Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

January 09, 2025 05:40 PM
SehajTimes

ਢਾਬੀ ਗੁੱਜਰਾਂ : ਪੰਜਾਬ ਦੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸ੍ਰੀ ਕੁਮਾਰ ਰਾਹੁਲ ਨੇ ਅੱਜ ਖਨੌਰੀ ਬਾਰਡਰ ‘ਤੇ ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਥੇ ਬਣਾਏ ਐਮਰਜੈਂਸੀ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਡੀ.ਆਰ.ਐਮ.ਈ ਅਵਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਵੀ ਮੌਜੂਦ ਸਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਡਾਇਰੈਕਟਰ ਪਰਿਵਾਰ ਭਲਾਈ ਡਾ. ਹਤਿੰਦਰ ਕੌਰ ਨੇ ਦਸਿਆ ਕੇ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ ਲਈ ਗਠਿਤ ਕੀਤੀ ਉੱਚ ਪੱਧਰੀ ਡਾਕਟਰੀ ਮਾਹਿਰਾਂ ਦੀ ਟੀਮ ਨੇ ਕਿਸਾਨ ਆਗੂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਖੂਨ ਦੇ ਨਮੂਨੇ ਲਏ ਅਤੇ ਪੇਟ ਦਾ ਅਲਟਰਾਸਾਊਂਡ ਕੀਤਾ।
ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਿੰਦਰਾ ਮੈਡੀਕਲ ਕਾਲਜ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੀ ਮੈਡੀਕਲ ਟੀਮ ਪਹਿਲਾਂ ਹੀ ਉੱਘੇ ਕਿਸਾਨ ਆਗੂ ਦੀ ਸਿਹਤ ਦੀ ਨਿਰੰਤਰ ਦੇਖਭਾਲ ਲਈ ਤਾਇਨਾਤ ਕੀਤੀ ਗਈ ਹੈ। ਇਹ ਵੀ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ 'ਤੇ 24 ਘੰਟੇ ਡਿਊਟੀ 'ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ। ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ