Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਚਾਈਨੀਜ਼ ਡੋਰ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ : ਐਸ.ਡੀ.ਓ. ਪ੍ਰਿਤਪਾਲ ਕੌਰ

January 08, 2025 12:26 PM
SehajTimes

ਫ਼ਤਹਿਗੜ੍ਹ ਸਾਹਿਬ : ਪਲਾਸਟਿਕ ਨਾਲ ਬਣੀ ਚਾਈਨੀਜ਼ ਡੋਰ ਤੇ ਲੱਗੀ ਰੋਕ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਟੀਮਾਂ ਬਣਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਕਿਉਂਕਿ ਚਾਈਨੀਜ਼ ਡੋਰ ਦੀ ਵਿਕਰੀ ਗੈਰ ਕਾਨੂੰਨੀ ਹੈ ਅਤੇ ਇਸ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲਿਆਂ ਨੂੰ ਕੈਦ ਵੀ ਹੋ ਸਕਦੀ ਹੈ ਤੇ ਚਾਈਨੀਜ਼ ਡੋਰ ਵੇਚਣ ਵਾਲਿਆਂ ਤੇ 15 ਹਜ਼ਾਰ ਰੁਪਏ ਤੋਂ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। 

ਇਹ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਡੀ.ਓ. ਸ਼੍ਰੀਮਤੀ ਪ੍ਰਿਤਪਾਲ ਕੌਰ ਨੇ ਦੱਸਿਆ ਕਿ ਚਾਈਨੀਜ਼ ਡੋਰ 'ਤੇ ਪਾਬੰਦੀ ਸਬੰਧੀ ਜਾਂਚ ਕਰਨ ਲਈ ਬੋਰਡ ਦੀ ਟੀਮ ਵੱਲੋਂ ਨਗਰ ਕੌਂਸਲ ਸਰਹਿੰਦ ਦੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ ਦੀ ਅਗਵਾਈ ਹੇਠ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਕਿਤੋਂ ਵੀ ਚਾਈਨੀਜ਼ ਡੋਰ ਨਹੀਂ ਮਿਲੀ। ਇਸ ਡੋਰ 'ਤੇ ਪਾਬੰਦੀ ਸਬੰਧੀ ਬੈਨਰਾਂ ਨੂੰ ਦੁਕਾਨਾਂ ਦੇ ਬਾਹਰ ਚਿਪਕਾਇਆ ਵੀ ਗਿਆ। ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਇਸ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। 

ਉਨ੍ਹਾਂ ਦੱਸਿਆ ਕਿ ਬੋਰਡ ਦੀ ਟੀਮ ਵੱਲੋਂ ਪਤੰਗ ਤੇ ਡੋਰ ਵੇਚਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੂੰ ਇਸ ਡੋਰ ਦੀ ਵਿਕਰੀ 'ਤੇ ਲਗਾਈ ਗਈ ਰੋਕ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਤੇ ਸਰਕਾਰ ਵੱਲੋਂ ਜਾਰੀ ਕੀਤੇ ਕਾਨੂੰਨਾਂ ਤੇ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਦੱਸਿਆ ਗਿਆ।  ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਈਨਾਂ ਡੋਰ ਦੇ ਉਤਪਾਦਨ, ਵਿਕਰੀ, ਸਟੋਰੇਜ, ਖਰੀਦ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਪਲਾਸਟਿਕ ਦੀ ਬਣੀ ਡੋਰ ਜਿਥੇ ਮਨੁੱਖਾਂ ਲਈ ਘਾਤਕ ਹੈ, ਉਥੇ ਹੀ ਇਸ ਵਿੱਚ ਫਸ ਕੇ ਪੰਛੀ ਵੀ ਨੁਕਸਾਨੇ ਜਾਂਦੇ ਹਨ। 

ਵਰਨਣਯੋਗ ਹੈ ਕਿ ਚਾਈਨੀਜ਼ ਡੋਰ ਦੀ ਚੈਕਿੰਗ ਟੀਮ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਕਿਹਾ ਕਿ ਚਾਈਨਾ ਡੋਰ 'ਤੇ ਲਗਾਈ ਪਾਬੰਦੀ ਦੀ ਸਖਤੀ ਨਾਲ ਪਾਲਣਾ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ।

Have something to say? Post your comment

 

More in Malwa

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ 

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

ਰਾਜਾ ਬੀਰਕਲਾਂ ਦੀ ਅਗਵਾਈ 'ਚ ਕਾਂਗਰਸੀ ਪਟਿਆਲਾ ਧਰਨੇ ਲਈ ਰਵਾਨਾ 

ਮਨਦੀਪ ਸੁਨਾਮ ਦੀ ਨਵੀਂ ਪੁਸਤਕ "ਭਾਰਤ ਦੇ ਉਲੰਪਿਕ ਤਗ਼ਮੇ"  ਲੋਕ ਅਰਪਣ 

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਮਨਾਇਆ ਸ਼ਹੀਦੀ ਦਿਹਾੜਾ 

ਮਾਨ ਸਰਕਾਰ ਕੈਮਿਸਟਾਂ ਦੀਆਂ ਸਮੱਸਿਆਵਾਂ ਦਾ ਕਰੇਗੀ ਹੱਲ : ਅਮਨ ਅਰੋੜਾ