Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਮੌਸਮ ਵਿਭਾਗ ਦੀ ਚੇਤਾਵਨੀ, ਇਕ ਹੋਰ ਚਕਰਵਰਤੀ ਤੁਫ਼ਾਨ ਆ ਰਿਹੈ

May 20, 2021 12:39 PM
SehajTimes

ਨਵੀਂ ਦਿੱਲੀ: ਬੀਤੇ ਕੁੱਝ ਦਿਨਾਂ ਤੋਂ ਤਾਉਤੇ ਨਾਮ ਦਾ ਤੁਫ਼ਾਨ ਦੇਸ਼ ਵਿਚ ਤਬਾਹੀ ਮਚਾ ਰਿਹਾ ਹੈ ਅਤੇ ਹੁਣ ਇੱਕ ਹੋਰ ਤੂਫ਼ਾਨ 'ਯਾਸ' ਤਬਾਹੀ ਮਚਾ ਸਕਦਾ ਹੈ। ਇਸ ਸਬੰਧੀ ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ 'ਚ ਇਹ ਨਵਾਂ ਤੁਫ਼ਾਨ ਤਬਾਹੀ ਮਚਾ ਸਕਦਾ ਹੈ ਅਤੇ ਇਸੇ ਸਬੰਧੀ ਵਿਭਾਗ ਨੇ ਚਿਤਾਵਨੀ ਵੀ ਜਾਰੀ ਕਰ ਦਿਤੀ ਹੈ। ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਵਾ ਦਾ ਘੱਟ ਦਬਾਅ ਉੱਤਰੀ ਅੰਡੇਮਾਨ ਸਾਗਰ ਵਿੱਚ ਬਣ ਰਿਹਾ ਹੈ। 22 ਮਈ ਨੂੰ ਇਹ ਦਬਾਅ ਤੇਜ਼ੀ ਨਾਲ ਵਧਣਾ ਸ਼ੁਰੂ ਹੋਵੇਗਾ ਤੇ 26 ਮਈ ਦੀ ਸ਼ਾਮ ਤੱਕ ਜਾਂ ਤਾਂ ਇਹ ਬੰਗਾਲ ਦੀ ਖਾੜੀ ਨਾਲ ਟਕਰਾਏਗਾ ਜਾਂ ਓੜੀਸ਼ਾ ਦੇ ਕੰਢੇ ਨਾਲ। ਜੇ ਇਹ ਚੱਕਰਵਾਤ ਅਸਲ 'ਚ ਬਣਦਾ ਹੈ, ਤਾਂ ਇਸ ਵਰ੍ਹੇ ਬੰਗਾਲ ਦੀ ਖਾੜੀ ਨਾਲ ਟਕਰਾਉਣ ਵਾਲਾ ਇਹ 'ਯਾਸ' ਦੂਜਾ ਚੱਕਰਵਾਤੀ ਤੂਫ਼ਾਨ ਹੋਵੇਗਾ। ਇਸ ਸੂਚਨਾ ਮਗਰੋਂ ਪੱਛਮੀ ਬੰਗਾਲ ਤੇ ਓੜੀਸ਼ਾ ਦੇ ਸੀਨੀਅਰ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ ਤੇ ਲੋੜੀਂਦੀਆਂ ਤਿਆਰੀਆਂ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਤੂਫ਼ਾਨ ਦੇ ਖ਼ਤਰੇ ਨੂੰ ਵੇਖਦਿਆਂ ਮਛੇਰਿਆਂ ਨੂੰ ਵੀ ਸਾਵਧਾਨ ਕਰ ਦਿੱਤਾ ਗਿਆ ਹੈ।
ਸਾਰੇ ਮਛੇਰਿਆਂ ਨੂੰ ਸਮੁੰਦਰ 'ਚ ਨਾ ਜਾਣ ਤੇ ਕੰਢਿਆਂ ਉੱਤੇ ਹੀ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਨੇ ਅੰਫਾਨ ਤੂਫ਼ਾਨ ਨਾਲ ਭਾਰੀ ਤਬਾਹੀ ਦਾ ਦ੍ਰਿਸ਼ ਵੇਖਿਆ ਸੀ। ਮੌਸਮ ਵਿਗਿਆਨ ਵਿਭਾਗ ਦੇ ਖੇਤਰੀ ਡਾਇਰੈਕਟਰ ਜੀ.ਕੇ. ਦਾਸ ਨੇ ਕਿਹਾ ਕਿ ਇਹ ਉੱਤਰ-ਪੱਛਮ ਵੱਲ ਵਧ ਸਕਦਾ ਹੈ ਤੇ 26 ਮਈ ਦੀ ਸ਼ਾਮ ਤੱਕ ਪੱਛਮੀ ਬੰਗਾਲ ਜਾਂ ਓੜੀਸ਼ਾ ਦੇ ਸਮੁੰਦਰੀ ਕੰਢਿਆਂ ਨਾਲ ਟਕਰਾ ਸਕਦਾ ਹੈ। ਚੱਕਰਵਾਤੀ ਤੂਫ਼ਾਨ ਦੀ ਰਫ਼ਤਾਰ ਵੱਧ ਤੇਜ਼ ਹੋ ਸਕਦੀ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ