Wednesday, December 17, 2025

Chandigarh

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

January 07, 2025 07:02 PM
SehajTimes

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ

ਚੰਡੀਗੜ੍ਹ : ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2,356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿੱਚ 20,000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ।

ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਸਬਸਿਡੀ, ਜਦੋਂਕਿ ਅਨੁਸੂਚਿਤ ਜਾਤੀ (ਐਸ.ਸੀ. ਸ਼੍ਰੇਣੀ) ਦੇ ਕਿਸਾਨ 80 ਫੀਸਦ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਿੱਚ ਇਹ ਪੰਪ ਉਨ੍ਹਾਂ ਕਿਸਾਨਾਂ ਦੇ ਖੇਤਾਂ ‘ਚ ਲਗਾਏ ਜਾਣਗੇ, ਜਿਨ੍ਹਾਂ ਨੇ ਆਪਣੀਆਂ ਮੋਟਰਾਂ ‘ਤੇ ਪਹਿਲਾਂ ਹੀ ਸੂਖਮ ਸਿੰਜਾਈ ਪ੍ਰਣਾਲੀ, ਜਿਵੇਂ ਤੁਪਕਾ ਜਾਂ ਫੁਹਾਰਾ, ਆਦਿ ਸਥਾਪਤ ਕੀਤੀਆਂ ਹੋਈਆਂ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਨਾਲ ਨਾ ਸਿਰਫ਼ ਈਂਧਨ ਦੀ ਲਾਗਤ ਘਟੇਗੀ ਸਗੋਂ ਖੇਤੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਹ ਖੇਤੀਬਾੜੀ ਦੇ ਵਧੇਰੇ ਟਿਕਾਊ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ। ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਰਾਤ ਨੂੰ ਖੇਤਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਹ ਪੰਪ ਦਿਨ ਵੇਲੇ ਹੀ ਚੱਲਣਗੇ। ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਜਾਇੰਟ ਡਾਇਰੈਕਟਰ ਰਾਜੇਸ਼ ਬਾਂਸਲ ਅਤੇ ਸਬੰਧਤ ਫ਼ਰਮ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ