Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਨੁੱਖੀ ਜਾਨਾਂ ਬਚਾਉਣ ਲਈ ਆਵਾਜਾਈ ਨਿਯਮਾਂ ਦਾ ਪਾਲਣ ਜ਼ਰੂਰੀ : ਖਹਿਰਾ 

January 08, 2025 04:23 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਟਰੈਫਿਕ ਪੁਲਿਸ ਸੁਨਾਮ ਵੱਲੋਂ  ਰੋਟਰੈਕਟ ਕਲੱਬ ਅਤੇ ਟਰੈਫਿਕ ਮਾਰਸ਼ਲ ਟੀਮ ਦੇ ਸਹਿਯੋਗ ਦੇ ਨਾਲ ਟਰੈਫਿਕ ਮਹੀਨਾ ਮਨਾਉਣ ਤਹਿਤ ਆਈ ਟੀ ਆਈ ਚੌਂਕ ਵਿਖੇ ਵਾਹਨਾਂ ਤੇ ਰਿਫਲੈਕਟਰ ਲਾਏ ਗਏ। ਇਸ ਮੌਕੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਸੜਕ ਹਾਦਸਿਆ ਵਿੱਚ ਅਜਾਈਂ ਜਾ ਰਹੀਆਂ ਬੇਸ਼ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ ਆਵਾਜਾਈ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਲੋੜ ਪੈਣ ਤੇ ਹੀ ਘਰ ਤੋਂ ਬਾਹਰ ਜਾਇਆ ਜਾਵੇ। ਖ਼ਰਾਬ ਮੌਸਮ ਵਿੱਚ ਐਕਸੀਡੈਂਟ ਹੋਣ ਦਾ ਖ਼ਤਰਾ ਜ਼ਿਆਦਾ ਬਣਿਆ ਰਹਿੰਦਾ ਹੈ। ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਮਾਪਿਆਂ ਨੂੰ ਤਾਕੀਦ ਕੀਤੀ ਕਿ ਉਹ ਨਾਬਾਲਿਗ ਬੱਚਿਆਂ ਨੂੰ ਵਾਹਨ ਚਲਾਉਣ ਨਾ ਦੇਣ, ਡਰਾਇਵਿੰਗ ਲਾਇਸੈਂਸ ਤੋਂ ਬਗੈਰ ਵਾਹਨ ਚਲਾਉਣਾ ਗੈਰ ਕਾਨੂੰਨੀ ਹੈ। ਟਰੈਫਿਕ ਪੁਲਿਸ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਦੱਸਿਆ ਕਿ ਐਸਐਸਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਧੁੰਦ ਤੋਂ ਬਚਾਓ ਲਈ ਪੋਸਟਰ ਰਿਲੀਜ਼ ਕੀਤੇ ਗਏ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਏ ਐਸ ਆਈ ਜਰਨੈਲ ਸਿੰਘ, ਹੈਡ ਕਾਂਸਟੇਬਲ ਗੁਰਜੀਤ ਸਿੰਘ ਰਾਜੂ, ਹੌਲਦਾਰ ਰਣਜੀਤ ਸਿੰਘ, ਏਐਸਆਈ ਹਰਦੇਵ ਸਿੰਘ ਐਜੂਕੇਸ਼ਨ ਸੈਲ ਸੰਗਰੂਰ, ਟਰੈਫਿਕ ਮਾਰਸ਼ਲ ਇੰਚਾਰਜ਼ ਸੁਨਾਮ ਪੰਕਜ ਅਰੋੜਾ, ਹਿਮਾਂਸ਼ੂ ਗੋਇਲ ,ਲਲਿਤ ਗਰਗ, ਅਸ਼ੋਕ ਮੋਦੀ, ਰਿਸ਼ਬ ਗੋਇਲ, ਆਸ਼ੂ ਗਰਗ, ਨਿਤਿਨ ਗਰਗ, ਪਵਿੱਤਰ ਜੈਨ, ਭਰਤ ਸਿੰਗਲਾ, ਮਯੂਰ ਬਾਂਸਲ, ਅੰਕੁਸ਼ ਜੈਨ ,ਸੀਏ ਹਰਸ਼ ਜੈਨ ਮੌਜੂਦ ਸਨ।

Have something to say? Post your comment

 

More in Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ