Wednesday, October 29, 2025

Malwa

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਨ

January 08, 2025 12:45 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਇਸ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ: ਮੱਖਣ ਸਿੰਘ ਭੁੱਲਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦੋਂ ਕਿ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ।  ਇਸ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਤਕਨੀਕੀ ਸੈਸ਼ਨ ਵਿੱਚ ਖੇਤੀ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

          ਇਸ ਮੌਕੇ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਸਾਨਾ  ਨੂੰ ਕੁਦਰਤੀ ਸਾਧਨਾਂ ਦੀ ਸੁਚੱਜੀ ਵਰਤੋਂ ਲਈ ਅਪੀਲ ਕੀਤੀ ਅਤੇ ਨਾਲ ਹੀ ਆਪਣੇ ਉਤਪਾਦਾਂ ਦੀ ਬਰੈਡਿੰਗ ਅਤੇ ਪੈਕਿੰਗ ਤੇ ਜ਼ੋਰ ਦਿੱਤਾ ਤਾਂ ਜ਼ੋ ਉਤਪਾਦ ਦਾ ਸਹੀ ਮੁੱਲ ਮਿਲ ਸਕੇ।

          ਇਸ ਮੌਕੇ ਸਹਾਇਕ ਪ੍ਰੋਫੈਸਰ ਬਾਗਬਾਨੀ ਡਾ: ਅਰਵਿੰਦਪ੍ਰੀਤ ਕੌਰ ਨੇ ਪਰਾਲੀ ਦੀ ਸਬਜ਼ੀਆਂ ਦੀ ਕਾਸ਼ਤ ਅਤੇ ਪੌਸ਼ਟਿਕ ਘਰੇਲੂ ਬਗੀਚੀ ਬਾਰੇ ਜਾਣਕਾਰੀ ਦਿੱਤੀ ਜਦੋਂ ਕਿ ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ: ਰੀਤ ਵਰਮਾ ਨੇ ਕਣਕ ਵਿੱਚ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਦੀ ਰੋਕਥਾਮ ਦੇ ਸਹੀ ਸਮੇਂ ਤੇ ਤਰੀਕਿਆਂ ਬਾਰੇ ਦੱਸਿਆ। ਡਾ: ਜੀ.ਪੀ.ਐਸ.ਸੇਠੀ ਸਹਾਇਕ ਪ੍ਰੋਫੈਸਰ ਪਸ਼ੂ ਪਾਲਣ ਨੇ ਪਸ਼ੂਆਂ ਲਈ ਪਰਾਲੀ ਤੋਂ ਤਿਆਰ ਕੀਤੀ ਖੁਰਾਕ ਬਾਰੇ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਸਹਿਤ ਦੱਸਿਆ। ਇੰਜ. ਕਰੁਨ ਸ਼ਰਮਾ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਅਜੇ ਕੁਮਾਰ ਅਤੇ ਡਾ. ਹਰਸ਼ਨੀਤ ਸਿੰਘ, ਸਹਾਇਕ ਪੋ੍ਰਫੈਸਰ (ਭੂਮੀ ਵਿਗਿਆਨ) ਨੇ ਖਾਦਾਂ ਦੇ ਸੁਚੱਜੇ ਪ੍ਰਬੰਧ ਅਤੇ ਮਿੱਟੀ ਦੀ ਜਾਂਚ ਬਾਰੇ ਚਾਨਣਾ ਪਾਇਆ।

                ਡਾ. ਜਗਦੀਪ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਣਕ ਦੇ ਵਿਚ ਬੀਮਾਰੀਆਂ ਦਾ ਸਰਵਪੱਖੀ ਪ੍ਰਬੰਧੰਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਡਾ. ਅਮਨਪੀ੍ਰਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫਸਲਾਂ ਦੀ ਸੁੱਚਜੀ ਕਾਸ਼ਤ ਲਈ ਜ਼ਰੂਰੀ ਨੁਕੱਤੇ ਬਾਰੇ ਸਾਂਝੇ ਕੀਤੇ। ਡਾ. ਮਨੀਸ਼ਾ ਭਾਟਿਆ, ਸਹਾਇਕ ਪੋ੍ਰਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਦੀ ਵਰਤੋਂ ਨਾਲ ਘਰੇਲੂ ਸਜਾਵਟੀ ਸਮਾਨ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ।

                ਇਸ ਮੌਕੇ ਤੇ ਸ਼੍ਰੀ ਮੁਕੇਸ਼ ਸੈਣੀ, ਸਟੇਟ ਬੈਂਕ ਆਫ ਇੰਡੀਆ (ਲੀਡ ਬੈਂਕ) ਨੇ ਕਿਸਾਨਾਂ ਲਈ ਬੈਂਕ ਦੀਆਂ ਉਪਲਬਧ ਸਕੀਮਾਂ ਬਾਰੇ ਦੱਸਿਆ। ਡਾ. ਸਤਵਿੰਦਰ ਕੌਰ, ਮੱਛੀ ਪਾਲਣ ਅਫਸਰ ਨੇ ਮੱਛੀ ਪਾਲਣ ਨੂੰ ਕਿੱਤੇ ਦੇ ਰੂਪ ਵਿਚ ਅਪਨਾਉਣ ਲਈ ਪ੍ਰੇਰਿਆ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ੍ਹ ਸਾਹਿਬ, ਇਫਕੋ, ਪੀ. ਐਨ. ਬੀ., ਮੱਛੀ ਪਾਲਣ, ਭੂਮੀ ਸੁਰੱਖਿਆ ਵਿਭਾਗ, ਖੇਤੀਬਾੜੀ ਵਿਭਾਗ ਨੇ ਆਪਣੇ ਵਿਭਾਗਾਂ ਦੀਆ ਸਕੀਮਾਂ ਬਾਰੇ ਪ੍ਰਦਰਸ਼ਨੀ ਲਗਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਆਪਣੇ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਰਸ਼ਨੀ  ਲਗਾਈ। ਇਸ ਸਮਾਗਮ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਫ਼ਤਿਹਗ੍ਹੜ ਸਾਹਿਬ ਜ਼ਿਲੇ੍ਹ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

                ਕਿਸਾਨ ਮੇਲੇ ਦੇ ਅੰਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ ਡਾ. ਵਿਪਨ ਕੁਮਾਰ ਰਾਮਪਾਲ, ਨੇ ਸਾਰੇ ਮਹਿਮਾਨਾਂ, ਕਿਸਾਨਾਂ ਤੇ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਕਿਸਾਨ ਵੀਰਾਂ ਨੂੰ ਪਾਣੀ ਦੀ ਸੁਚੱਜੀ ਵਰਤੋ ਅਤੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।

 

Have something to say? Post your comment

 

More in Malwa

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ