Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੁੰਦਨ ਗੋਗੀਆ ਬਣੇ ਨਗਰ ਨਿਗਮ ਪਟਿਆਲਾ ਦੇ ਮੇਅਰ

January 10, 2025 05:04 PM
SehajTimes

ਕੌਂਸਲਰਾਂ ਨੇ ਸਰਵਸੰਮਤੀ ਨਾਲ ਕੀਤੀ ਚੋਣ

ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਹਾਊਸ ਦੇ ਕੌਂਸਲਰਾਂ ਨੂੰ ਸਹੁੰ ਚੁਕਾਏ ਜਾਣ ਮਗਰੋਂ ਅੱਜ ਸ੍ਰੀ ਕੁੰਦਨ ਗੋਗੀਆ ਨੂੰ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ। ਜਦੋਂਕਿ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵਜੋਂ ਜਗਦੀਪ ਸਿੰਘ ਰਾਏ ਨੂੰ ਚੁਣਿਆਂ ਗਿਆ। ਇਹ ਸਮੁਚੀ ਚੋਣ ਪ੍ਰਕ੍ਰਿਆ ਸਰਵਸੰਮਤੀ ਨਾਲ ਨੇਪਰੇ ਚੜ੍ਹੀ। ਇਸ ਤੋਂ ਬਾਅਦ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਮੌਜੂਦਗੀ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਆਪਣੇ ਅਹੁਦੇ ਸੰਭਾਲੇ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵੀ ਮੌਜੂਦ ਸਨ।
ਇਸ ਤੋਂ ਪਹਿਲਾ ਨਗਰ ਨਿਗਮ ਦੇ ਸਾਹਿਰ ਲੁਧਿਆਣਵੀ ਮੀਟਿੰਗ ਹਾਲ ਵਿਖੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 35 ਅਧੀਨ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਲਈ ਐਕਟ ਦੀ ਧਾਰਾ 56 ਅਧੀਨ ਪਹਿਲੀ ਮੀਟਿੰਗ ਸੱਦੀ ਗਈ ਸੀ। ਇਸ ਮੌਕੇ ਨਗਰ ਨਿਗਮ ਹਾਊਸ ਦੇ ਐਕਸ ਆਫ਼ਿਸਿਓ ਮੈਂਬਰ ਵਜੋਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਸ਼ਾਮਲ ਹੋਏ। ਜਦੋਂ ਕਿ ਪਟਿਆਲਾ ਮੰਡਲ ਦੇ ਮੰਡਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਸਹੁੰ ਚੁਕਾਉਣ ਦੀ ਕਾਰਵਾਈ ਨੂੰ ਨੇਪਰੇ ਚਾੜ੍ਹਿਆ ਅਤੇ ਕੌਂਸਲਰਾਂ ਨੇ ਆਪਣੀਆਂ ਸੀਟਾਂ 'ਤੇ ਖੜ੍ਹੇ ਹੋ ਕੇ ਪ੍ਰਮਾਤਮਾ ਦੇ ਨਾਮ 'ਤੇ ਭਾਰਤ ਦੇ ਸੰਵਿਧਾਨ ਪ੍ਰਤੀ ਵਿਸ਼ਵਾਸ਼ ਅਤੇ ਨਿਸ਼ਠਾ ਦੀ ਸਹੁੰ ਚੁੱਕੀ।
ਮੰਡਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 38 ਅਧੀਨ ਮੇਅਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਐਕਟ ਦੀ ਧਾਰਾ 60 (ਏ) ਅਧੀਨ ਵਾਰਡ ਨੰਬਰ 14 ਤੋਂ ਕੌਂਸਲਰ ਗੁਰਕ੍ਰਿਪਾਲ ਸਿੰਘ ਨੂੰ ਪ੍ਰੀਜਾਈਡਿੰਗ ਅਫ਼ਸਰ ਮਨੋਨੀਤ ਕੀਤਾ।
ਇਸ ਤੋਂ ਬਾਅਦ ਕਾਰਵਾਈ ਚਲਾਉਂਦਿਆਂ ਗੁਰਕ੍ਰਿਪਾਲ ਸਿੰਘ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਸੱਦਾ ਦਿੰਦਿਆਂ ਹਾਊਸ ਤੋਂ ਤਜਵੀਜ ਮੰਗੀ। ਇਸ ਤੋਂ ਬਾਅਦ ਵਾਰਡ ਨੰਬਰ 34 ਦੇ ਕੌਂਸਲਰ ਤੇਜਿੰਦਰ ਮਹਿਤਾ ਨੇ ਵਾਰਡ ਨੰਬਰ 30 ਤੋਂ ਚੁਣੇ ਗਏ ਕੌਂਸਲਰ ਕੁੰਦਨ ਗੋਗੀਆ ਦੇ ਨਾਮ ਦੀ ਤਜਵੀਜ ਕੀਤੀ। ਕੁੰਦਨ ਗੋਗੀਆ ਦੇ ਨਾਮ ਦੀ ਤਾਈਦ ਵਾਰਡ ਨੰਬਰ 29 ਤੋਂ ਕੌਂਸਲਰ ਸ੍ਰੀਮਤੀ ਮੁਕਤਾ ਗੁਪਤਾ ਨੇ ਕੀਤੀ ਅਤੇ ਸਮੂਹ ਹਾਜਰ ਕੌਂਸਲਰਾਂ ਨੇ ਹੱਥ ਖੜ੍ਹੇ ਕਰਕੇ ਕੁੰਦਨ ਗੋਗੀਆ ਦੇ ਨਾਮ 'ਤੇ ਸਰਵਸੰਮਤੀ ਪ੍ਰਗਟਾਈ ਅਤੇ ਕੁੰਦਨ ਗੋਗੀਆ ਨੂੰ ਮੇਅਰ ਚੁਣ ਲਿਆ ਗਿਆ।
ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 6 ਤੋਂ ਕੌਂਸਲਰ ਜਸਬੀਰ ਸਿੰਘ ਨੇ ਵਾਰਡ ਨੰਬਰ 28 ਤੋਂ ਕੌਂਸਲਰ ਹਰਿੰਦਰ ਕੋਹਲੀ ਦੇ ਨਾਮ ਦੀ ਤਜਵੀਜ ਰੱਖੀ ਅਤੇ ਵਾਰਡ ਨੰਬਰ 18 ਤੋਂ ਕੌਂਸਲਰ ਗਿਆਨ ਚੰਦ ਨੇ ਤਾਈਦ ਕੀਤੀ। ਇਸੇ ਤਰ੍ਹਾਂ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 12 ਤੋਂ ਕੌਂਸਲਰ ਜਗਦੀਪ ਸਿੰਘ ਰਾਏ ਦੇ ਨਾਮ ਦੀ ਤਜਵੀਜ ਵਾਰਡ ਨੰਬਰ 8 ਤੋਂ ਕੌਂਸਲਰ ਸ਼ੰਕਰ ਲਾਲ ਨੇ ਕੀਤੀ ਅਤੇ ਇਨ੍ਹਾਂ ਦੇ ਨਾਮ ਦੀ ਤਾਈਦ ਵਾਰਡ ਨੰਬਰ 38 ਤੋਂ ਕੌਂਸਲਰ ਹਰਪਾਲ ਜੁਨੇਜਾ ਨੇ ਕੀਤੀ। ਇਸ ਤਰ੍ਹਾਂ ਹਰਿੰਦਰ ਕੋਹਲੀ ਅਤੇ ਜਗਦੀਪ ਸਿੰਘ ਰਾਏ ਦੀ ਚੋਣ ਵੀ ਸਮੂਹ ਕੌਂਸਲਰਾਂ ਵੱਲੋਂ ਹੱਥ ਖੜ੍ਹੇ ਕਰਕੇ ਸਰਵ ਸੰਮਤੀ ਨਾਲ ਕਰ ਲਈ ਗਈ।
ਵਰਨਣਯੋਗ ਹੈ ਕਿ ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ ਐਸ.ਈ.ਸੀ.-ਐਮ.ਈ.-ਐਸ.ਏ.ਐਮ.-2024/63 ਮਿਤੀ 3 ਜਨਵਰੀ 2025 ਨੂੰ ਜਾਰੀ ਕੀਤਾ ਗਿਆ ਸੀ। ਇਸ ਤਹਿਤ ਨਿਗਮ ਐਕਟ ਦੀ ਧਾਰਾਵਾਂ ਤਹਿਤ ਮੰਡਲ ਕਮਿਸ਼ਨਰ ਪਟਿਆਲਾ ਵੱਲੋਂ ਨਵੇਂ ਕੌਂਸਲਰਾਂ ਦੀ ਸਹੁੰ ਚੁੱਕਣ ਬਾਰੇ ਨੋਟਿਸ ਜਾਰੀ ਕੀਤਾ ਗਿਆ ਸੀ। ਅੱਜ ਮੇਅਰ ਤੇ ਹੋਰ ਅਹੁਦੇਦਾਰਾਂ ਦੀ ਚੋਣ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਡਾ. ਰਜਤ ਓਬਰਾਏ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਤੇ ਦੀਪਜੋਤ ਕੌਰ ਵੀ ਮੌਜੂਦ ਸਨ।

Have something to say? Post your comment

 

More in Malwa

ਹਾਈਵੇਅ ਜਾਮ ਤੇ ਪਥਰਾਅ ਕਰਨ ਵਾਲਿਆਂ 'ਤੇ 'ਇਰਾਦਾ-ਏ-ਕਤਲ' ਦਾ ਕੇਸ ਦਰਜ

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ

ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਸਫ਼ਲਤਾਪੂਰਵਕ ਆਯੋਜਿਤ

ਭਾਸ਼ਾ ਵਿਭਾਗ ਪੰਜਾਬ ਦੀ ‘ਪ੍ਰੀਤ ਨਗਰ ਯਾਤਰਾ’ ਰਵਾਨਾ ਵੱਡੀ ਗਿਣਤੀ ’ਚ ਸਾਹਿਤਕਾਰ ਤੇ ਸਾਹਿਤ ਰਸੀਏ ਸ਼ਾਮਲ ਹੋਏ

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਅਗਵਾਈ ਹੇਠ ਸਮਾਣਾ ਵਿਖੇ ‘ਆਪ’ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

" ਆਪ " ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਰਾਂਗੇ ਕਾਨੂੰਨੀ ਕਾਰਵਾਈ : ਅਮਨ ਅਰੋੜਾ

ਪੈਨਸ਼ਨਰਾਂ ਨੇ ਸੂਬਾ ਸਰਕਾਰ ਤੋਂ ਮੰਗਿਆ ਬਕਾਇਆ 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ