Saturday, September 13, 2025

Chandigarh

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

January 10, 2025 05:09 PM
SehajTimes

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੰਮ-ਕਾਜ ਅਤੇ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਚਰਚਾ ਕੀਤੀ। ਇਸ ਦੌਰਾਨ ਅਧਿਕਾਰੀਆਂ ਵੱਲੋਂ ਮੰਤਰੀ ਨੂੰ ਲੋਕ ਭਲਾਈ ਸਕੀਮਾਂ ਅਧੀਨ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਨੇ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮਾਂ ਅਤੇ ਡਾ. ਅੰਬੇਡਕਰ ਭਵਨਾਂ ਦੀਆਂ ਇਮਾਰਤਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਵਿੱਚ ਬਣੇ ਡਾ. ਅੰਬੇਦਕਰ ਭਵਨਾਂ ਵਿੱਚ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇ ਜਾਣ ਤਾਂ ਜੋ ਲੋਕ ਇਹਨਾਂ ਭਵਨਾਂ ਦਾ ਭਰਭੂਰ ਲਾਹਾ ਲੈ ਸਕਣ।

ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੀਆਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ.ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਦਾ ਲੋਕਾਂ ਤੱਕ ਸਿੱਧਾ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਸੂਬੇ ਦਾ ਕੋਈ ਵੀ ਨਾਗਰਿਕ ਇਨ੍ਹਾਂ ਸਕੀਮਾਂ ਦਾ ਲਾਹਾ ਲੈਣ ਤੋਂ ਵਾਝਾਂ ਨਾ ਰਹੇ।
ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਸੰਧੂ ਅਤੇ ਹੋਰ ਵਿਸ਼ੇਸ਼ ਤੌਰ 'ਤੇ ਹਾਜਰ ਹੋਏ।

Have something to say? Post your comment

 

More in Chandigarh

ਸਕੂਲ ਉਸਾਰੀ ਦੇ ਚਲਦੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ : ਵਧੀਕ ਡਿਪਟੀ ਕਮਿਸ਼ਨਰ

ਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਰ ਵਿੱਚ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਜਨਮਦਿਨ ਮਨਾਇਆ ਗਿਆ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

"ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ : ਡਾ. ਬਲਜੀਤ ਕੌਰ"

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ