Wednesday, December 17, 2025

Chandigarh

ਸਿਵਲ ਹਸਪਤਾਲ ਵਿਚ ਠੇਕੇਦਾਰ ਦਾ ਕਾਰਿੰਦਾ ਆਕਸੀਜਨ ਸਲੰਡਰ ਵੇਚਦਾ ਰੰਗੇ-ਹੱਥੀਂ ਕਾਬੂ

May 20, 2021 03:56 PM
SehajTimes

 ਮੋਹਾਲੀ, 20 ਮਈ : ਜ਼ਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਹਸਪਤਾਲ ਵਿਚ ਮੈਡੀਕਲ ਆਕਸੀਜਨ ਸਲੰਡਰਾਂ ਦੀ ਵਿਕਰੀ ਦੇ ਕਾਲੇ ਧੰਦੇ ਦਾ ਪਰਦਾਫ਼ਾਸ਼ ਕਰਦਿਆਂ ਇਕ ਪ੍ਰਾਈਵੇਟ ਕੰਪਨੀ ਦੇ ਕਾਰਿੰਦੇ ਨੂੰ ਗਿ੍ਰਫ਼ਤਾਰ ਕਰਵਾਇਆ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਿਵਲ ਹਸਪਤਾਲ ਵਿਚ ਮੈਡੀਕਲ ਆਕਸੀਜਨ ਸਪਲਾਈ ਦੇ ਪ੍ਰਬੰਧ ਅਤੇ ਕੰਟਰੋਲ ਲਈ ‘ਮੈਕ ਟੈਕ ਇੰਜਨੀਅਰਜ਼’ ਨਾਮੀ ਕੰਪਨੀ ਨੂੰ ਠੇਕਾ ਦਿਤਾ ਹੋਇਆ ਹੈ। ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਕਿ ਇਸ ਕੰਪਨੀ ਦਾ ਇਕ ਕਾਰਿੰਦਾ ਹਸਪਤਾਲ ਵਿਚ ਆਉਣ ਵਾਲੇ ਸਲੰਡਰ ਚੋਰੀ-ਛਿਪੇ ਬਾਹਰ ਵੇਚਦਾ ਹੈ ਅਤੇ ਬਦਲੇ ਵਿਚ ਕਾਫ਼ੀ ਪੈਸੇ ਲੈਂਦਾ ਹੈ। ਉਨ੍ਹਾਂ ਦਸਿਆ ਕਿ ਇਸ ਬਾਬਤ ਪਤਾ ਲੱਗਣ ’ਤੇ ਉਨ੍ਹਾਂ ਤੁਰੰਤ ਇਹ ਮਾਮਲਾ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੇ ਧਿਆਨ ਵਿਚ ਲਿਆਂਦਾ ਜਿਨ੍ਹਾਂ ਪੁਲਿਸ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿਤੇ। ਇਸ ਦੌਰਾਨ ਸਿਹਤ ਵਿਭਾਗ ਦੇ ਇਕ ਮੁਲਾਜ਼ਮ ਨੇ ਗਾਹਕ ਬਣ ਕੇ ਉਕਤ ਕਾਰਿੰਦੇ ਨੂੰ ਸਲੰਡਰ ਖ਼ਰੀਦਣ ਲਈ ਫ਼ੋਨ ਕੀਤਾ ਅਤੇ ਫ਼ੋਨ ’ਤੇ ਹੀ 25 ਹਜ਼ਾਰ ਰੁਪਏ ਪ੍ਰਤੀ ਸਲੰਡਰ ਸੌਦਾ ਤੈਅ ਹੋਇਆ। ਇਸ ਤੋਂ ਬਾਅਦ ਸਿਹਤ ਵਿਭਾਗ ਦਾ ਮੁਲਾਜ਼ਮ ਕਾਰਿੰਦੇ ਦੁਆਰਾ ਦੱਸੀ ਹੋਈ ਥਾਂ-ਸਿਵਲ ਹਸਪਤਾਲ ਦੇ ਪਿੱਛੇ (ਮੈਕਸ ਹਸਪਤਾਲ ਵਲ) ਅੱਜ ਦੁਪਹਿਰ 2 ਵਜੇ ਪਹੁੰਚ ਗਿਆ ਅਤੇ ਉਕਤ ਕਾਰਿੰਦੇ ਨੇ ਆਕਸੀਜਨ ਦਾ ਸਲੰਡਰ ਤੁਰੰਤ ਉਸ ਦੀ ਗੱਡੀ ਵਿਚ ਰਖਵਾ ਦਿਤਾ ਅਤੇ ਬਦਲੇ ਵਿਚ ਨੋਟ ਲੈ ਲਏ। ਮੌਕੇ ’ਤੇ ਤੈਨਾਤ ਪੁਲਿਸ ਦੀ ਟੀਮ ਨੇ ਤੁਰੰਤ ਉਕਤ ਕਾਰਿੰਦੇ ਨੂੰ ਰੰਗੇ-ਹੱਥੀਂ ਕਾਬੂ ਕਰ ਕੇ ਹਿਰਾਸਤ ਵਿਚ ਲੈ ਲਿਆ ਅਤੇ ਉਸ ਕੋਲੋਂ ਪੁੱਛਗਿਛ ਜਾਰੀ ਹੈ। ਇਸ ਕਾਰਿੰਦੇ ਦੀ ਪਛਾਣ ਰਾਹੁਲ ਵਜੋਂ ਹੋਈ ਹੈ ।
           ਸਿਵਲ ਸਰਜਨ ਨੇ ਇਸ ਗੋਰਖਧੰਦੇ ਦਾ ਪਰਦਾਫ਼ਾਸ਼ ਕਰਨ ’ਚ ਭੂਮਿਕਾ ਨਿਭਾਉਣ ਲਈ ਮੁੱਖ ਤੌਰ ’ਤੇ ਐਸ.ਐਮ.ਓ. ਡਾ. ਐਚ.ਐਸ. ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਚੀਮਾ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਦੇ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ਅਤੇ ਮਰੀਜ਼ਾਂ ਦੇ ਗੰਭੀਰ ਹੋਣ ਦੀ ਸਥਿਤੀ ਵਿਚ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਅਜਿਹੇ ਸਮਾਜ-ਵਿਰੋਧੀ ਅਨਸਰ ਜਿਥੇ ਮਨੁੱਖੀ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਹਨ, ਉਥੇ ਕੋਵਿਡ ਵਿਰੁਧ ਲੜਾਈ ਨੂੰ ਵੀ ਢਾਹ ਲਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਲਾਖਾਂ ਪਿੱਛੇ ਭੇਜਣ ਵਿਚ ਲੋਕਾਂ ਨੂੰ ਵੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ