Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

MSP ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

January 09, 2025 06:15 PM
SehajTimes

ਗ੍ਰਿਫ਼ਤਾਰ ਵਿਅਕਤੀਆਂ ਨੇ ਕਿਸਾਨਾਂ ਨੂੰ ਕੀਤੀ ਗਈ ਫਸਲਾਂ ਦੀ ਅਦਾਇਗੀ ਆਪਣੇ ਬੈਂਕ ਖਾਤਿਆਂ ਵਿੱਚ ਭੇਜਣ ਲਈ ਪੋਰਟਲ ਨਾਲ ਕੀਤੀ ਸੀ ਛੇੜਛਾੜ: ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਕਿਸਾਨਾਂ ਨੂੰ ਕੀਤੀ ਗਈ ਫ਼ਸਲ ਦੀ ਅਦਾਇਗੀ ਨੂੰ ਆਪਣੇ ਖਾਤਿਆਂ ਵਿੱਚ ਟਰਾਂਸਫਰ ਕਰਨ ਦੇ ਅਪਰਾਧ ਵਿੱਚ ਸ਼ਾਮਲ ਸਨ। ਇਹ ਜਾਣਕਾਰੀ ਅੱਜ ਇੱਥੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀਸ਼, ਜਸਵੀਰ ਸਿੰਘ, ਅੰਗਰੇਜ ਸਿੰਘ ਅਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਧੋਖਾਧੜੀ ਕਰਨ ਲਈ ਵਰਤੇ ਗਏ ਡਿਜੀਟਲ ਉਪਕਰਨ ਅਤੇ ਰਾਊਟਰ ਵੀ ਬਰਾਮਦ ਕਰ ਲਏ ਹਨ।

ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਉਕਤ ਮੁਲਜ਼ਮ ਅਤਿ-ਆਧੁਨਿਕ ਢੰਗ ਤਰੀਕਿਆਂ ਦੀ ਮਦਦ ਨਾਲ ਕਿਸਾਨਾਂ ਦੇ ਮੋਬਾਈਲ ਨੰਬਰਾਂ ਨੂੰ ਆਪਣੇ ਮੋਬਾਈਲ ਨੰਬਰਾਂ ਨਾਲ ਬਦਲ ਕੇ ਕਿਸਾਨਾਂ ਦੇ ਖਾਤਿਆਂ ਵਿੱਚ ਆਉਣ ਵਾਲੀ ਫ਼ਸਲ ਦੀ ਅਦਾਇਗੀ ਨੂੰ ਧੋਖੇ ਨਾਲ ਆਪਣੇ ਖਾਤਿਆਂ ਵਿੱਚ ਟਰਾਂਸਫ਼ਰ ਕਰਦੇ ਸਨ ਅਤੇ ਫਿਰ ਕੰਮ ਹੋਣ ਉਪਰੰਤ ਕਿਸਾਨਾਂ ਦੇ ਬੈਂਕ ਖਾਤੇ ਦੀ ਜਾਣਕਾਰੀ ਨੂੰ ਅਪਡੇਟ ਕਰ ਦਿੰਦੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਆਪਣੇ ਇਸ ਅਪਰਾਧ ਦਾ ਪਰਦਾਫਾਸ਼ ਹੋਣ ਤੋਂ ਬਚਣ ਲਈ ਉਕਤ ਮੁਲਜ਼ਮ ਭੁਗਤਾਨ ਦੀ ਪ੍ਰਕਿਰਿਆ ਤੋਂ ਤੁਰੰਤ ਬਾਅਦ ਖਾਤੇ ਦੇ ਅਸਲ ਵੇਰਵੇ ਬਹਾਲ ਕਰ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਘੁਟਾਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਫੜਨ ਲਈ ਸੂਬਾ ਪੱਧਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਇਹ ਸਾਹਮਣੇ ਆਇਆ ਕਿ ਕੁਝ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ, 2024 ਦੌਰਾਨ ਆਪਣੀਆਂ ਫਸਲਾਂ ਦੀ ਅਦਾਇਗੀ ਪ੍ਰਾਪਤ ਨਹੀਂ ਹੋਈ। ਇਸ ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਕਿ ਇਨ੍ਹਾਂ ਕਿਸਾਨਾਂ ਨੂੰ ਕੀਤੀ ਗਈ ਅਦਾਇਗੀ ਵੱਖ-ਵੱਖ ਵਿਅਕਤੀਆਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਈ ਹੈ।
ਏਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਆਈਪੀ ਰਿਕਾਰਡ ਅਤੇ ਹੋਰ ਡੇਟਾ ਅਤੇ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਨੂੰ ਖੰਗਾਲਿਆ ਗਿਆ, ਜਿਸ ਵਿੱਚ ਅਨਾਜ ਖਰੀਦ ਪੋਰਟਲ ਤੱਕ ਅਣਅਧਿਕਾਰਤ ਪਹੁੰਚ ਅਤੇ ਧੋਖਾਧੜੀ ਨਾਲ ਵੱਖ-ਵੱਖ ਖਾਤਿਆਂ ਵਿੱਚ ਫ਼ਸਲਾਂ ਦੀ ਅਦਾਇਗੀ ਟਰਾਂਸਫਰ ਕੀਤੇ ਜਾਣ ਬਾਰੇ ਖੁਲਾਸਾ ਹੋਇਆ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਜ਼ਿਲ੍ਹਾ ਐਸਏਐਸ ਨਗਰ ਤੋਂ ਫਰਜ਼ੀ ਪਛਾਣ ‘ਤੇ ਇੱਕ ਮੋਬਾਈਲ ਨੰਬਰ ਅਤੇ ਇੱਕ ਮੋਬਾਈਲ ਉਪਕਰਨ ਖਰੀਦਿਆ ਗਿਆ ਸੀ, ਜਿਸਦੀ ਵਰਤੋਂ ਅਨਾਜ ਖਰੀਦ ਪੋਰਟਲ 'ਤੇ ਕਿਸਾਨਾਂ ਦੇ ਬੈਂਕ ਖਾਤਿਆਂ ਨਾਲ ਛੇੜਛਾੜ ਕਰਨ ਵਾਸਤੇ ਓਟੀਪੀ ਪ੍ਰਾਪਤ ਕਰਨ ਲਈ ਕੀਤੀ ਗਈ ਸੀ ਅਤੇ ਇਹ ਗਿਰੋਹ ਸ੍ਰੀ ਮੁਕਤਸਰ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਆਪਣਾ ਕੰਮ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਪੋਰਟਲ ਤੱਕ ਅਣਅਧਿਕਾਰਤ ਪਹੁੰਚ ਕਰਨ ਅਤੇ ਕਿਸਾਨਾਂ ਦੇ ਬੈਂਕ ਰਿਕਾਰਡ ਨੂੰ ਬਦਲਣ ਦੇ ਉਦੇਸ਼ ਨਾਲ ਮੁਲਜ਼ਮਾਂ ਨੇ ਇੰਟਰਨੈਟ ਕਨੈਕਸ਼ਨ ਵੀ ਲਿਆ ਹੋਇਆ ਸੀ।
ਏਡੀਜੀਪੀ ਵੀ ਨੀਰਜਾ ਨੇ ਕਿਹਾ ਕਿ ਇੰਸਪੈਕਟਰ ਜੁਝਾਰ ਸਿੰਘ, ਇੰਸਪੈਕਟਰ ਦੀਪਕ ਭਾਟੀਆ ਅਤੇ ਐਸਆਈ ਰਣਜੀਤ ਦੀ ਅਗਵਾਈ ਵਾਲੀਆਂ ਸਾਈਬਰ ਕ੍ਰਾਈਮ ਡਿਵੀਜ਼ਨ ਦੀਆਂ ਤਿੰਨ ਟੀਮਾਂ ਨੇ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਓਐਸਆਈਐਨਟੀ ਤਕਨੀਕਾਂ ਦੀ ਵਰਤੋਂ ਕੀਤੀ, ਜਿਸ ਦੇ ਆਧਾਰ ‘ਤੇ ਜ਼ਿਲ੍ਹਾ ਮੋਗਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੇਤਰਾਂ ਤੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਕਿਹਾ ਕਿ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਬਾਰੇ ਪਤਾ ਲਗਾਉਣ ਲੱ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਮੰਡੀ ਬੋਰਡ ਜਾਂ ਖੁਰਾਕ ਸਪਲਾਈ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਅਤੇ ਆੜਤੀਆਂ ਦੀ ਮਿਲੀਭੁਗਤ ਨੂੰ ਰੱਦ ਨਾ ਕਰਦਿਆਂ ਕਿਹਾ ਕਿ ਇਹ ਹੋ ਸਕਦਾ ਹੈ ਕਿ ਮੁਲਾਜ਼ਮਾਂ ਵੱਲੋਂ ਘੁਟਾਲੇ ਦੇ ਮਾਸਟਰਮਾਈਂਡਾਂ ਨਾਲ ਅਨਾਜ ਖਰੀਦ ਪੋਰਟਲ ਬਾਰੇ ਸੰਵੇਦਨਸ਼ੀਲ ਅਤੇ ਤਕਨੀਕੀ ਖਾਮੀਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 318(4), 336(2), 336(3), 338 340(2) ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 66ਸੀ ਅਤੇ 66ਡੀ ਤਹਿਤ ਥਾਣਾ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ