Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹੈਲਪ ਲਾਇਨ 1076 `ਤੇ ਜ਼ਿਲ੍ਹੇ ਦੇ 1124 ਨਾਗਰਿਕਾਂ ਨੇ ਘਰ ਬੈਠੇ ਪ੍ਰਸ਼ਾਸ਼ਕੀ ਸੇਵਾਵਾਂ ਦਾ ਲਿਆ ਲਾਭ-ਡਿਪਟੀ ਕਮਿਸ਼ਨਰ

January 08, 2025 12:18 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ 1076 ਹੈਲਪ ਲਾਇਨ ਜ਼ਿਲ੍ਹੇ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਹੈਲਪ ਲਾਇਨ ਰਾਹੀਂ 07 ਜਨਵਰੀ, 2024 ਤੋਂ ਹੁਣ ਤੱਕ ਜ਼ਿਲ੍ਹੇ ਦੇ 1124 ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਦਾ ਘਰ ਬੈਠੇ ਹੀ ਲਾਭ ਹਾਸਲ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ 1076 ਤੇ ਫੋਨ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ ਸ਼ਾਮਿਲ ਹਨ, ਦਾ ਲਾਭ ਹਾਸਲ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਦਫਤਰਾਂ ਨਾਲ ਸਬੰਧਤ ਇੰਨ੍ਹਾਂ ਸਰਕਾਰੀ ਸੇਵਾਵਾਂ ਲਈ ਪ੍ਰਾਰਥੀ ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ ਭਾਵ ਇੰਨ੍ਹਾਂ 43 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ ।

          ਡਾ: ਸੋਨਾ ਥਿੰਦ ਨੇ ਦੱਸਿਆ ਕਿ ਹੈਲਪ ਲਾਇਨ ਨੰਬਰ 1076 ਰਾਹੀਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਤ 351, ਪੁਲਿਸ ਵਿਭਾਗ ਨਾਲ ਸਬੰਧਤ 316, ਪ੍ਰਸੋਨਲ ਵਿਭਾਗ ਨਾਲ ਸਬੰਧਤ 62, ਮਾਲ ਵਿਭਾਗ ਨਾਲ ਸਬੰਧਤ 62, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ 06, ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਨਾਲ ਸਬੰਧਤ 207 ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ 115 ਨਾਗਰਿਕਾਂ ਨੇ ਸੇਵਾਵਾਂ ਹਾਸਲ ਕੀਤੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦੇ ਦਫ਼ਤਰਾਂ ਵਿੱਚ ਆਉਣ-ਜਾਣ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਤਹਿਤ ਸਰਕਾਰੀ ਨੁਮਾਂਇੰਦਾ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈ, ਫੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਉਨ੍ਹਾਂ ਦੇ ਘਰ ਪਹੁੰਚਾਉਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ