Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹੰਸਲਾ ਨਦੀ ਕੋਲੋਂ ਕੂੜੇ ਦਾ ਡੰਪ ਹਟਵਾਉਣ ਲਈ ਨਗਰ ਕੌਂਸਲ ਵੱਲੋਂ 65 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਐਮ ਆਰ ਐਫ ਸੈਂਟਰ

January 11, 2025 01:59 PM
SehajTimes
ਫਤਹਿਗੜ ਸਾਹਿਬ : ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕਾਰਜਸ਼ੀਲ ਹੈ ਅਤੇ ਸਰਹਿੰਦ ਸ਼ਹਿਰ ਦੀ ਹੰਸਲਾ ਨਦੀ ਕੋਲ ਲੱਗਣ ਵਾਲੇ ਕੂੜੇ ਦੇ ਡੰਪ ਨੂੰ ਖਤਮ ਕਰਨ ਲਈ ਨਗਰ ਕੌਂਸਲ ਵੱਲੋਂ 65 ਲੱਖ ਦੀ ਲਾਗਤ ਨਾਲ ਵੱਡਾ ਐਮ ਆਰ ਐਫ ਸੈਂਟਰ ਬਣਾਇਆ ਜਾ ਰਿਹਾ ਹੈ,ਜਿਸ ਦੇ ਮੁਕੰਮਲ ਹੋਣ ਨਾਲ ਲੋਕਾਂ ਦੀ ਇਹ ਸਮੱਸਿਆ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। 
 
ਇਹ ਜਾਣਕਾਰੀ ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਨੇ ਦਿੱਤੀ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਪਹਿਲਾਂ ਵੀ ਇੱਕ ਐਮਆਰਐਫ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਹੁਣ ਇੱਕ ਹੋਰ ਵੱਡਾ ਐਮਆਰਐਫ ਸੈਂਟਰ ਬਣਨ ਨਾਲ ਸ਼ਹਿਰ ਵਿੱਚੋਂ ਕੂੜੇ ਦੇ ਡੰਪ ਖਤਮ ਹੋ ਜਾਣਗੇ। ਉਹਨਾਂ ਦੱਸਿਆ ਕਿ ਇਸ ਸੈਂਟਰ ਦਾ ਕੰਮ ਲਗਭਗ 25 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ। ਉਹਨਾਂ ਦੱਸਿਆ ਕਿ ਇਹ ਸੈਂਟਰ ਪਹਿਲਾਂ ਚਾਵਲਾ ਚੌਂਕ ਵਿਖੇ ਬਣਾਇਆ ਜਾ ਰਿਹਾ ਸੀ ਪਰੰਤੂ ਲੋਕਾਂ ਦੇ ਵਿਰੋਧ ਕਾਰਨ ਹੁਣ ਇਸ ਨੂੰ ਦੁਬਾਰਾ ਨਵੀਂ ਥਾਂ ਤੇ ਬਣਾਇਆ ਜਾ ਰਿਹਾ ਹੈ।
 
ਸ਼੍ਰੀ ਸੰਗੀਤ ਕੁਮਾਰ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਫਾਈ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਵੱਖ ਵੱਖ ਟੀਮਾਂ ਬਣਾ ਕੇ ਸਾਫ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਇਸ ਇਤਿਹਾਸਕ ਸ਼ਹਿਰ ਦੀ ਸਫਾਈ ਪੱਖੋਂ  ਵਧੀਆ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ  ਲੋਕ ਆਪਣੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਲਿਫਾਫਿਆਂ ਵਿੱਚ ਪਾ ਕੇ ਸੜਕਾਂ ਕਿਨਾਰੇ ਸੁੱਟ ਦਿੰਦੇ ਹਨ ਜਿਸ ਕਾਰਨ ਕੂੜੇ ਦੇ ਡੰਪ ਲੱਗ ਜਾਂਦੇ ਹਨ। ਉਹਨਾਂ ਕਿਹਾ ਕਿ ਜੇਕਰ ਲੋਕ ਆਪਣੇ ਘਰਾਂ ਦਾ ਕੂੜਾ ਵੱਖ ਵੱਖ ਕਰਕੇ ਰੱਖਣ ਤਾਂ ਡੰਪ ਲੱਗਣ ਦੀ ਸਮੱਸਿਆ ਦਾ 70 ਫੀਸਦੀ ਤੱਕ ਨਿਪਟਾਰਾ ਹੋ ਸਕਦਾ ਹੈ ਉਹਨਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿ ਆਪਣੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਕਰਕੇ ਹੀ ਦੇਣ ਤਾਂ ਜੋ ਕੂੜੇ ਦੇ ਢੇਰ ਲੱਗਣ ਦੀ ਸਮੱਸਿਆ ਦਾ ਨਿਪਟਾਰਾ ਹੋ ਸਕੇ। 
 

Have something to say? Post your comment

 

More in Malwa

ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, 12.5 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਰਜਬਾਹਾ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਆਈ.ਆਈ.ਟੀ. ਰੋਪੜ ਸੀ.ਪੀ.ਐਸ. ਲੈਬ ਦਾ ਉਦਘਾਟਨ

ਪੰਜਾਬ ਰਾਜਪਾਲ ਵੱਲੋਂ ਐਮਆਰਐਸਪੀਟੀਯੂ ਕਨਵੋਕੇਸ਼ਨ ਵਿੱਚ ਵਿਕਸਿਤ ਭਾਰਤ 2047 ਲਈ ਨੌਜਵਾਨ ਲੀਡਰਸ਼ਿਪ ਨੂੰ ਸੱਦਾ

ਸਰਕਾਰ ਖਸਖਸ ਦੀ ਖੇਤੀ ਅਤੇ ਪੋਸਤ ਦੇ ਠੇਕੇ ਖੋਲੇ ਜਾਣ : ਰਾਕੇਸ਼ ਟਿਕੈਤ, ਲੱਖੋਵਾਲ

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਅਨਾਜ ਮੰਡੀ 'ਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ

ਵਰਿੰਦਾਵਨ ਕਿਸ਼ਤੀ ਹਾਦਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਮਿਲਣੀਆਂ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ 8ਵੇਂ ਪੋਸ਼ਣ ਪਖਵਾੜਾ 2026’ ਦੀ ਸ਼ੁਰੂਆਤ

ਮਿਲੇਨੀਅਮ ਸਕੂਲ ਵੱਲੋਂ ‘ਪੇਂਟਿੰਗ ਵਿਦ ਸਕੂਲਿੰਗ’ ਥੀਮ ’ਤੇ ਮਾਪਿਆਂ ਲਈ ਸਫਲ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ