Wednesday, September 17, 2025

Malwa

ਸੀ.ਐਮ. ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ‘ਤੇ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ : ਡਾ: ਨਵਜੋਤ ਸ਼ਰਮਾ

January 08, 2025 04:32 PM
SehajTimes

ਪਟਿਆਲਾ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ ਸ਼ਰਮਾ ਨੇ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੀ.ਜੀ.ਆਰ.ਐਸ.ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ । ਉਹਨਾਂ ਬੈਠਕ ਵਿੱਚ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੀ.ਜੀ.ਆਰ.ਐਸ. ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਜਾਇਜ਼ਾ ਲਿਆ। ਉਹਨਾਂ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਡਾ: ਨਵਜੋਤ ਸ਼ਰਮਾ ਮੁੱਖ ਮੰਤਰੀ ਫੀਲਡ ਅਫਸਰ ਨੇ ਪੋਰਟਲ ਤੇ ਪੈਂਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਰੇਕ ਅਰਜੀ ਨੂੰ ਸਿਸਟਮ ‘ਚ ਦਰਜ ਅਤੇ ਰਿਕਾਰਡ ਮੁਤਾਬਿਕ ਕੀਤਾ ਜਾਵੇ ਅਤੇ ਸਮਾਂਬੱਧ ਤਰੀਕੇ ਨਾਲ ਉਸ ਦਾ ਹੱਲ ਕੀਤਾ ਜਾਵੇ। ਉਹਨਾਂ ਦੱਸਿਆ ਕਿ ਸੀ.ਐਮ.ਵਿੰਡੋ ਅਤੇ ਹੈਲਪ ਡੈਸਕ ਦਾ ਮੁੱਖ ਉਦੇਸ਼ ਜਨਤਕ ਸ਼ਿਕਾਇਤਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ। ਉਹਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ