Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਧਾਇਕ  ਡਾ. ਚਰਨਜੀਤ ਸਿੰਘ ਨੇ ਘੜੂੰਆਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

January 09, 2025 03:25 PM
SehajTimes

ਖਰੜ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਦੇ ਪਿੰਡ ਘੜੂੰਆਂ ਦੇ ਕਮਿਊਨਿਟੀ ਸੈਂਟਰ ਵਿਖੇ ਅੱਜ ਵਿਸ਼ੇਸ਼ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਪਿੰਡ ਘੜੂੰਆਂ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ/ਮੁਸ਼ਿਕਲਾਂ ਦੇ ਹੱਲ ਲਈ ਲੱਗੇ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ।
    ਇਸ ਮੌਕੇ  ਹਲਕਾ ਵਿਧਾਇਕ ਨੇ ਕੈਂਪ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਘੜੂੰਆਂ ਦੇ ਕਮਿਊਨਿਟੀ ਸੈਂਟਰ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੱਗੇ ਕੈਂਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਅਤੇ ਉੱਚ ਅਧਿਕਾਰੀਆਂ ਵੱਲੋਂ ਇਸ ਕੈਂਪ ਵਿੱਚ ਪਹੁੰਚ ਕੇ, ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮ ਜਿਵੇਂ ਕਿ ਆਧਾਰ ਕਾਰਡ ਰਿਨਿਊ ਕਰਾਉਣਾ, ਜ਼ਮੀਨਾਂ ਦੇ ਇੰਤਕਾਲ, ਬੁਢਾਪਾ ਪੈਨਸ਼ਨ , ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ ਅਤੇ ਤਹਿਸੀਲ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਮੌਕੇ 'ਤੇ ਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੁੰ ਪੱਕਾ ਕਰਨ ਸਬੰਧੀ ਪੋਰਟਲ ਖੁੱਲ੍ਹਿਆ ਹੋਇਆ ਹੈ। ਇਸ ਲਈ ਲੋੜਵੰਦ ਵਿਅਕਤੀ ਆਪਣੇ ਲੋੜੀਂਦੇ ਦਸਤਾਵੇਜ਼ ਲੈ ਕੇ ਕੈਂਪ ਵਿੱਚ ਪੁੱਜਣ ਅਤੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।
      ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਇੱਕ ਬਹੁਤ ਹੀ ਵੱਡਾ ਉਪਰਾਲਾ ਹੈ ਕਿ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਜਾ ਕੇ ਲੋਕਾਂ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸਰਕਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
     ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ।  
       ਇਸ ਮੌਕੇ ਬੋਲਦਿਆਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸਬ ਤਹਿਸੀਲ ਖਰੜ ਦਾ ਪਿੰਡ ਘੜੂੰਆਂ ਵਿਖੇ ਪਹਿਲਾਂ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਵਿੱਚ ਲੋਕਾਂ ਦੇ ਸਾਰੇ ਕੰਮਾਂ ਦਾ ਨਿਪਟਾਰਾ ਮੌਕੇ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਹਰ ਮਹੀਨੇ ਸਬ  ਡਵੀਜ਼ਨ ਖਰੜ ਵਿੱਚ ਤਿੰਨ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਨੇ ਕੈਂਪ ਵਿੱਚ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
     ਉਨ੍ਹਾਂ ਨੇ ਇਸ ਮੌਕੇ ਪਿੰਡ ਵਿੱਚ ਮੌਜੂਦ ਅੰਗਹੀਣ ਵਿਅਕਤੀ ਜਸਵੰਤ ਸਿੰਘ ਨੂੰ ਵੀਲ੍ਹ ਚੇਅਰ ਵੀ ਭੇਟ ਕੀਤੀ ਗਈ।
    ਇਸ ਮੌਕੇ ਐਸ.ਡੀ.ਐਮ. ਗੁਰਮੰਦਰ ਸਿੰਘ ਤੋਂ  ਇਲਾਵਾ ਈ.ਓ. ਅਸ਼ੋਕ ਕੁਮਾਰ, ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ ਅਤੇ ਹੋਰਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
   
    ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ