Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹਈਆ ਕਰੇ : ਡਾ. ਅਨਿਲ ਗੋਇਲ

January 10, 2025 02:41 PM
SehajTimes

ਸਰਕਾਰੀ ਸਿਹਤ ਸੰਸਥਾਵਾਂ ’ਚ ਸੁਧਾਰ ਹਿੱਤ ਦੋ ਦਿਨਾ ਜ਼ਿਲ੍ਹਾ ਪੱਧਰੀ ਟਰੇਨਿੰਗ ਹੋਈ

ਮੋਹਾਲੀ : ‘ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾਂਦੀਆਂ ਸੇਵਾਵਾਂ ਨੂੰ ਬਿਹਤਰ ਅਤੇ ਹੋਰ ਮਿਆਰੀ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਸਮਾਜ ਪ੍ਰਤੀ ਫ਼ਿਕਰਮੰਦੀ ਜ਼ਾਹਰ ਕਰਦਿਆਂ ਮਿਲ-ਜੁਲ ਕੇ ਹੰਭਲਾ ਮਾਰਨ ਦੀ ਲੋੜ ਹੈ।’ ਇਹ ਗੱਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਅਨਿਲ ਗੋਇਲ ਨੇ ਇਥੇ ਹੋਏ ਦੋ ਦਿਨਾ ਜ਼ਿਲ੍ਹਾ ਪੱਧਰੀ ਟਰੇਨਿੰਗ ਪ੍ਰੋਗਰਾਮ ’ਚ ਮੌਜੂਦ ਸਿਹਤ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ। ਇਸ ਟਰੇਨਿੰਗ ਪੋ੍ਰਗਰਾਮ ਦਾ ਮੁੱਖ ਮੰਤਵ ਸਰਕਾਰੀ ਸਿਹਤ ਸੰਸਥਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਲਿਆਉਣਾ ਅਤੇ ਸਿਹਤ ਕੇਂਦਰਾਂ ਦੇ ਐਨ.ਕਿਊ.ਏ.ਐਸ. ਪ੍ਰਮਾਣੀਕਰਨ ਵਾਸਤੇ ਮਾਪਦੰਡਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਟਰੇਨਿੰਗ ਵਿਚ ਕਾਇਆਕਲਪ ਪ੍ਰੋਗਰਾਮ ਦੇ ਨੋਡਲ ਅਫ਼ਸਰਾਂ ਅਤੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਹਿੱਸਾ ਲਿਆ।  ਡਾ. ਗੋਇਲ ਨੇ ਕਿਹਾ ਕਿ ਹਰ ਸੰਸਥਾ ਅਤੇ ਖੇਤਰ ਵਿਚ ਸੁਧਾਰ ਦੀ ਗੁੰਜਾਇਸ਼ ਹਮੇਸ਼ਾ ਹੀ ਰਹਿੰਦੀ ਹੈ ਅਤੇ ਜੇ ਪੱਕਾ ਤਹਈਆ ਕਰ ਲਿਆ ਜਾਵੇ ਤਾਂ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ। ਉਨ੍ਹਾਂ ਆਖਿਆ ਕਿ ਹਰ ਸਿਹਤ ਕਾਮੇ ਨੂੰ ਅਹਿਦ ਕਰਨਾ ਚਾਹੀਦਾ ਹੈ ਕਿ ਉਹ ਜਿਥੇ ਵੀ ਕੰਮ ਕਰਦਾ ਹੈ, ਉਥੇ ਵੱਖ-ਵੱਖ ਤਰ੍ਹਾਂ ਦੇ ਸੁਧਾਰ ਕਰੇ। ਕਿਸੇ ਵੀ ਸੰਸਥਾ ਦਾ ਸੁਧਾਰ ਕਰਨਾ ਇਕ ਤਰ੍ਹਾਂ ਨਾਲ ਅਪਣੀ ਹੀ ਸ਼ਖ਼ਸੀਅਤ ਦਾ ਵੀ ਸੁਧਾਰ ਕਰਨਾ ਹੈ। ਸਰਕਾਰੀ ਸਿਹਤ ਸੰਸਥਾਵਾਂ ਦੀ ਨੁਹਾਰ ਬਦਲਣਾ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣਾ ਵੱਡੇ ਪਰਉਪਕਾਰ ਵਾਲੀ ਗੱਲ ਹੈ, ਜਿਸ ਦਾ ਫ਼ਾਇਦਾ ਆਮ ਲੋਕਾਂ ਨੂੰ ਹੁੰਦਾ ਹੈ। ਡਾ. ਗੋਇਲ ਨੇ ਸਿਹਤ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਟਰੇਨਿੰਗ ਵਿਚੋਂ ਅਹਿਦ ਲੈ ਕੇ ਜਾਣ ਕਿ ਬੇਸ਼ੱਕ ਉਨ੍ਹਾਂ ਕੋਲ ਸਾਧਨਾਂ ਦੀ ਘਾਟ ਹੋਵੇ ਪਰ ਇਸ ਦੇ ਬਾਵਜੂਦ ਉਹ ਆਪੋ-ਆਪਣੀ ਸਿਹਤ ਸੰਸਥਾ ਦਾ ਮਿਆਰ ਉੱਚਾ ਚੁੱਕਣ ਵਾਸਤੇ ਹੋਰ ਜ਼ਿਆਦਾ ਜ਼ਿੰਮੇਵਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। ਟਰੇਨਿੰਗ ਪ੍ਰੋਗਰਾਮ ਨੂੰ ਮੋਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਸਹਾਇਕ ਡਾਇਰੈਕਟਰ ਡਾ. ਵਿਕਰਾਂਤ ਨਾਗਰਾ, ਡਾ. ਨਿਤਿਆ ਕੁਮਾਰ ਦਾਸ, ਡਾ. ਸਨੇਹ ਲਤਾ, ਡਾ. ਰਿਤੂ ਭਾਟੀਆ, ਜ਼ਿਲ੍ਹਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਬਰਾੜ ਵੀ ਮੌਜੂਦ ਸਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ