Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਐੱਮ ਐਲ ਏ ਕੁਲਵੰਤ ਸਿੰਘ ਵੱਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

January 07, 2025 07:48 PM
SehajTimes

ਐਸ.ਏ.ਐਸ.ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ ਸ਼ਹਿਰ ਨੂੰ ਹੋਰ ਸੁੰਦਰ ਅਤੇ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਐੱਮ ਐਲ ਏ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਯਤਨਾਂ ਤਹਿਤ ਹੀ ਸ਼ਹਿਰ ਦੀਆਂ 3 ਮੁੱਖ ਸੜਕਾਂ (ਫ਼ੇਜ਼-7 ਤੋਂ ਫ਼ੇਜ਼-11 ਸੜਕ, ਕੁੰਬੜਾ ਚੌਂਕ ਤੋਂ ਬਾਵਾ ਵਾਈਟ ਹਾਊਸ ਤੱਕ ਸੜਕ ਅਤੇ ਪਿੰਡ ਮੋਹਾਲੀ ਤੋਂ ਐਸ.ਐਸ.ਪੀ. ਮੋਹਾਲੀ ਦੀ ਰਿਹਾਇਸ਼ ਤੱਕ ਸੜਕ) ਨੂੰ ਚੌੜਾ ਕਰਨ/ਡੂਅਲ ਵੇਅ ਕੈਰਿਜ ਕਰਨ ਤੋਂ ਇਲਾਵਾ ਸ਼ਹਿਰ ਦੇ ਮੁੱਖ ਚੌਂਕਾਂ 'ਤੇ ਰੋਟਰੀਜ਼ ਬਣਾਉਣ ਦੇ ਕੰਮ ਤੋਂ ਇਲਾਵਾ ਪੀ.ਆਰ. 7 ਸੜਕ ਦਾ ਜੋ ਹਿੱਸਾ ਸੀ.ਪੀ. 67 ਮਾਲ ਤੋਂ ਆਈ.ਆਈ.ਐਸ.ਈ.ਆਰ. ਚੌਂਕ ਵਿਚਕਾਰ ਪੈਂਦਾ ਹੈ, ਨੂੰ ਸੁੰਦਰ ਬਣਾਉਣ ਦੇ ਕੰਮ ਕੀਤੇ ਜਾ ਰਹੇ ਹਨ।
    ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਹੋਰ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਪ੍ਰਸ਼ਾਸ਼ਕ ਗਮਾਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਕਤ ਕੰਮਾਂ ਦੀ ਰਫ਼ਤਾਰ ਧੀਮੀ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹਵਾਲਾ ਦਿੰਦੇ ਹੋਏ ਹਲਕਾ ਵਿਧਾਇਕ ਵੱਲੋਂ ਗਮਾਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ, ਜਿਸ ਲਈ ਹਰ ਕੰਮ ਦੀ ਟਾਈਮ ਲਾਈਟ ਨਿਰਧਾਰਿਤ ਕੀਤੀ ਜਾਵੇ।
      ਹਲਕਾ ਵਿਧਾਇਕ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਮੁੱਖ ਪ੍ਰਸ਼ਾਸ਼ਕ ਗਮਾਡਾ ਵੱਲੋਂ ਗਮਾਡਾ ਦੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪੀ.ਆਰ. 7 ਸੜਕ ਨੂੰ ਸੁੰਦਰ ਬਣਾਉਣ ਲਈ ਕਿਸੇ ਆਰਚੀਟੈਕਟ ਨਾਲ ਸਲਾਹ ਮਸ਼ਵਰਾ ਕਰਕੇ ਪੂਰਾ ਲੇਅ ਆਉਟ ਪਲਾਨ 15 ਫ਼ਰਵਰੀ 2025 ਤੱਕ ਤਿਆਰ ਕੀਤਾ ਜਾਵੇ।
    ਇਸ ਤੋਂ ਇਲਾਵਾ ਹਲਕਾ ਵਿਧਾਇਕ  ਵੱਲੋਂ ਪੀ.ਆਰ. 7 ਸੜਕ ਦਾ ਜੋ ਹਿੱਸਾ ਸੈਕਟਰ 82 ਤੋਂ ਪਟਿਆਲਾ-ਜ਼ੀਰਕਪੁਰ ਸੜਕ ਨੂੰ ਮਿਲਦਾ ਹੈ, 'ਤੇ ਪੈਂਦੇ ਹਰ ਚੌਰਾਹੇ 'ਤੇ ਰੋਟਰੀਜ਼ ਬਣਾਉਣ ਦੀ ਤਜਵੀਜ਼ ਵੀ ਰੱਖੀ ਗਈ, ਜਿਸ 'ਤੇ ਮੁੱਖ ਪ੍ਰਸ਼ਾਸ਼ਕ ਗਮਾਡਾ ਵੱਲੋਂ ਕਿਹਾ ਗਿਆ ਕਿ ਇਸ 'ਤੇ ਡੂੰਘਾਈ ਨਾਲ ਵਿਚਾਰ ਕੀਤਾ ਜਾਵੇਗਾ।
     ਵਿਧਇਕ ਕੁਲਵੰਤ ਸਿੰਘ ਨੇ ਮੁੱਖ ਪ੍ਰਸ਼ਾਸ਼ਕ ਨਾਲ ਸ਼ਹਿਰ ਦੇ ਹੋਰ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਕਿਹਾ ਕਿ ਸਬੰਧਤ ਮਸਲਿਆਂ ਦਾ ਹੱਲ ਅਤੇ ਨਿਪਟਾਰਾ ਜਲਦੀ ਤੋਂ ਜਲਦੀ ਕੀਤਾ ਜਾਵੇ।
     ਇਸ ਮੀਟਿੰਗ ਵਿੱਚ ਮੋਨੀਸ਼ ਕੁਮਾਰ,  ਮੁੱਖ ਪ੍ਰਸ਼ਾਸ਼ਕ ਗਮਾਡਾ, ਅਨੁਜ ਸਹਿਗਲ ਚੀਫ਼ ਇੰਜੀਨੀਅਰ ਗਮਾਡਾ ਤੋਂ ਇਲਾਵਾ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਮੁੱਖੀ ਸ਼ਾਮਲ ਸਨ।

 

Have something to say? Post your comment

 

More in Chandigarh

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਗੈਂਗਸਟਰਾਂ ’ਤੇ ਵਾਰ ਦਾ 57ਵਾਂ ਦਿਨ: ਪੰਜਾਬ ਪੁਲਿਸ ਨੇ 541 ਥਾਈਂ ਕੀਤੀ ਛਾਪੇਮਾਰੀ ; 179 ਗ੍ਰਿਫ਼ਤਾਰ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ