Wednesday, September 17, 2025

Chandigarh

'ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਤੰਦਰੁਸਤ ਜੀਵਨ ਦਾ ਸੁਨੇਹਾ ਦੇ ਰਹੀ ਹੈ

January 08, 2025 04:35 PM
SehajTimes

ਯੋਗਾ ਕੋਚ ਹਰਮੀਤ ਕੌਰ ਵੱਲੋਂ ਦਿਨ ’ਚ ਘੱਟੋ-ਘੱਟ ਛੇ ਯੋਗਾ ਸੈਸ਼ਨ ਲਗਾਏ ਜਾਂਦੇ ਹਨ


ਐੱਸ.ਏ.ਐੱਸ ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਰੋਗ ਮੁਕਤ ਕਰਨ ਲਈ ਅਤੇ ਨਿਰੋਈ ਸਿਹਤ ਪ੍ਰਦਾਨ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਜੀਵਨਸ਼ੈਲੀ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਕੜੀ ਤਹਿਤ  ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਰੋਜ਼ਾਨਾ ਹੀ ਮਾਹਿਰ ਯੋਗਾ ਟ੍ਰੇਨਰਾਂ ਦੁਆਰਾ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ।

     ਇਹ ਜਾਣਕਾਰੀ ਦਿੰਦਿਆਂ ਐਸ.ਡੀ. ਐਮ ਖਰੜ ਗੁਰਮੰਦਰ ਸਿੰਘ  ਨੇ ਦੱਸਿਆ ਕਿ ਖਰੜ ਸਬ ਡਵੀਜ਼ਨ ਦੇ ਵੱਖ- ਵੱਖ ਸ਼ਹਿਰਾਂ ਅਤੇ ਪਿੰਡਾਂ ਵਿਖੇ ਲੱਗ ਰਹੀਆਂ ‘ਸੀ ਐਮ ਦੀ ਯੋਗਸ਼ਾਲਾ’ ਕਲਾਸਾਂ ਤਹਿਤ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਯਤਨਸ਼ੀਲ ਹਨ।
     ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਲਈ ਮਾਹਿਰ ਯੋਗਾ ਕੋਚ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਹਨ, ਜਿਨ੍ਹਾਂ ’ਚੋਂ ਯੋਗਾ ਟ੍ਰੇਨਰ ਹਰਮੀਤ ਕੌਰ ਵੱਲੋਂ ਖਰੜ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਿਨ੍ਹਾਂ ’ਚ ਉਨ੍ਹਾਂ ਵੱਲੋਂ ਗੁਰਦੁਆਰਾ ਸ਼੍ਰੀ ਹਰਿ ਰਾਏ ਸਾਹਿਬ ਸੰਤੇਮਾਜਰਾ ਰੋਡ ਸੈਕਟਰ-127 ਵਿਖੇ ਪਹਿਲੀ ਕਲਾਸ ਸਵੇਰੇ 5.30 ਤੋਂ 6.30 ਵਜੇ, ਦੂਸਰੀ ਕਲਾਸ ਨੇੜੇ ਨਿੱਜਰ ਚੌਂਕ ਵੈਸਟਰਨ ਟਾਵਰ ਸੈਕਟਰ-126 ਵਿਖੇ ਸੇਵੇਰੇ 6.45 ਤੋਂ 7.45 ਵਜੇ ਤੱਕ, ਤੀਜੀ ਕਲਾਸ ਡੇਰਾ ਕੁਲਹਾਡੀ ਵਾਲਾ, ਪ੍ਰਾਚੀਨ ਹਨੂੰਮਾਨ ਮੰਦਿਰ, ਚੰਡੀਗੜ੍ਹ, ਰੋਡ ਮੁੰਡੀ ਖਰੜ ਵਿਖੇ ਸਵੇਰੇ 9.45 ਤੋਂ 10.45 ਵਜੇ ਤੱਕ, ਚੌਥੀ ਕਲਾਸ ਚਿਲਡਰਨ ਪਾਰਕ ਨੇੜੇ ਨਿੱਜਰ ਚੌਂਕ ਸੈਕਟਰ- 125 ਓਲਡ ਸਨੀ ਇੰਨਕਲੇਵ ਵਿਖੇ ਸਵੇਰੇ 11.00 ਵਜੇ ਤੋਂ 12.00 ਤੱਕ, ਪੰਜਵੀਂ ਕਲਾਸ ਵਿਸਪਰਿੰਗ ਪਾਰਕ, ਨੇੜੇ ਸੰਨੀ ਕਲੱਬ  ਸੈਕਟਰ-125, ਸੰਨੀ ਇੰਨਕਲੇਵ, ਖਰੜ ਵਿਖੇ ਸ਼ਾਮ ਨੂੰ 3:30 ਤੋਂ 4:30 ਵਜੇ ਤੱਕ ਅਤੇ ਛੇਵੀਂ ਕਲਾਸ ਰੋਇਲ ਗ੍ਰੀਨ ਪਾਰਕ, ਬੈਕਸਾਈਡ ਗੁਰਦੁਆਰਾ ਸਾਹਿਬ, ਓਲਡ ਸੰਨੀ ਇੰਕਲੇਵ ਖਰੜ ਵਿਖੇ ਸ਼ਾਮ 4.45 ਤੋਂ  5.45 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।
     ‘ਸੀ ਐਮ ਦੀ ਯੋਗਸ਼ਾਲਾ’ ਦੀ ਟ੍ਰੇਨਰ ਹਰਮੀਤ ਕੌਰ ਨੇ ਦੱਸਿਆ ਕਿ ਯੋਗਾ ਕਲਾਸਾਂ ਸਵੇਰੇ 5.30 ਵਜੇ ਤੋਂ ਸ਼ੁਰੂ ਕਰਕੇ ਸ਼ਾਮ 5.45 ਵਜੇ ਤੱਕ ਚਲਾਈਆਂ ਜਾਂਦੀਆਂ ਹਨ। ਯੋਗਾ ਸੈਸ਼ਨਾਂ ਦਾ ਸਮਾਂ ਲੋਕਾਂ ਦੀਆਂ ਸਹੂਲਤ ਅਨੁਸਾਰ ਲਚਕਦਾਰ ਰੱਖਿਆ ਜਾਂਦਾ ਹੈ ਤਾਂ ਜੋ ਜਿਹੜਾ ਸਮਾਂ ਉਨ੍ਹਾਂ ਦੇ ਬੈਚ ਨੂੰ ਢੁਕਵਾਂ ਲੱਗਦਾ ਹੋਵੇ, ਉਸ ਮੁਤਾਬਕ ਹੀ ਕੋਚ ਨੂੰ ਬੁਲਾ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਔਸਤਨ ਇੱਕ ਕੋਚ ਦਿਨ ’ਚ ਘੱਟੋ-ਘੱਟ ਪੰਜ ਤੋਂ ਛੇ ਯੋਗਾ ਸੈਸ਼ਨ ਲਾਉਂਦਾ ਹੈ।
   ਉਨ੍ਹਾਂ ਦੱਸਿਆਂ ਕਿ ਯੋਗ ਦੇ ਸਰੀਰ ਨੂੰ ਅਣਗਿਣਤ ਲਾਭ ਹਨ ਜੋ ਕਿਸੇ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕਰਦੇ ਹਨ। ਯੋਗਾ ਅਭਿਆਸ ਦਿਮਾਗ ਦੇ ਕੰਮ ਨੂੰ ਸੁਧਾਰਦਾ ਹੈ, ਤਣਾਅ ਨੂੰ ਘੱਟ ਕਰਦਾ ਹੈ, ਮਨੁੱਖ ਦੇ  ਸਰੀਰ ਦੀ ਲਚਕਤਾ ਵਧਾਉਂਦਾ ਹੈ, ਵਧੇ ਹੋਏ ਬਲੱਡ ਪ੍ਰੈਸ਼ਰ ਨੂੰ ਘੱਟ ਕਰਦਾ ਹੈ,  ਫੇਫੜਿਆਂ ਦੀ ਸਮਰੱਥਾ ਵਿੱਚ ਸੁਧਾਰ ਕਰਦਾ ਹੈ, ਚਿੰਤਾ ਦੂਰ ਕਰਦਾ ਹੈ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਲਗਾਤਾਰ ਯੋਗ ਅਭਿਆਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟਦਾ ਹੈ। ਯੋਗ ਕੇਵਲ ਸਰੀਰਕ ਅਭਿਆਸ ਨਹੀਂ ਬਲਕਿ ਸਾਡੀ ਖਰਾਬ ਜੀਵਨ ਸ਼ੈਲੀ ਨੂੰ ਠੀਕ ਕਰਨ ਦਾ ਕਾਰਗਰ ਢੰਗ ਵੀ ਹੈ।
 ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰੇਕ ਸੈਸ਼ਨ ਵਿੱਚ ਘੱਟੋ-ਘੱਟ 25 ਵਿਅਕਤੀਆਂ ਦਾ ਦਾਖਲਾ ਲਾਜ਼ਮੀ ਹੈ ਅਤੇ ਯੋਗਾ ਸੈਸ਼ਨਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਪ੍ਰਤੀਭਾਗੀਆਂ ਦਾ ਮਾਰਗਦਰਸ਼ਨ ਕਰਨ ਲਈ ਜ਼ਿਲ੍ਹੇ ਵਿੱਚ ਯੋਗਾ ਕੋਚ ਉਪਲਬਧ ਹਨ। ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਉਕਤ ਵਟਸਐਪ ਨੰਬਰ 'ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਂਦਾ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ