ ਕੀ ਵਡਾਲੀ ਇਲਾਕੇ 'ਚੋਂ 1 ਜਨਵਰੀ ਨੂੰ 3 ਕਿਲੋ ਹੈਰੋਇਨ ਸਮੇਤ ਗੁਰਪ੍ਰੀਤ ਸਿੰਘ ਅਤੇ ਬਲਜੀਤ ਕੌਰ ਨੂੰ ਕਾਬੂ ਕੀਤਾ।
ਜਾਂਚ ਦੌਰਾਨ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਬਲਜੀਤ ਕੌਰ ਰਿਸ਼ਤੇਦਾਰ ਵਜੋਂ ਭੂਆ-ਭਤੀਜਾ ਹਨ। ਬਲਜੀਤ ਕੌਰ ਦੇ ਪਤੀ ਬਲਬੀਰ ਸਿੰਘ ਨੂੰ 2022 ਵਿੱਚ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੇ ਹਿੰਦੂਮਲਕੋਟ ਥਾਣੇ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੱਥੋਂ ਉਸ ਕੋਲੋਂ 5 ਕਿਲੋ ਹੈਰੋਇਨ ਬਰਾਮਦ ਹੋਈ ਸੀ। ਦੱਸਣਯੋਗ ਹੈ ਕਿ ਉਹ ਇਸ ਸਮੇਂ ਰਾਜਸਥਾਨ ਦੀ ਕਰਨਪੁਰ ਜੇਲ੍ਹ ਵਿੱਚ ਬੰਦ ਹੈ।
ਸੀਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਛੇਹਰਟਾ ਥਾਣਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), 23, ਅਤੇ 29/61/85 ਤਹਿਤ ਐਫਆਈਆਰ ਨੰਬਰ 1, ਮਿਤੀ 1 ਜਨਵਰੀ, 2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ