Monday, June 16, 2025

Chandigarh

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

January 09, 2025 05:52 PM
SehajTimes

ਚੰਡੀਗੜ੍ਹ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ 'ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ ਵਿਚ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਬਹੁਤੀ ਸਰਦੀ ਹੋਣ ਕਾਰਣ ਸਕੂਲਾਂ ਦੇ ਛੋਟੇ ਬੱਚੇ ਸਕੂਲ ਆਉਣ ਤੋਂ ਗੁਰੇਜ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸਹੂਲਤ ਲਈ 31 ਜਨਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜ਼ੇ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਧੁੰਦ ਕਾਰਨ ਸਕੂਲੀ ਬੱਸਾਂ ਦੇ ਐਕਸੀਡੈਂਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਕਮਿਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ