Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

January 10, 2025 05:37 PM
SehajTimes

ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੇ 40 ਦੇ ਕਰੀਬ ਮੈਨੇਜਿੰਗ ਡਾਇਰੈਕਟਰਾਂ ਅਤੇ ਸੀਈਓਜ਼ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਚਾਨਣਾ ਪਾਇਆ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਖੇਤਰ ‘ਚ ਨਿਵੇਸ਼ ਦੀਆਂ ਸੰਭਾਵਨਾਵਾਂ ਬਹੁਤ ਉੱਜਵਲ ਹਨ ਕਿਉਂ ਕਿ ਪੰਜਾਬ ਦੇ ਲਜੀਜ਼ ਖਾਣਿਆਂ ਬਾਰੇ ਜਗ ਜਾਹਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਣਿਆਂ ਪ੍ਰਤੀ ਪੂਰੀ ਦੁਨੀਆਂ ਵਿੱਚ ਖਿੱਚ ਹੈ ਅਤੇ ਦੇਸ਼ ਵਿਦੇਸ਼ ਦੇ ਲੋਕ ਪੰਜਾਬੀ ਖਾਣਿਆਂ ਅਤੇ ਜ਼ਾਇਕੇ ਦਾ ਆਨੰਦ ਮਾਣਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬੇ ਦੇ ਫੂਡ ਖੇਤਰ ਨੂੰ ਗਲੋਬਲ ਪੱਧਰ ਤੱਕ ਲਿਜਾਣਾ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਸਥਾਪਤ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਣਿਆਂ ਤੇ ਫੂਡ ਉਤਪਾਦਾਂ ਦੀ ਕੌਮਾਂਤਰੀ ਪੱਧਰ ਉੱਤੇ ਮੰਗ ਦਿਨੋਂ ਦਿਨ ਵੱਧ ਰਹੀ ਹੈ।

ਇਸ ਮੌਕੇ ਉਨ੍ਹਾਂ ਨਿਵੇਸ਼ਕਾਂ ਤੇ ਉਦਯੋਗਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਤੇ ਇੰਨਵੈਸਟ ਪੰਜਾਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਕਈ ਕੰਪਨੀਆਂ ਦੇ ਨੁਮਾਇੰਦਿਆਂ ਨੇ ਇਸ ਮੌਕੇ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛਾ ਜਤਾਈ ਅਤੇ ਮਸਾਲਿਆਂ, ਫੂਡ ਪ੍ਰੋਸੈਸਿੰਗ, ਫਲਾਂ ਤੇ ਸਬਜ਼ੀ ਦੀ ਪ੍ਰੋਸੈਸਿੰਗ ਸਬੰਧੀ ਜਲਦ ਆਪਣੇ ਪ੍ਰਸਤਾਵ ਪੇਸ਼ ਕਰਨ ਦੀ ਗੱਲ ਆਖੀ।

ਉਦਯੋਗ ਮੰਤਰੀ ਨੇ ਕੈਨੇਡਾ, ਆਸਟ੍ਰੇਲੀਆ, ਚੀਨ ਅਤੇ ਅਮਰੀਕਾ ਦੇ ਨਿਵੇਸ਼ਕਾਂ ਨਾਲ ਵੱਖਰੇ ਤੌਰ ‘ਤੇ ਮੁਲਾਕਾਤਾਂ ਕੀਤੀਆਂ ਅਤੇ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕੀਤਾ। ਉਨ੍ਹਾਂ ਹਲਦੀਰਾਮ ਦੇ ਮਾਲਕ ਮਨੋਹਰ ਲਾਲ ਸਮੇਤ ਦੇਸ਼ ਦੀਆਂ ਬਹੁਤ ਸਾਰੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।

ਬਾਅਦ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਮੇਲੇ ਵਿੱਚ ਲੱਗੀਆਂ 1500 ਦੇ ਕਰੀਬ ਪ੍ਰਦਰਸ਼ਨੀਆਂ ਵਿੱਚੋਂ ਕਈ ਸਟਾਲਾਂ ਦਾ ਦੌਰਾ ਕੀਤਾ। ਉਨ੍ਹਾਂ ਲੈਬਨਾਨ, ਪੁਰਤਗਾਲ, ਚੀਨ ਅਤੇ ਤੁਰਕੀ ਦੇ ਫੂਡ ਸਟਾਲਾਂ ‘ਤੇ ਜਾ ਕੇ ਇਨ੍ਹਾਂ ਮੁਲਕਾਂ ਦੇ ਖਾਣਿਆਂ ਦਾ ਜ਼ਾਇਕਾ ਵੀ ਲਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ ਅਤੇ ਟੀਪੀਸੀਆਈ ਦੇ ਚੇਅਰਮੈਨ ਮੋਹਿਤ ਸਿੰਗਲਾ ਹਾਜ਼ਰ ਸਨ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਆਬੂ ਧਾਬੀ ਫੂਡ ਹੱਬ ਤੋਂ ਸੁਰੇਸ਼ ਵੈਦਿਆਨਾਥਨ, ਖਿਮਜੀ ਰਮਦਾਸ (ਓਮਾਨ) ਤੋਂ ਰੁਪੇਸ਼ ਮਹਿਤਾ, ਮੁਰੂਗਨ ਗਰੁੱਪ (ਸਿੰਗਾਪੁਰ) ਤੋਂ ਕਲੱਈ ਮੇਯੱਪਨ ਰਾਮਾਲੰਿਗਮ, ਓਚਨ (ਰੂਸ) ਤੋਂ ਅਲਫੇਰੋਵਾ, ਅਲ ਮਦੀਨਾ ਗਰੁੱਪ (ਯੂਏਈ) ਤੋਂ ਆਨੰਦਾ ਕੁਮਾਰ, ਜੈਪਟੋ ਤੋਂ ਅਸ਼ੋਕ ਕੁਮਾਰ, ਸਵੀਗੀ ਤੋਂ ਹਿਮਾਂਸ਼ੂ ਵਾਹੀ, ਭੀਖਾ ਰਾਮ ਭੂਜੀਆ ਤੋਂ ਆਸ਼ੀਸ਼ ਅਗਰਵਾਲ, ਐਵਰੈਸਟ ਸਪਾਈਸ ਤੋਂ ਆਕਾਸ਼ ਸ਼ਾਹ, ਵਾਹਗ ਬੱਕਰੀ ਚਾਹ ਗਰੁੱਪ ਤੋਂ ਸੰਜੇ ਸਿੰਗਲ ਅਤੇ ਵਾਅੋ ਮੋਮਜ਼ ਤੋਂ ਮਿਠੁਨ ਅਪਾਹਿਆ ਸਮੇਤ ਹੋਰ ਫੂਡ ਕੰਪਨੀਆਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ