Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

ਕੰਪਿਊਟਰ ਟੀਚਰ ਅੱਜ ਸੁਨਾਮ 'ਚ ਝਾੜੂ ਫੂਕਕੇ ਮਨਾਉਣਗੇ ਲੋਹੜੀ 

January 10, 2025 04:55 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸਰਕਾਰੀ ਸਕੂਲਾਂ ਦੇ ਕੰਪਿਊਟਰ ਅਧਿਆਪਕ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ 11 ਜਨਵਰੀ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸੁਨਾਮ ਸਥਿਤ ਨਿਵਾਸ ਦੇ ਸਾਹਮਣੇ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਕੇ ਆਮ ਆਦਮੀ ਪਾਰਟੀ ਦੇ ਚੋਣ ਚਿੰਨ੍ਹ 'ਝਾੜੂ' ਨੂੰ ਵੱਡੀ ਗਿਣਤੀ ਵਿੱਚ ਫੂਕਕੇ "ਝੂਠੇ ਵਾਅਦਿਆਂ ਦੀ ਲੋਹੜੀ" ਮਨਾਈ ਜਾਵੇਗੀ। ਰੋਸ ਪ੍ਰਦਰਸ਼ਨ ਵਿੱਚ ਸੂਬਾ ਭਰ ਦੇ ਕੰਪਿਊਟਰ ਅਧਿਆਪਕਾਂ ਦੇ ਨਾਲ ਹੋਰ ਸੰਗਠਨਾਂ ਦੇ ਆਗੂ ਅਤੇ ਕਾਰਕੁੰਨ ਵੀ ਸਾਮਿਲ ਹੋਣਗੇ। ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ ਅਤੇ ਪ੍ਰਦੀਪ ਕੁਮਾਰ ਮਲੂਕਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਸਰਕਾਰ ਅਤੇ ਮੰਤਰੀਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਸਹਿਮਤੀ ਬਣਨ ਦੇ ਬਾਵਜੂਦ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਝੂਠੇ ਵਾਅਦੇ ਕੀਤੇ ਜਾ ਰਹੇ ਹਨ ਜਿਸ ਕਾਰਨ ਅਧਿਆਪਕ ਵਰਗ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ। ਕੰਪਿਊਟਰ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੁੱਖ ਮੰਗ ਇਹ ਹੈ ਕਿ ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਸਮੇਤ ਹੋਰ ਸਾਰੇ ਲਾਭ ਬਹਾਲ ਕਰਦੇ ਹੋਏ ਸਿੱਖਿਆ ਵਿਭਾਗ ਵਿੱਚ ਬਿਨਾਂ ਸ਼ਰਤ ਮਰਜ਼ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਜੇਕਰ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਉਹ "ਜੇਲ੍ਹ ਭਰੋ ਅੰਦੋਲਨ" ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਦੋ ਆਗੂਆਂ ਦਾ ਮਰਨ ਵਰਤ ਲਗਾਤਾਰ ਜਾਰੀ ਹੈ ਲੇਕਿਨ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਜਾ ਰਿਹਾ। 

Have something to say? Post your comment