Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

168 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ : ਰਮਨ ਬਹਿਲ

May 20, 2021 06:27 PM
SehajTimes

ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਉਦਯੋਗਿਕ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 168 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਦਿੱਤੀ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ  ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਇੰਸਪੈਕਟਰਾਂ ਦੀਆਂ 51 ਅਸਾਮੀਆਂ ਅਤੇ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਦੀਆਂ 56 ਅਸਾਮੀਆਂ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ ਸਮੇਤ, ਕੁੱਲ 168 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 21 ਮਈ ਤੋਂ 15 ਜੂਨ ਤੱਕ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 18 ਜੂਨ ਰੱਖੀ ਗਈ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਲਈ ਵੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਅਰਜੀਆਂ ਦੀ ਮੰਗ ਕੀਤੀ ਜਾਵੇਗੀ। ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।
ਸ੍ਰੀ ਬਹਿਲ ਨੇ ਸਮੂਹ ਸੰਭਾਵੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਨੌਕਰੀਆਂ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਤਾਂ ਜ਼ੋ ਉਨ੍ਹਾਂ ਨੂੰ ਸਫਲਤਾ ਮਿਲ ਸਕੇ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ