Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਵਾਈਆਂ ਦੇ ਗੈਰ-ਕਾਨੂੰਨੀ ਕਾਰੋਬਾਰ ਤੋਂ ਦਵਾਈ ਵਿਕਰੇਤਾ ਪ੍ਰੇਸ਼ਾਨ 

January 08, 2025 05:27 PM
ਦਰਸ਼ਨ ਸਿੰਘ ਚੌਹਾਨ
ਕੇਂਦਰ ਸਰਕਾਰ ਦਵਾਈਆਂ ਦੀ ਆਨਲਾਈਨ ਵਿਕਰੀ 'ਤੇ ਲਾਵੇ ਪਾਬੰਦੀ 
 
ਸੁਨਾਮ : ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਆਗੂਆਂ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਅਤੇ ਸਕੱਤਰ ਰਾਜੀਵ ਜੈਨ ਨੇ ਰੇਲਵੇ ਮੰਤਰਾਲੇ ਵੱਲੋਂ ਦਵਾਈਆਂ ਦੇ ਗੈਰ-ਕਾਨੂੰਨੀ ਵਪਾਰ ਨੂੰ ਬੜ੍ਹਾਵਾ ਦੇਣ 'ਤੇ ਸਵਾਲ ਖੜ੍ਹੇ ਕੀਤੇ ਹਨ। ਦੋਵਾਂ ਆਗੂਆਂ ਨੇ ਕਿਹਾ ਕਿ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ (ਏ.ਆਈ.ਓ.ਸੀ.ਡੀ.) ਜੋ ਕਿ ਦੇਸ਼ ਭਰ ਦੇ 12.40 ਲੱਖ ਤੋਂ ਵੱਧ ਕੈਮਿਸਟਾਂ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੇਸ਼ ਦੇ ਫਾਰਮਾਸਿਊਟੀਕਲ ਸੈਕਟਰ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਆਖਿਆ ਕਿ ਏਆਈਓਸੀਡੀ ਮੁਲਕ ਦੇ 65 ਲੱਖ ਤੋਂ ਵੱਧ ਦਵਾਈ ਵਿਕਰੇਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜਤਾ ਨਾਲ ਪਹਿਰਾ ਦਿੰਦੀ ਹੈ। ਸੰਸਥਾ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਦਵਾਈਆਂ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਲਈ ਉਹ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ ਅਣਥੱਕ ਸੇਵਾ ਪ੍ਰਦਾਨ ਕਰ ਰਹੇ ਹਨ। ਪਰ ਇਹ ਜਾਣ ਕੇ ਬਹੁਤ ਨਿਰਾਸ਼ਾ ਹੋਈ ਹੈ ਕਿ ਰੇਲਟੈੱਲ ਕਾਰਪੋਰੇਸ਼ਨ ਆਫ ਇੰਡੀਆ ਨੇ ਖਪਤਕਾਰਾਂ ਦੇ ਦਰਵਾਜ਼ੇ 'ਤੇ ਦਵਾਈਆਂ ਪਹੁੰਚਾਉਣ ਲਈ ਗੈਰ-ਕਾਨੂੰਨੀ ਆਨਲਾਈਨ ਫਾਰਮੇਸੀ ਪਲੇਟਫਾਰਮਾਂ ਤੋਂ ਬੋਲੀ ਮੰਗਣ ਦੀ ਤਜਵੀਜ਼ ਰੱਖੀ ਹੈ। ਇਸ ਤੋਂ ਇਲਾਵਾ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐਸਸੀਓ) ਨੇ ਹਲਫ਼ਨਾਮੇ ਵਿੱਚ ਸਪੱਸ਼ਟ ਤੌਰ 'ਤੇ ਮੰਨਿਆ ਹੈ ਕਿ ਮੌਜੂਦਾ ਸਮੇਂ ਵਿੱਚ ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940 ਜਾਂ ਇਸਦੇ ਨਿਯਮਾਂ ਦੇ ਤਹਿਤ ਭਾਰਤ ਵਿੱਚ ਆਨਲਾਈਨ ਫਾਰਮੇਸੀਆਂ ਲਈ ਕੋਈ ਵਿਵਸਥਾ ਨਹੀਂ ਹੈ। ਡਰੱਗਜ਼ ਅਤੇ ਕਾਸਮੈਟਿਕਸ ਐਕਟ ਦੇ ਅਨੁਸਾਰ, ਦਵਾਈਆਂ ਕੇਵਲ ਲਾਇਸੰਸਸ਼ੁਦਾ ਦੁਕਾਨਾਂ ਤੇ ਹੀ ਵੇਚੀਆਂ ਜਾ ਸਕਦੀਆਂ ਹਨ। ਕੋਵਿਡ-19 ਮਹਾਂਮਾਰੀ ਦੇ ਦੌਰਾਨ, ਸਰਕਾਰ ਨੇ ਅਸਾਧਾਰਨ ਸਥਿਤੀਆਂ ਵਿੱਚ ਦਵਾਈਆਂ ਦੀ ਡੋਰ-ਡਿਲਿਵਰੀ ਦੀ ਇਜਾਜ਼ਤ ਦਿੱਤੀ ਸੀ, ਪਰ ਇਹ ਨੋਟੀਫਿਕੇਸ਼ਨ ਸਿਰਫ ਸਥਾਨਕ ਅਤੇ ਰਜਿਸਟਰਡ ਫਾਰਮੇਸੀਆਂ 'ਤੇ ਲਾਗੂ ਹੁੰਦਾ ਹੈ ਨਾ ਕਿ ਕਿਸੇ ਵੀ ਆਨਲਾਈਨ ਪਲੇਟਫਾਰਮ 'ਤੇ।  ਇਹ ਸ਼ਰਤਾਂ ਆਨਲਾਈਨ ਫਾਰਮੇਸੀ ਪਲੇਟਫਾਰਮਾਂ ਦੇ ਸੰਚਾਲਨ ਨੂੰ ਸਪੱਸ਼ਟ ਤੌਰ 'ਤੇ ਗੈਰ-ਕਾਨੂੰਨੀ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਏਆਈਓਸੀਡੀ ਦੇਸ਼ ਦੇ ਲੋਕਾਂ ਅਤੇ ਫਾਰਮਾਸਿਊਟੀਕਲ ਸੈਕਟਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਕਤ ਆਗੂਆਂ ਨੇ ਰੇਲਟੈੱਲ ਕਾਰਪੋਰੇਸ਼ਨ ਨੂੰ ਇਸ ਗੈਰ-ਕਾਨੂੰਨੀ ਪ੍ਰਸਤਾਵ ਨੂੰ ਤੁਰੰਤ ਵਾਪਸ ਲੈਣ ਦੀ ਤਾਕੀਦ ਕੀਤੀ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ