Friday, January 23, 2026
BREAKING NEWS
ਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘ

Malwa

ਕੇਂਦਰ ਵੱਲੋਂ ਲਿਆਂਦਾ ਖੇਤੀ ਨੀਤੀ ਦਾ ਖਰੜਾ ਕਿਸਾਨ ਵਿਰੋਧੀ : ਛਾਜਲੀ

January 09, 2025 02:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸੁਨਾਮ ਦੇ ਪ੍ਰਧਾਨ ਬਿੰਦਰ ਪਾਲ ਛਾਜਲੀ ਨੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦਾ ਨਵਾਂ ਖੇਤੀ ਨੀਤੀ ਦਾ ਖਰੜਾ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਇਸ ਖੇਤੀ ਨੀਤੀ ਖਰੜੇ ਨੂੰ ਤੁਰੰਤ ਰੱਦ ਕਰੇ। ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਛਾਜਲੀ ਅਤੇ ਗੋਬਿੰਦਗੜ੍ਹ ਜੇਜੀਆ ਤੋਂ ਕਿਸਾਨਾਂ ਦਾ ਕਾਫ਼ਲਾ ਮੋਗਾ ਕਿਸਾਨ ਮਹਾਂਪੰਚਾਇਤ ਲਈ ਰਵਾਨਾ ਕਰਨ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਬਿੰਦਰ ਪਾਲ ਛਾਜਲੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਸਰਕਾਰ ਨਵੇਂ ਖੇਤੀ ਨੀਤੀ ਦੇ ਖਰੜੇ ਰਾਹੀਂ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਲਈ ਯਤਨ ਕਰ ਰਹੀ ਹੈ ਕਿਸਾਨ ਇਸ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਆਖਿਆ ਕਿ ਕਿਸਾਨ ਆਪਣੀਆਂ ਨਸਲਾਂ ਅਤੇ ਫ਼ਸਲਾਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਨੂੰ ਤਿਆਰ ਹਨ ਲੇਕਿਨ ਖੇਤੀ ਧੰਦੇ ਨੂੰ ਆਂਚ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਖੇਤੀ ਘਾਟੇ ਦਾ ਧੰਦਾ ਬਣਕੇ ਰਹਿ ਗਈ ਹੈ।‌ ਇਸ ਮੌਕੇ ਹਰਬੰਸ ਸਿੰਘ, ਮਾਲੀ, ਦਰਸ਼ਨ ਸਿੰਘ, ਜਰਨੈਲ ਸਿੰਘ, ਪ੍ਰਗਟ ਸਿੰਘ ,ਮਿਸਰੀ ਸਿੰਘ, ਕਰਮ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment