Friday, February 07, 2025

Malwa

ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਲਈ ਭਾਸ਼ਾ ਵਿਭਾਗ ਨੇ ਕੀਤੀ ਕਿਤਾਬਾਂ ਦੀ ਮੰਗ

January 08, 2025 01:01 PM
SehajTimes

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰ-2025 ਲਈ ਕਿਤਾਬਾਂ ਦੀ ਮੰਗ ਕੀਤੀ ਹੈ। ਇੰਨਾਂ 11 ਪੁਰਸਕਾਰਾਂ ਲਈ 2024 ’ਚ ਛਪੀਆਂ ਪੁਸਤਕਾਂ ਵਿਭਾਗ ਦੇ ਮੁੱਖ ਦਫ਼ਤਰ ਸ਼ੇਰਾਂ ਵਾਲਾ ਗੇਟ ਵਿਖੇ ਡਾਕ ਰਾਹੀਂ ਜਾਂ ਦਸਤੀ 31 ਮਾਰਚ, 2025 ਤੱਕ ਜਮਾਂ ਕਰਵਾਈਆਂ ਜਾ ਸਕਦੀਆਂ ਹਨ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਇਸ ਸਬੰਧੀ ਦੱਸਿਆ ਕਿ ਵਿਭਾਗ ਵੱਲੋਂ ਵੱਧ ਤੋਂ ਵੱਧ ਲੇਖਕਾਂ ਨੂੰ ਇਨਾਮਾਂ ਦੇ ਘੇਰੇ ’ਚ ਲਿਆਉਣ ਹਿੱਤ ਨਿਯਮਾਂ ਵਿੱਚ ਕੁਝ ਸੋਧਾਂ ਕੀਤੀਆਂ ਹਨ। ਜਿੰਨਾਂ ਤਹਿਤ ਅੱਗੇ ਤੋਂ ਹਰ ਸਾਲ ਨਾਵਲ ਤੇ ਕਹਾਣੀ/ਮਿੰਨੀ ਕਹਾਣੀ ਦੀਆਂ ਸਰਵੋਤਮ ਪੁਸਤਕਾਂ ਨੂੰ ਵੱਖ-ਵੱਖ ਪੁਰਸਕਾਰ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਪਹਿਲਾ ਇਹ ਪੁਰਸਕਾਰ ਵਾਰੋ-ਵਾਰੀ (ਇੱਕ ਸਾਲ ਨਾਵਲ ਤੇ ਇੱਕ ਸਾਲ ਕਹਾਣੀ/ਮਿੰਨੀ ਕਹਾਣੀ) ਨੂੰ ਦਿੱਤੇ ਜਾਂਦੇ ਸਨ। ਇਸ ਦੇ ਨਾਲ ਹੀ ਭਾਰਤੀ ਸਾਹਿਤ ਅਕਾਦਮੀ, ਯੁਵਾ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਪੁਸਤਕਾਂ ਨੂੰ ਭਾਸ਼ਾ ਵਿਭਾਗ ਦੇ ਪੁਰਸਕਾਰਾਂ ਲਈ ਵਿਚਾਰਿਆ ਨਹੀਂ ਜਾਵੇਗਾ। ਕਿਸੇ ਵੀ ਲੇਖਕ ਦੀ ਪੁਸਤਕ ਪ੍ਰਕਾਸ਼ਕ ਜਾਂ ਕੋਈ ਹੋਰ ਵੀ ਪੁਰਸਕਾਰਾਂ ਲਈ ਭੇਜ ਸਕਦਾ ਹੈ। ਇੱਕ ਲੇਖਕ ਇੱਕ ਵਿਧਾ ’ਚ ਇੱਕ ਵਾਰ ਹੀ ਭਾਸ਼ਾ ਵਿਭਾਗ ਦਾ ਪੁਰਸਕਾਰ ਪ੍ਰਾਪਤ ਕਰ ਸਕਦਾ ਹੈ। ਵੱਖ-ਵੱਖ ਵਿਧਾਵਾਂ ’ਚ ਇੱਕ-ਇੱਕ ਵਾਰ ਪੁਰਸਕਾਰ ਹਾਸਲ ਕਰਨ ’ਤੇ ਕੋਈ ਬੰਦਿਸ਼ ਨਹੀਂ ਹੋਵੇਗੀ। ਜੇਕਰ ਕੋਈ ਲੇਖਕ ਇੱਕ ਸਾਲ ਵਿੱਚ ਇੱਕ ਤੋਂ ਵੱਧ ਵਿਧਾਵਾਂ ’ਚ ਪੁਰਸਕਾਰ ਜੇਤੂ ਬਣਦਾ ਹੈ ਤਾਂ ਉਸ ਨੂੰ ਸਿਰਫ਼ ਇੱਕ ਵਿਧਾ ’ਚ ਹੀ ਪੁਰਸਕਾਰ ਦਿੱਤਾ ਜਾਵੇਗਾ। ਵੱਖ-ਵੱਖ ਪੁਸਤਕਾਂ ਨੂੰ ਸੰਪਾਦਿਤ ਕਰਕੇ ਇੱਕ ਪੁਸਤਕ ਦੇ ਰੂਪ ’ਚ ਛਪਵਾ ਕੇ ਕਿਸੇ ਵੀ ਪੁਰਸਕਾਰ ਲਈ ਬਿਨੈ ਪੱਤਰ ਨਹੀਂ ਦਿੱਤਾ ਜਾ ਸਕਦਾ। ਸ. ਜ਼ਫ਼ਰ ਨੇ ਦੱਸਿਆ ਕਿ ਪੁਰਸਕਾਰਾਂ ਲਈ ਨਿਯਮ ਅਤੇ ਬਿਨੈ ਪੱਤਰ ਦਾ ਨਮੂਨਾ ਵਿਭਾਗ ਦੀ ਵੈਬਸਾਈਟ ਅਤੇ ਫੇਸਬੁੱਕ ਪੇਜ ’ਤੇ ਉਪਲਬਧ ਹਨ।
              ਦੱਸਣਯੋਗ ਹੈ ਕਿ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ, ਸਵੈ-ਜੀਵਨੀ, ਯਾਦਾਂ ਤੇ ਰੇਖਾ ਚਿੱਤਰ), ਨਾਨਕ ਸਿੰਘ ਪੁਰਸਕਾਰ (ਨਾਵਲ), ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ ਤੇ ਮਿੰਨੀ ਕਹਾਣੀ), ਗੁਰਬਖਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ, ਸਫ਼ਰਨਾਮਾ ਤੇ ਵਿਅੰਗ), ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ), ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ ਤੇ ਇਕਾਂਗੀ), ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ), ਐੱਮ.ਐਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ ਤੇ ਸੰਪਾਦਨ), ਸ੍ਰੀ ਗੁਰੂ ਹਰਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ), ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ ਤੇ ਖੋਜ) ਅਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਟੀਕਾਕਾਰੀ, ਕੋਸ਼ਕਾਰੀ, ਭਾਸ਼ਾ ਵਿਗਿਆਨ, ਵਿਆਕਰਣ ਅਤੇ ਹਵਾਲਾ ਗ੍ਰੰਥ) ਲਈ ਭਾਸ਼ਾ ਵਿਭਾਗ ਵੱਲੋਂ 2024 ’ਚ ਛਪੀਆ ਪੁਸਤਕਾਂ ਦੀ ਮੰਗ ਕੀਤੀ ਗਈ ਹੈ।

Have something to say? Post your comment

 

More in Malwa

ਵਿਧਾਇਕ ਸ੍ਰ: ਗੁਰਦੇਵ ਸਿੰਘ ਦੇਵ ਮਾਨ ਨੇ ਦਿਹਾਤੀ ਖੇਤਰਾਂ 'ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਨਮੋਲ ਵਿਖੇ ਤੇਲ ਪਾਈਪ ਲਾਈਨ ਕੱਢਣ ਤੇ ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ, ਤਲਖ਼ੀ 

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਪੁਲੀਸ ਮੁਖੀ ਨੇ ਗੁੰਮ ਹੋਏ 60 ਮੋਬਾਈਲ ਫੋਨ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ

ਰਿਟਾਇਰਮੈਂਟ ਤੋਂ ਇੱਕ ਦਿਨ ਪਹਿਲਾਂ, PSPCL ਦੇ CMD ਇੰਜੀਨੀਅਰ ਬਲਦੇਵ ਸਿੰਘ ਸਰਾਂ ਨੇ ਡਾਇਰੈਕਟਰਾਂ ਅਤੇ HODs ਨਾਲ ਕੀਤੀ ਮੀਟਿੰਗ

ਯਾਦਗਾਰੀ ਕਮੇਟੀ ਮਨਾਏਗੀ ਸ਼ਹੀਦ ਊਧਮ ਸਿੰਘ ਦੀ ਸੂਰਬੀਰਤਾ ਨੂੰ ਸਮਰਪਿਤ ਦਿਹਾੜਾ 

ਪੀ.ਜੀ.ਆਰ.ਐਸ. ਪੋਰਟਲ  ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ 'ਤੇ ਜ਼ੋਰ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ